ਮੋਹਾਲੀ: ਕੰਪਿਊਟਰ ਅਧਿਆਪਕਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ,ਪਾਣੀ ਦੀਆਂ ਬੁਛਾੜਾਂ

By  Riya Bawa November 25th 2021 04:28 PM -- Updated: November 25th 2021 05:00 PM

ਐੱਸ. ਏ. ਐੱਸ. ਨਗਰ - ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਇਸ ਦੌਰਾਨ ਅੱਜ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦੇ ਘਰ ਚੰਡੀਗੜ੍ਹ ਵਿਖੇ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ।

ਇਸ ਦੌਰਾਨ ਅੱਜ ਕੰਪਿਊਟਰ ਅਧਿਆਪਕ ਆਪਣੀਆਂ ਮੰਗਾ ਨੂੰ ਲੈ ਕੇ ਮੋਹਾਲੀ ਤੋਂ ਚੰਡੀਗੜ੍ਹ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਸਨ ਤੇ ਇਸ ਦੌਰਾਨ ਚੰਡੀਗੜ੍ਹ ਮੋਹਾਲੀ ਸਰਹੱਦ ਤੇ ਪੁਲਿਸ ਵਲੋਂ ਰੋਕਿਆ ਗਿਆ। ਇਸ ਦੌਰਾਨ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਕੰਪਿਊਟਰ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਹੋ ਗਈ ਹੈ। ਜਾਣਕਾਰੀ ਅਨੁਸਾਰ ਘਰ ਦੇ ਕੋਲ ਪੁਲਿਸ ਨਾਲ ਝੜਪ ਦੌਰਾਨ ਅਧਿਆਪਕਾਂ ਦੀ ਬਹਿਸ ਵੀ ਹੋਈ ।

ਇਸ ਤਹਿਤ ਚੰਡੀਗੜ੍ਹ ਪੁਲਿਸ ਵਲੋਂ ਅਧਿਆਪਕਾਂ 'ਤੇ ਲਾਠੀਚਾਰਜ ਕੀਤਾ ਗਿਆ ਤੇ ਪਾਣੀ ਦੀਆਂ ਬੁਛਾੜਾਂ ਛੱਡ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ। ਇਸ ਦੌਰਾਨ ਕਈ ਅਧਿਆਪਕ ਅਤੇ ਪੁਲਸ ਮੁਲਾਜ਼ਮ ਜਖਮੀ ਹੋ ਗਏ ਹਨ।

ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋਏ ਕੰਪਿਊਟਰ ਅਧਿਆਪਕਾਂ ਵਲੋਂ ਹਾਲੇ ਵੀ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਅੱਗੇ ਵਧਣ ਦੀਆਂ ਕੋਸ਼ਿਸ਼ਾਂ ਜਾਰੀ ਹਨ

-PTC News

Related Post