ਚਪੜਾਸੀ ਨੇ ਛੁੱਟੀਆਂ ਦਾ ਫਾਇਦਾ ਚੁੱਕ ਕੇ ਸਰਕਾਰੀ ਸਕੂਲ 'ਚ ਲਾਈ ਸ਼ਰਾਬ ਕੱਢਣ ਵਾਲੀ ਭੱਠੀ  

By  Shanker Badra June 9th 2021 04:20 PM

ਅੰਮ੍ਰਿਤਸਰ : ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਸੰਗਤਪੁਰਾ ਦੇ ਸਰਕਾਰੀ ਸਕੂਲ ਵਿਖੇ ਪੁਲਿਸ ਅਤੇ ਆਬਕਾਰੀ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਛਾਪੇਮਾਰੀ ਕਰਕੇ ਸਕੂਲ ਵਿੱਚ ਛੁੱਟੀਆਂ ਦੌਰਾਨ ਸ਼ਰਾਬ ਕੱਢ ਰਹੇ ਚਪੜਾਸੀ ਨੂੰ ਕਾਬੂ ਕਰ ਸਫ਼ਲਤਾ ਹਾਸਿਲ ਕੀਤੀ ਗਈ ਹੈ।

ਪੜ੍ਹੋ ਹੋਰ ਖ਼ਬਰਾਂ :ਪੰਜਾਬੀ ਗਾਇਕ ਖ਼ਾਨ ਸਾਬ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ , ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਣ ਦਾ ਲੱਗਾ ਦੋਸ਼

Police recovered 250 kg and 8 bottles of liquor from from Sangatpura Government School

ਜਾਣਕਾਰੀ ਅਨੁਸਾਰ ਪਿੰਡ ਸੰਗਤਪੁਰਾ ਦੇ ਸਰਕਾਰੀ ਸਕੂਲ ਵਿਚੋਂ ਭਾਰੀ ਮਾਤਰਾ ਵਿਚ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਗਈ ਹੈ। ਸ਼ਰਾਬ ਅਤੇ ਲਾਹਣ ਬਣਾਉਣ ਵਾਲਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ।

Police recovered 250 kg and 8 bottles of liquor from from Sangatpura Government School Police recovered 250 kg and 8 bottles of liquor from from Sangatpura Government School

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਝੰਡੇਰ ਦੇ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸੰਗਤਪੁਰਾ ਦੇ ਸਰਕਾਰੀ ਸਕੂਲ ਵਿੱਚ ਕਿਸੇ ਵੱਲੋਂ ਨਾਜਾਇਜ਼ ਸ਼ਰਾਬ ਕੱਢੀ ਜਾ ਰਹੀ ਸੀ।

Police recovered 250 kg and 8 bottles of liquor from from Sangatpura Government School

ਜਿਸ ਸੰਬੰਧੀ ਉਨ੍ਹਾਂ ਵੱਲੋਂ ਆਬਕਾਰੀ ਵਿਭਾਗ ਨਾਲ ਛਪੇਮਾਰੀ ਕਰ ਮੌਕੇ ਤੋਂ ਚਾਲੂ ਭੱਠੀ, 250 ਕਿਲੋ ਲਾਹਣ , 8 ਬੋਤਲਾਂ ਨਜ਼ਾਇਜ ਸ਼ਰਾਬ ਸਣੇ ਭੱਠੀ ਚਲਾ ਰਹੇ ਸਕੂਲ ਚਪੜਾਸੀ ਤਰਸੇਮ ਸਿੰਘ ਪੁੱਤਰ ਪਿਆਰਾ ਸਿੰਘ ਨੂੰ ਕਾਬੂ ਕਰ ਮਾਮਲਾ ਦਰਜ ਕਰ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

-PTCNews

Related Post