ਪਟਿਆਲਾ 'ਚ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਲਾਠੀਚਾਰਜ

By  Shanker Badra December 19th 2020 04:26 PM -- Updated: December 19th 2020 06:10 PM

ਪਟਿਆਲਾ 'ਚ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਲਾਠੀਚਾਰਜ:ਪਟਿਆਲਾ : ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾ ਰਿਹਾ ਸੀ ,ਇਸ ਦੌਰਾਨ ਪੁਲਿਸ ਨੇਸੰਘਰਸ਼ ਕਰ ਰਹੇਅਧਿਆਪਕਾਂ 'ਤੇ ਲਾਠੀਚਾਰਜ ਕਰਕੇ ਖਦੇੜ ਦਿੱਤਾ ਹੈ।

Police Lathicharge Teachers During March to Moti Mahal in Patiala ਪਟਿਆਲਾ 'ਚ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਲਾਠੀਚਾਰਜ

ਇਸ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕ ਬਾਰਾਂਦਰੀ ਪਾਰਕ ਵਿਖੇ ਇਕੱਠੇ ਹੋ ਕੇ ਰੋਸ ਮਾਰਚ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਜਦੋਂ ਵਾਈ.ਪੀ.ਐਸ ਚੌਕ ਕੋਲ ਪਹੁੰਚੇ ਤਾਂ ਉਥੇ ਭਾਰੀ ਪੁਲੀਸ ਫੋਰਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰਸਤੇ ਵਿੱਚ ਰੋਕਿਆ ਗਿਆ। ਜਦੋਂ ਬੇਰੁਜ਼ਗਾਰ ਅਧਿਆਪਕ ਅੱਗੇ ਵਧੇ ਤਾਂ ਪੁਲਿਸ ਬਲ ਵੱਲੋਂ ਭਾਰੀ ਮਾਤਰਾ ਵਿੱਚ ਲਾਠੀਚਾਰਜ ਕਰਕੇ ਬੇਰੁਜ਼ਗਾਰ ਨੌਜੁਆਨ ਮੁੰਡੇ ਤੇ ਕੁੜੀਆਂ ਦੇ ਉੱਪਰ ਤਸ਼ੱਦਦ ਢਾਹਿਆ ਗਿਆ। ਇਸ ਦੌਰਾਨ ਸੂਬਾ ਪ੍ਰਧਾਨ ਦੀਪਕ ਕੰਬੋਜ ਨੂੰ ਪੁਲਸ ਵਲੋਂ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਬੇਰੁਜ਼ਗਾਰਾਂ ਦੇ ਸਾਥ ਕਰਕੇ ਪੁਲੀਸ ਇਸ ਕੋਸ਼ਿਸ਼ ਵਿਚ ਅਸਫਲ ਰਹੀ।

Police Lathicharge Teachers During March to Moti Mahal in Patiala ਪਟਿਆਲਾ 'ਚ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਲਾਠੀਚਾਰਜ

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਤੇ ਪ੍ਰੈੱਸ ਸਕੱਤਰ ਦੀਪ ਬਨਾਰਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਈਟੀਟੀ ਅਧਿਆਪਕਾਂ ਦੀਆਂ ਪੋਸਟਾਂ ਤੇ ਬੀਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ.ਟੀ.ਟੀ. ਦੀ ਹੋਂਦ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਜਦੋਂ ਕਿ ਈ.ਟੀ.ਟੀ. ਸਿਰਫ਼ ਪ੍ਰਾਇਮਰੀ ਅਧਿਆਪਕਾਂ ਲਈ ਤੇ ਬੀ ਐੱਡ ਅਪਰ ਪ੍ਰਾਇਮਰੀ ਅਧਿਆਪਕਾਂ ਲਈ ਕੋਰਸ ਕਰਵਾਇਆ ਜਾਂਦਾ ਹੈ ਪ੍ਰੰਤੂ ਜਦੋਂ ਪ੍ਰਾਇਮਰੀ ਅਧਿਆਪਕ ਦੀਆਂ ਪੋਸਟਾਂ ਤੇ ਬੀ.ਐੱਡ ਉਮੀਦਵਾਰਾਂ ਨੂੰ ਵਿਚਾਰ ਕੇ ਈ.ਟੀ.ਟੀ. ਕਰ ਰਹੇ ਉਮੀਦਵਾਰ ਜਾਂ ਕਰ ਚੁੱਕੇ ਉਮੀਦਵਾਰ ਉਨ੍ਹਾਂ ਲਈ ਆਉਣ ਵਾਲੇ ਸਮੇਂ ਵਿੱਚ ਬਹੁਤ ਵੱਡੇ ਪੱਧਰ ਤੇ ਮੁਸ਼ਕਿਲਾਂ ਪੈਦਾ ਕੀਤੀਆਂ ਜਾ ਰਹੀਆਂ ਹਨ।

Police Lathicharge Teachers During March to Moti Mahal in Patiala ਪਟਿਆਲਾ 'ਚ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਲਾਠੀਚਾਰਜ

ਜਦੋਂ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਈ.ਟੀ.ਟੀ. ਕਰ ਰਹੇ ਜਾਂ ਕਰ ਚੁੱਕੇ ਉਮੀਦਵਾਰ ਬੇਰੁਜ਼ਗਾਰ ਬੈਠੇ ਹਨ। ਉਸ ਸਮੇਂ ਦੌਰਾਨ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਉੱਪਰ ਡਾਕਾ ਮਾਰ ਕੇ ਪੰਜਾਬ ਸਰਕਾਰ ਉਨ੍ਹਾਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹੀ ਹੈ। ਇਸ ਲਈ ਅਸੀਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਸ ਵੱਲੋਂ ਲਿਆ ਗਿਆ ਤਾਨਾਸ਼ਾਹੀ ਫ਼ੈਸਲਾ ਵਾਪਸ ਲਵੇ ਤੇ ਈ.ਟੀ.ਟੀ. ਦੇ ਉਪਰ ਪਹਿਲ ਦੇ ਆਧਾਰ ਤੇ ਸਿਰਫ ਈ.ਟੀ.ਟੀ. ਤੇ ਉਮੀਦਵਾਰ ਨੂੰ ਹੀ ਵਿਚਾਰਿਆ ਜਾਵੇ। ਜੇਕਰ ਪੰਜਾਬ ਸਰਕਾਰ ਇਹ ਫੈਸਲਾ ਜਲਦ ਵਾਪਸ ਨਹੀਂ ਲੈਂਦੀ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਤੇ ਤਿੱਖੇ ਸੰਘਰਸ਼ ਉਲੀਕੇ ਜਾਣਗੇ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ । ਇਸ ਮੌਕੇ ਮੌਜੂਦ  ਜਤਿੰਦਰ ਜਲਾਲਾਬਾਦ, ਜਰਨੈਲ ਸੰਗਰੂਰ, ਮਨੀ ਸੰਗਰੂਰ ,ਹਰਬੰਸ ਪਟਿਆਲਾ, ਨਿਰਮਲ ਜ਼ੀਰਾ , ਗੁਰਸਿਮਰਤ ਸੰਗਰੂਰ, ਜੀਵਨ ਸੰਗਰੂਰ, ਸੋਨੂੰ ਵਾਲੀਆ,  ਰਾਜ ਸੁਖਵਿੰਦਰ ਗੁਰਦਾਸਪੁਰ, ਰਾਜ ਕੁਮਾਰ ਮਾਨਸਾ, ਨਰਿੰਦਰਪਾਲ ਸੰਗਰੂਰ ,  ਦੀਪ ਅਮਨ, ਸੁਲਿੰਦਰ ,ਰਵਿੰਦਰ ਅਬੋਹਰ , ਪ੍ਰਿਥਵੀ ਵਰਮਾ  ਅਬੋਹਰ ਸਨ।

-PTCNews

Related Post