ਪੁਲਿਸ ਦੀ ਵੱਡੀ ਕਾਰਵਾਈ, ਹੋਟਲ 'ਚ ਛਾਪੇਮਾਰੀ ਕਰ ਇਤਰਾਜ਼ਯੋਗ ਹਾਲਤ 'ਚ ਫੜੇ ਕੁੜੀਆਂ-ਮੁੰਡੇ

By  Jashan A March 16th 2020 08:11 PM

ਮੋਗਾ: ਮੋਗਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਹਨਾਂ ਨੇ ਸ਼ਹਿਰ 'ਚ ਚੱਲ ਰਹੇ ਦੇਹ ਵਪਾਰ ਧੰਦੇ ਦਾ ਪਰਦਾਫਾਸ਼ ਕਰਦਿਆਂ ਸੱਤ ਜੋੜਿਆਂ ਨੂੰ ਇਤਰਾਜ਼ਯੋਗ ਸਥਿਤੀ 'ਚ ਫੜਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਸ਼ਹਿਰ ਵਿਚ ਦੇਹ ਵਪਾਰ 'ਚ ਸ਼ਾਮਲ ਹੋਟਲਾਂ 'ਤੇ ਕਾਰਵਾਈ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਜਿਸ ਦੇ ਤਹਿਤ ਦੇਹ ਵਪਾਰ ਸੰਬੰਧੀ ਗੁਪਤ ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਜੰਗਜੀਤ ਸਿੰਘ ਅਤੇ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਦੀ ਅਗਵਾਈ ਵਿਚ ਪੁਲਿਸ ਨੇ ਇੱਕ ਹੋਟਲ 'ਤੇ ਛਾਪਾਮਾਰੀ ਕੀਤੀ।

ਹੋਰ ਪੜ੍ਹੋ: ਦੇਖੋ,ਇਥੇ ਹੁੰਦਾ ਸੀ ਦੇਹ ਵਪਾਰ ਦਾ ਧੰਦਾ ,ਕਈ ਮੁੰਡੇ ਕੁੜੀਆਂ ਕਾਬੂ

ਇਸ ਦੌਰਾਨ ਪੁਲਸ ਵਲੋਂ ਸੱਤ ਜੋੜਿਆਂ ਨੂੰ ਇਤਰਾਜ਼ਯੋਗ ਸਥਿਤੀ ਵਿਚ ਹੋਟਲ ਤੋਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ।ਪੁਲਿਸ ਦਾ ਕਹਿਣਾ ਹੈ ਕਿ ਹੋਟਲ ਬਾਰੇ ਗੁਪਤ ਸ਼ਿਕਾਇਤ ਮਿਲੀ ਸੀ, ਜਿੱਥੇ ਪਿਛਲੇ ਲੰਮੇ ਸਮੇਂ ਤੋਂ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

Related Post