ਹੱਕ ਮੰਗਦੇ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ 'ਤੇ ਪੁਲਿਸ ਦਾ ਲਾਠੀਚਾਰਜ, ਡੀਟੀਐੱਫ ਵਲੋਂ ਸਖਤ ਨਿਖੇਧੀ

By  Baljit Singh June 15th 2021 07:10 PM -- Updated: June 15th 2021 07:11 PM

ਸੰਗਰੂਰ: ਘਰ-ਘਰ ਰੁਜ਼ਗਾਰ ਦੇ ਜੁਮਲੇ ਸਹਾਰੇ ਸੱਤਾ ਹਥਿਆਉਣ ਵਾਲੀ ਕੈਪਟਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਰੁਜ਼ਗਾਰ ਮੰਗਣ ਆਏ ਬੇਰੁਜ਼ਗਾਰ ਅਧਿਆਪਕਾਂ ਉੱਤੇ ਅੱਜ ਇੱਕ ਵਾਰ ਫੇਰ ਕੈਪਟਨ ਅਮਰਿੰਦਰ ਦੀ ਰਿਹਾਇਸ਼ ਦੇ ਨੇੜੇ ਵਾਈਪੀਐੱਸ ਚੌਕ ਪਟਿਆਲਾ ਵਿਖੇ ਲਾਠੀਚਾਰਜ ਕਰ ਕੇ ਆਮ ਲੋਕਾਂ ਦੇ ਧੀਆਂ-ਪੁੱਤਰਾਂ ਲਈ ਗੂੰਗੇ ਤੇ ਬੋਲੇ ਹੋਣ ਅਤੇ ਪੰਜਾਬ ਦੇ ਧੱਕੇ-ਜਬਰ ਭਰੇ ਪੁਲਸੀਆ ਰਾਜ ਵਿਚ ਤਬਦੀਲ ਹੋਣ ਦਾ ਸਬੂਤ ਦਿੱਤਾ ਗਿਆ, ਜਿਸ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ।

ਪੜੋ ਹੋਰ ਖਬਰਾਂ: ਇਸ ਦੇਸ਼ ‘ਚ ਹੈ ਭਗਵਾਨ ਵਿਸ਼ਨੂੰ ਦੀ ਸਭ ਤੋਂ ਵੱਡੀ ਮੂਰਤੀ, ਬਣਾਉਣ ‘ਚ ਲੱਗਾ ਸੀ 24 ਸਾਲ ਦਾ ਸਮਾਂ

ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬੇ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕੈਪਟਨ ਅਮਰਿੰਦਰ ਸਿੰਘ ਉੱਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ ਪਿਛਲੇ ਸਾਢੇ ਚਾਰ ਸਾਲ ਤੋਂ ਲੋਕਾਂ ਦੀ ਕਚਿਹਰੀ ਵਿਚੋਂ ਗਾਇਬ ਹਨ ਅਤੇ ਆਪਣੇ ਓਐੱਸਡੀਆਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਰਾਹੀਂ ਆਮ ਲੋਕਾਂ ਦੇ ਧੀਆਂ-ਪੁੱਤਰਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਨਿੱਤ ਦਿਨ ਹੱਕ ਮੰਗਦੇ ਲੋਕਾਂ ਉੱਤੇ ਹੋਣ ਵਾਲੇ ਲਾਠੀਚਾਰਜ ਗਵਾਹੀ ਭਰਦੇ ਹਨ ਕਿ ਕੈਪਟਨ ਅਤੇ ਮੋਦੀ ਨੀਤੀਆਂ ਪੱਖੋਂ ਇੱਕੋ ਥਾਲੀ ਦੇ ਚੱਟੇ-ਵੱਟੇ ਹਨ, ਉਪਰੋਂ ਭਾਵੇਂ ਦੋਵੇਂ ਅੱਡ-ਅੱਡ ਪਾਰਟੀ ਪ੍ਰਮੁੱਖ ਹੋਣ ਦਾ ਦਿਖਾਵਾ ਕਰ ਰਹੇ ਹਨ।

ਪੜੋ ਹੋਰ ਖਬਰਾਂ: ਦਾਰੂ-ਪਾਰਟੀ ‘ਚ ਮਸਰੂਫ ਰਹੀ ਮਾਂ, ਭੁੱਖ ਨਾਲ 11 ਮਹੀਨੇ ਦੇ ਮਾਸੂਨ ਦੀ ਮੌਤ

ਡੀਟੀਐੱਫ ਦੇ ਸੂਬੇ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਗਪਾਲ ਬੰਗੀ, ਜਸਵਿੰਦਰ ਔਜਲਾ, ਸੂਬਾ ਆਗੂਆਂ ਹਰਦੀਪ ਟੋਡਰਪੁਰ, ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸਨ ਅਤੇ ਪਵਨ ਕੁਮਾਰ, ਜਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਨਛੱਤਰ ਸਿੰਘ ਤਰਨਤਾਰਨ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਆਦਿ ਨੇ ਕਿਹਾ ਕਿ ਲੋਕਾਂ ਨੂੰ ਅਖੌਤੀ ਕਾਨੂੰਨਾਂ ਦੀ ਸਿੱਖਿਆ ਦੇਣ ਵਾਲੀਆਂ ਸੱਤਾਧਾਰੀ ਸਿਆਸੀ ਲੀਡਰਾਂ ਵੱਲੋਂ ਖੁਦ ਨਿਯਮਾਂ ਨੂੰ ਛਿੱਕੇ ਟੰਗ ਕੇ ਆਪਣੇ ਚਹੇਤੀਆਂ ਨੂੰ ਤਹਿਸੀਲਦਾਰਾਂ ਅਤੇ ਡੀਐੱਸਪੀਆਂ ਦੀਆਂ ਸਿੱਧੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਜਦ ਕਿ ਕਾਬਿਲ ਅਤੇ ਮਿਹਨਤੀ ਜੁਵਾਨੀ ਸੜਕਾਂ ਤੇ ਡੰਡੇ ਖਾਂਦੀ ਰੁਲ ਰਹੀ ਹੈ।

ਪੜੋ ਹੋਰ ਖਬਰਾਂ: ਟਰੰਪ ਦਾ ਹਮਸ਼ਕਲ ਪਾਕਿਸਤਾਨੀ ਕੁਲਫੀਵਾਲਾ, ਪੰਜਾਬੀ ‘ਚ ਸੁਣਾਉਂਦੈ ਗਾਣੇ

ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਾਰੇ ਬੇਰੁਜ਼ਗਾਰਾਂ ਦੀਆਂ ਮੰਗਾਂ ਪਹਿਲ ਦੇ ਅਧਾਰ ਤੇ ਵਿਚਾਰ ਕੇ ਸਮੂਹ ਵਿਭਾਗਾਂ ਵਿਚ ਪਈਆਂ ਖਾਲੀ ਪੋਸਟਾਂ ਦੀ ਭਰਤੀ ਕਰੇ। ਨਿੱਜੀਕਰਨ ਦੀ ਨੀਤੀ ਤਹਿਤ ਸਰਕਾਰੀ ਸਕੂਲਾਂ ਵਿਚ ਪੋਸਟਾਂ ਦਾ ਖ਼ਾਤਮਾ ਕਰਨ ਦੀ ਬਜਾਏ ਸਮੂਹ ਬੇਰੁਜ਼ਗਾਰ ਅਧਿਆਪਕਾਂ ਤੇ ਹੋਰਨਾਂ ਬੇਰੁਜ਼ਗਾਰਾਂ ਲਈ ਪੰਜਾਬ ਪੈਟਰਨ ਦੀ ਪੂਰੀ ਤਨਖਾਹ ਸਕੇਲ ਤੇ ਪੱਕੀਆਂ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇ। ਡੀਟੀਐੱਫ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸਾਨੀ ਵਲੋਂ ਮੋਦੀ ਸਰਕਾਰ ਖਿਲਾਫ਼ ਕੀਤੇ ਜਾ ਰਹੇ ਆਰ- ਪਾਰ ਦੇ ਸੰਘਰਸ਼ ਤੋਂ ਸੇਧ ਲੈਂਦੀਆਂ ਵੱਖ-ਵੱਖ ਵਰਗਾਂ ਨੂੰ ਜੱਥੇਬੰਦ ਹੁੰਦੀਆਂ ਪੰਜਾਬ ਦੀ ਜ਼ਾਲਮ ਕਾਂਗਰਸ ਸਰਕਾਰ ਖ਼ਿਲਾਫ਼ ਵੀ ਤਿੱਖੇ ਘੋਲ ਵਿੱਢਣੇ ਚਾਹੀਦੇ ਹੈ।

-PTC News

Related Post