ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਨਸ਼ਾ ਪ੍ਰਭਾਵਿਤ ਪਿੰਡਾਂ 'ਚ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

By  Ravinder Singh July 9th 2022 02:53 PM

ਅੰਮ੍ਰਿਤਸਰ : ਡੀਜੀਪੀ ਪੰਜਾਬ ਗੌਰਵ ਯਾਦਵ ਦੇ ਹੁਕਮਾਂ 'ਤੇ ਸੂਬੇ ਦੇ ਸ਼ਹਿਰਾਂ ਵਿੱਚ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਅੱਜ ਸਵੇਰੇ ਜੀਆਰਪੀ ਦੇ ਏਡੀਜੀਪੀ ਐੱਮਐੱਫ ਫਾਰੂਕੀ ਮੁੱਖ ਤੌਰ 'ਤੇ ਅੰਮ੍ਰਿਤਸਰ ਪੁੱਜੇ ਅਤੇ ਤਲਾਸ਼ੀ ਦਾ ਹਿੱਸਾ ਬਣੇ। ਇਸ ਸਰਚ ਆਪ੍ਰੇਸ਼ਨ ਲਈ ਉਨ੍ਹਾਂ ਇਲਾਕਿਆਂ ਨੂੰ ਚੁਣਿਆ ਗਿਆ, ਜੋ ਜ਼ਿਆਦਾ ਨਸ਼ਾ ਪ੍ਰਭਾਵਿਤ ਖੇਤਰ ਹਨ। ਇਹ ਸਰਚ ਆਪਰੇਸ਼ਨ ਦੁਪਹਿਰ 1 ਵਜੇ ਦੇ ਕਰੀਬ ਅੰਮ੍ਰਿਤਸਰ ਸ਼ਹਿਰ, ਅੰਮ੍ਰਿਤਸਰ ਦਿਹਾਤੀ ਤੇ ਗੁਰਦਾਸਪੁਰ ਵਿੱਚ ਸ਼ੁਰੂ ਕੀਤਾ ਗਿਆ।

ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਨਸ਼ਾ ਪ੍ਰਭਾਵਿਤ ਪਿੰਡਾਂ 'ਚ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਅੰਮ੍ਰਿਤਸਰ 'ਚ ਮਕਬੂਲਪੁਰਾ ਸਥਿਤ ਕੁਆਰਟਰਾਂ 'ਚ ਪੁਲਿਸ ਦੀਆਂ ਟੀਮਾਂ ਪਹੁੰਚ ਗਈਆਂ। ਏਡੀਜੀਪੀ ਐਮਐਫ ਫਾਰੂਕੀ ਦੇ ਨਾਲ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਵੀ ਮੌਜੂਦ ਸਨ। ਏਡੀਜੀਪੀ ਫਾਰੂਕੀ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਤੋਂ ਇਲਾਵਾ ਦਿਹਾਤੀ ਪੁਲਿਸ ਵੱਲੋਂ ਵੀ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਹ ਸਰਚ ਆਪ੍ਰੇਸ਼ਨ ਲੋਪੋਕੇ, ਰਾਮ ਤੀਰਥ ਇਲਾਕੇ ਦੇ ਨਾਲ-ਨਾਲ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਚਲਾਇਆ ਗਿਆ। ਸਰਚ ਆਪ੍ਰੇਸ਼ਨ ਲਈ ਜਿਨ੍ਹਾਂ ਥਾਵਾਂ ਦੀ ਚੋਣ ਕੀਤੀ ਗਈ ਹੈ, ਉਨ੍ਹਾਂ ਇਲਾਕਿਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਕੋਈ ਵੀ ਅਪਰਾਧੀ ਦਾਇਰੇ ਤੋਂ ਬਾਹਰ ਨਾ ਆ ਸਕੇ।

ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਨਸ਼ਾ ਪ੍ਰਭਾਵਿਤ ਪਿੰਡਾਂ 'ਚ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਹੁਣੇ ਸ਼ੁਰੂ ਹੋਈ ਹੈ। ਤਲਾਸ਼ੀ ਮੁਹਿੰਮ 'ਚ ਅਜੇ ਕੁਝ ਸਮਾਂ ਲੱਗੇਗਾ। ਸਰਚ ਆਪ੍ਰੇਸ਼ਨ ਮੁਕੰਮਲ ਹੋਣ ਤੋਂ ਬਾਅਦ ਬਰਾਮਦਗੀ ਤੇ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਨਸ਼ਾ ਪ੍ਰਭਾਵਿਤ ਪਿੰਡਾਂ 'ਚ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਸਰਚ ਅਭਿਆਨ ਦੀਨਾ ਨਗਰ ਦੇ ਕਰੀਬ 5 ਪਿੰਡਾਂ 'ਚ ਚਲਾਇਆ ਗਿਆ, ਜਿੱਥੇ ਨਸ਼ਾ ਤਸਕਰੀ ਜ਼ਿਆਦਾ ਹੁੰਦੀ ਹੈ ਅਤੇ ਨਸ਼ੇ ਦੇ ਆਦੀ ਮਿਲਦੇ ਹਨ। ਇਸ ਤੋਂ ਇਲਾਵਾ ਜਲੰਧਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਵੀ ਪੁਲਿਸ ਵੱਲੋਂ ਗ੍ਰਿਫ਼ਤਾਰੀ ਕੀਤੀ ਗਈ। ਜਲੰਧਰ ਦੇ ਇਕ ਪਿੰਡ ਵਿਚੋਂ ਇਕ ਔਰਤ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚੋਂ ਵੱਢੇ ਜਾਣਗੇ ਸੁੱਕੇ ਤੇ ਘੁਣ ਲੱਗੇ ਦਰੱਖਤ; ਸਰਕਾਰ ਨੇ ਰਿਪੋਰਟ ਕੀਤੀ ਤਲਬ

Related Post