ਪੈਸਿਆਂ ਦੇ ਲੈਣ ਨੂੰ ਲੈ ਕੇ ਚੱਲੀ ਗੋਲ਼ੀ, ਪੁਲਿਸ ਜਾਂਚ 'ਚ ਜੁਟੀ

By  Ravinder Singh July 8th 2022 09:09 PM -- Updated: July 8th 2022 09:15 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਸਲਾਮਾਬਾਦ 'ਚ ਸੰਨੀ ਨਾਂ ਦੇ ਨੌਜਵਾਨ ਨੇ ਅਚਾਨਕ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਗੁਰਮੀਤ ਭੋਲਾ 'ਤੇ ਗੋਲ਼ੀਆਂ ਚਲਾ ਦਿੱਤੀਆਂ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ਉਤੇ ਪਹੁੰਚ ਕੇ ਸੀ.ਸੀ.ਟੀ.ਵੀ. ਫੁਟੇਜ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ। ਪੈਸਿਆਂ ਦੇ ਲੈਣ ਨੂੰ ਲੈ ਕੇ ਚੱਲੀ ਗੋਲ਼ੀ, ਪੁਲਿਸ ਜਾਂਚ 'ਚ ਜੁਟੀਜੇਕਰ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਮੰਨੀਏ ਤਾਂ ਸੰਨੀ ਅਤੇ ਗੁਰਮੀਤ ਦਾ ਫਾਇਨਾਂਸ ਦਾ ਕੰਮ ਕਰਦੇ ਹਨ ਅਤੇ ਅੱਜ ਦੋਵਾਂ 'ਚ ਪੈਸਿਆਂ ਨੂੰ ਲੈ ਕੇ ਝਗੜਾ ਹੋ ਗਿਆ ਜਿਸ ਤੋਂ ਬਾਅਦ ਸੰਨੀ ਨੇ ਗੋਲੀ ਚਲਾ ਦਿੱਤੀ। ਪੁਲਿਸ ਦੇ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ ਆਏ ਦਿਨ ਗੋਲੀਆਂ ਘਟਨਾਵਾਂ ਨਾਲ ਲੋਕਾਂ ਵਿੱਚ ਭਾਰੀ ਸਹਿਮ ਦਾ ਮਾਹੌਲ ਹੈ। ਇਸ ਤੋਂ ਇਲਾਵਾ ਬੀਤੇ ਦਿਨੀਂ ਪੁਲਿਸ ਵਿਭਾਗ ਵਿੱਚ ਵੱਡੇ ਪੱਧਰ ਉਤੇ ਤਬਾਦਲੇ ਕੀਤੇ ਸਨ। ਇਹ ਵੀ ਪੜ੍ਹੋ : ਇਸ ਫਿਲਮ ਦੇ 16 ਸਾਲ ਪੂਰੇ ਹੋਣ 'ਤੇ ਮਧੁਰ ਭੰਡਾਰਕਰ ਨੇ ਕਹੀ ਵੱਡੀ ਗੱਲ

Related Post