ਪੁਲਿਸ ਫੋਰਸ ’ਚ ਖੜੋਤ ਖਤਮ ਕਰਨ ਲਈ ਮੁੱਖ ਮੰਤਰੀ ਵਲੋਂ 'ਵਨ ਰੈਂਕ ਅੱਪ ਪ੍ਰਮੋਸ਼ਨ' ਸਕੀਮ ਦੀ ਸ਼ੁਰੂਆਤ

By  Shanker Badra July 9th 2018 05:52 PM

ਪੁਲਿਸ ਫੋਰਸ ’ਚ ਖੜੋਤ ਖਤਮ ਕਰਨ ਲਈ ਮੁੱਖ ਮੰਤਰੀ ਵਲੋਂ 'ਵਨ ਰੈਂਕ ਅੱਪ ਪ੍ਰਮੋਸ਼ਨ' ਸਕੀਮ ਦੀ ਸ਼ੁਰੂਆਤ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੁਲਿਸ ਕਰਮਚਾਰੀਆਂ ਲਈ ਯਕੀਨਨ ਸੇਵਾ ਤਰੱਕੀ(ਐਸ਼ਿਓਰਡ ਕਰੀਅਰ ਪ੍ਰੋਗ੍ਰੈਸ਼ਨ) ਲਈ 'ਇਕ ਰੈਂਕ ਅੱਪ ਪ੍ਰਮੋਸ਼ਨ ਸਕੀਮ' ਦੀ ਸ਼ੁਰੂਆਤ ਕੀਤੀ।ਉਨਾਂ ਕਿਹਾ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਪੁਲਿਸ ਵਿੱਚ ਤਾਇਨਾਤ ਕੋਈ ਵੀ ਕਰਮਚਾਰੀ ਏ.ਐਸ.ਆਈ. ਦੇ ਅਹੁਦੇ 'ਤੇ ਪਦਉਨਤ ਹੋਣ ਤੋਂ ਪਹਿਲਾਂ ਸੇਵਾ-ਮੁਕਤ ਨਹੀਂ ਹੋਵੇਗਾ।ਮੁੱਖ ਮੰਤਰੀ ਅੱਜ ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਸਿਖਲਾਈ ਹਾਸਲ ਕਰ ਚੁੱਕੇ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ’ਚ ਇਕੱਠ ਨੂੰ ਸੰਬੋਧਨ ਕਰ ਰਹੇ ਸਨ।police force standoff CM from One Rank Up Promotion' Start of schemeਮੁੱਖ ਮੰਤਰੀ ਨੇ ਇਸ ਗੱਲ ਦੀ ਚਿੰਤਾ ਜ਼ਾਹਰ ਕੀਤੀ ਕਿ ਪੁਲਿਸ ਵਿੱਚ ਹੈੱਡ ਕਾਂਸਟੇਬਲ ਅਤੇ ਨਾਨ-ਗਜ਼ਟਿਡ ਅਫ਼ਸਰਾਂ ਦੇ ਰੈਂਕਾਂ ਵਿੱਚ ਖੜੋਤ ਆ ਜਾਣ ਕਾਰਨ ਫੋਰਸ ਵਿੱਚ ਨਿਰਾਸ਼ਾ ਵਧ ਰਹੀ ਸੀ,ਕਿਉਂਕਿ ਬਹੁਤ ਸਾਰੇ ਅਹੁਦੇ ਖਾਲੀ ਪਏ ਹੋਣ ਅਤੇ ਯੋਗ ਪੁਲੀਸ ਮੁਲਾਜ਼ਮ ਹੋਣ ਦੇ ਬਾਵਜੂਦ ਉਨਾਂ ਨੂੰ ਪਦਉਨਤੀ ਨਹੀਂ ਮਿਲ ਪਾ ਰਹੀ ਸੀ।ਐਸ਼ਿਓਰਡ ਕਰੀਅਰ ਪ੍ਰੋਗੈਸ਼ਨ (ਏ.ਸੀ.ਪੀ.) ਸਕੀਮ ਨੂੰ ਰਸਮੀ ਤੌਰ ’ਤੇ ਜਾਰੀ ਕਰਦੇ ਹੋਏ ਉਨਾਂ ਨੇ ਤਰੱਕੀ ਕਰਨ ਵਾਲੇ 14 ਨਵੇਂ ਪੁਲਿਸ ਅਧਿਕਾਰੀਆਂ ਦੇ ਮੋਢਿਆਂ ’ਤੇ ਸਟਾਰ ਲਗਾਏ।ਇਸ ਸਕੀਮ ਤਹਿਤ 16 ਸਾਲਾਂ ਦੀ ਨੌਕਰੀ ਤੋਂ ਬਾਅਦ ਹੈਡਕਾਂਸਟੇਬਲ ਤੋਂ ਐਸਿਸਟੈਂਟ ਸਬ ਇੰਸਪੈਕਟਰ (ਏ.ਐਸ.ਆਈ.),24 ਸਾਲ ਦੀ ਨੌਕਰੀ ਤੋਂ ਐਸਿਸਟੈਂਟ ਸਬ ਇੰਸਪੈਕਟਰ (ਏ.ਐਸ.ਆਈ) ਤੋਂ ਸਬ-ਇੰਸਪੈਕਟਰ (ਐਸ.ਆਈ.) ਅਤੇ 30 ਸਾਲ ਦੀ ਨੌਕਰੀ ਤੋਂ ਬਾਅਦ ਸਬ ਇੰਸਪੈਕਟਰ (ਐਸ.ਆਈ.) ਤੋਂ ਇੰਸਪੈਕਟਰ ਦੇ ਤੌਰ ’ਤੇ ਤਰੱਕੀ ਦਾ ਉਪਬੰਧ ਕੀਤਾ ਗਿਆ ਹੈ।police force standoff CM from One Rank Up Promotion' Start of schemeਪੀ.ਆਰ.ਟੀ.ਸੀ. ਵਿੱਚ ਭਰਤੀ ਜਵਾਨਾਂ ਨੂੰ ਦਿੱਤੀ ਜਾਣ ਵਾਲੀ ਟਰੇਨਿੰਗ ਨੂੰ ਇੰਡੀਅਨ ਮਿਲਟਰੀ ਅਕੈਡਮੀ ਅਤੇ ਨੈਸ਼ਨਲ ਡਿਫੈਂਸ ਅਕੈਡਮੀ ਵਰਗੀਆਂ ਵੱਕਾਰੀ ਸੰਸਥਾਵਾਂ ਦੇ ਬਰਾਬਰ ਦੱਸਦਿਆਂ ਮੁੱਖ ਮੰਤਰੀ ਨੇ ਟਰੇਨਿੰਗ ਸੈਂਟਰ ਦੇ ਮੌਜੂਦਾ ਢਾਂਚੇ ਦੀ ਅਪਗਰੇਡੇਸ਼ਨ ਲਈ ਸੂਬੇ ਦੇ ਬਜਟ ’ਚੋਂ 5 ਕਰੋੜ ਰੁਪਏ ਅਤੇ ਆਪਣੇ ਅਖਤਿਆਰੀ ਫੰਡ ਵਿੱਚੋਂ 50 ਲੱਖ ਰੁਪਏ ਪੁਲਿਸ ਕਰਮਚਾਰੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਦਿੱਤੇ ਜਾਣ ਦਾ ਐਲਾਨ ਕੀਤਾ।ਇਸ ਦੌਰਾਨ ਮੁੱਖ ਮੰਤਰੀ ਨੂੰ 9 ਮਹੀਨਿਆਂ ਦੀ ਸਖਤ ਟਰੇਨਿੰਗ ਤੋਂ ਬਾਅਦ ਪਾਸ ਆਊਟ ਕਰ ਚੁੱਕੇ 255ਵੇਂ ਬੈਚ ਦੇ ਜਵਾਨਾਂ ਵੱਲੋਂ ਸ਼ਾਨਦਾਰ ਸਲਾਮੀ ਦਿੱਤੀ ਗਈ।ਉਨਾਂ ਆਪਣੇ ਜਵਾਨੀ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨਾਂ ਨੇ ਵੀ ਮਿਲਟਰੀ ਕੈਰੀਅਰ ਦੌਰਾਨ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਤਿੰਨ ਸਾਲ ਅਤੇ ਇਸ ਤੋਂ ਬਾਅਦ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.) ਤੋਂ ਇਕ ਸਾਲ ਦੀ ਟ੍ਰੇਨਿੰਗ ਲਈ ਸੀ।police force standoff CM from One Rank Up Promotion' Start of schemeਮੁੱਖ ਮੰਤਰੀ ਨੇ ਪੁਲਿਸ ਵੱਲੋਂ ਸੂਬੇ ਵਿੱਚੋਂ ਅੱਤਵਾਦ ਨੂੰ ਖਤਮ ਕਰਨ ਲਈ ਲੜੀ ਲੜਾਈ ਦੇ ਸਮੇਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਨੇ 1800 ਸ਼ਹਾਦਤਾਂ ਦੇ ਕੇ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਕੀਤੀ।ਉਨਾਂ ਕਿਹਾ ਕਿ ਸਾਲ 1964 ਵਿੱਚ ਪੰਜਾਬ ਪੁਲਿਸ ਦੀਆਂ 4 ਟੁਕੜੀਆਂ ਨੂੰ ਹਜ਼ਰਤ ਬੱਲ ਵਿਖੇ ਕਾਨੂੰਨ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਭੇਜਿਆ ਗਿਆ ਸੀ ਅਤੇ ਉਸ ਸਮੇਂ ਦੌਰਾਨ ਉਹ ਵੀ ਆਰਮੀ ਅਫਸਰ ਦੇ ਤੌਰ ’ਤੇ ਉਥੇ ਮੌਜੂਦ ਸਨ।

-PTCNews

Related Post