ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸਿਰਸਾ ਦੇ ਨੌਜਵਾਨਾਂ ਦੇ ਨਾਂ ਆਉਣ ਮਗਰੋਂ ਪੁਲਿਸ ਅਲਰਟ 'ਤੇ

By  Ravinder Singh June 11th 2022 01:36 PM

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿੱਚ ਸਿਰਸ ਜ਼ਿਲ੍ਹੇ ਦੇ ਨੌਜਵਾਨਾਂ ਦਾ ਨਾਮ ਆਉਣ ਮਗਰੋਂ ਪੁਲਿਸ ਨੇ ਅਲਰਟ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਪੁਲਿਸ ਨੇ ਵੱਖ-ਵੱਖ ਗਿਰੋਹਾਂ ਅਤੇ ਗੁਰਗਿਆਂ ਦੇ ਨਾਮਾਂ ਦੀ ਸੂਚੀ ਤਿਆਰ ਕੀਤੀ ਹੈ। ਐਸਪੀ ਅਰਪਿਤ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ੱਕੀ ਲੋਕਾਂ ਦੀ ਸੂਚੀ ਪੁਲਿਸ ਕੋਲ ਹੈ। ਪੁਲਿਸ ਪੂਰੀ ਸਰਗਰਮੀ ਨਾਲ ਉਨ੍ਹਾਂ ਦੀ ਭਾਲ ਕਰ ਰਹੀ ਹੈ।

ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸਿਰਸਾ ਦੇ ਨੌਜਵਾਨਾਂ ਦੇ ਨਾਂ ਆਉਣ ਮਗਰੋਂ ਪੁਲਿਸ ਅਲਰਟ 'ਤੇਸਨੈਚਿੰਗ, ਡਕੈਤੀ, ਚੋਰੀ ਕਰਨ ਵਾਲੇ ਮਸ਼ਕੂਕ ਅਪਰਾਧੀਆਂ ਦੀ ਸੂਚੀ ਵੀ ਤਿਆਰ ਕੀਤੀ ਗਈ ਹੈ। ਇਸ ਤਰ੍ਹਾਂ ਹੀ 2900 ਲੋਕਾਂ ਜਿਨ੍ਹਾਂ ਦਾ ਪਿਛੋਕੜ ਅਪਰਾਧੀ ਰਿਹਾ, ਉਨ੍ਹਾਂ ਦੀ ਸਰਗਰਮੀਆਂ ਉਤੇ ਨਜ਼ਰ ਰੱਖੀ ਜਾ ਰਹੀ ਹੈ। ਗੈਂਗਸਟਰ ਅਤੇ ਸੋਸ਼ਲ ਮੀਡੀਆ ਅਕਾਊਂਟਸ ਨਾਲ ਜੁੜੇ ਨੌਜਵਾਨਾਂ ਦੀ ਸਰਗਰਮੀਆਂ ਉਤੇ ਵੀ ਨਜ਼ਰ ਰੱਖੀ ਹੋਈ ਹੈ। ਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਬੱਚਿਆਂ ਦੀ ਸੋਸ਼ਲ ਮੀਡੀਆ ਉਤੇ ਸਰਗਰਮੀਆਂ ਉਤੇ ਨਜ਼ਰ ਬਣਾ ਕੇ ਰੱਖਣ।

ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸਿਰਸਾ ਦੇ ਨੌਜਵਾਨਾਂ ਦੇ ਨਾਂ ਆਉਣ ਮਗਰੋਂ ਪੁਲਿਸ ਅਲਰਟ 'ਤੇਸੋਸ਼ਲ ਮੀਡੀਆ ਉਤੇ ਹਥਿਆਰਾਂ ਨਾਲ ਆਪਣੀ ਫੋਟੋ ਸ਼ੇਅਰ ਕਰਨ ਵਾਲੇ ਨੌਜਵਨਾਂ ਨੂੰ ਐਸਪੀ ਅਰਪਿਤ ਜੈਨ ਨੇ ਸਖ਼ਤ ਚਿਤਾਵਨੀ ਦਿੱਤੀ ਹੈ। ਇਸ ਤਰ੍ਹਾਂ ਦੀ ਕੋਈ ਵੀ ਸਰਗਰਮੀ ਨਾ ਕੀਤੀ ਜਾਵੇ। ਜੇਕਰ ਅਜਿਹਾ ਕੋਈ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਰਸਾ ਪੁਲਿਸ ਦਾ ਸੋਸ਼ਲ ਮੀਡੀਆ ਸੈਲ ਸੋਸ਼ਲ ਮੀਡੀਆ ਅਕਾਊਂਟਸ ਨੂੰ ਲਗਾਤਾਰ ਟਰੈਕ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਕਾਂਗਰਸੀ (Congress) ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ 'ਤੇ ਗੋਲੀਬਾਰੀ ਹੋਈ ਸੀ। ਇਸ ਵਿੱਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ। ਸਿੱਧੂ ਮੂਸੇਵਾਲਾ ਦੇ ਦੋ ਹੋਰ ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਏ ਸਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਕਾਂਗਰਸ ਦੀ ਟਿਕਟ 'ਤੇ ਮਾਨਸਾ ਤੋਂ ਵਿਧਾਇਕ ਦੀ ਚੋਣ ਲੜੀ ਸੀ।

ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸਿਰਸਾ ਦੇ ਨੌਜਵਾਨਾਂ ਦੇ ਨਾਂ ਆਉਣ ਮਗਰੋਂ ਪੁਲਿਸ ਅਲਰਟ 'ਤੇਸਿੱਧੂ ਮੂਸੇਵਾਲਾ ਜਵਾਹਰਕੇ ਰੋਡ 'ਤੇ ਆਪਣੇ ਸਾਥੀਆਂ ਨਾਲ ਗੱਡੀ ਵਿੱਚ ਜਾ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ ਸੀ। ਕਥਿਤ ਦੋਸ਼ੀਆਂ ਵੱਲੋਂ ਕਾਫੀ ਜ਼ਿਆਦਾ ਫਾਇਰਿੰਗ ਕਤੀ ਗਈ ਸੀ। ਜਿਨ੍ਹਾਂ ਵਿਚੋਂ ਇੱਕ ਗੋਲੀ ਮੂਸੇਵਾਲਾ ਦੇ ਢਿੱਡ ਵਿੱਚ ਜਾ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਦਾਖਲ ਕਰ ਦਿੱਤਾ ਗਿਆ ਸੀ। ਇਸ ਕਤਲ ਤੋਂ ਬਾਅਦ ਪੁਲਿਸ ਨੇ ਕਈ ਥਾਈਂ ਛਾਪੇਮਾਰੀ ਕੀਤੀ ਅਤੇ ਕਈ ਅਪਰਾਧੀਆਂ ਨੂੰ ਹਿਰਾਸਤ ਵਿੱਚ ਲਿਆ ਹੋਇਆ।

ਇਹ ਵੀ ਪੜ੍ਹੋ : 12 ਸਾਲਾ ਬੱਚੀ ਨੇ ਅਨੌਖੇ ਤਰੀਕੇ ਨਾਲ ਪੋਰਟਰੇਟ ਬਣਾ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

Related Post