ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪੁਲਿਸ ਨੇ ਸ਼ਰਾਬ ਦੀ ਵੱਡੀ ਖੇਪ ਕੀਤੀ ਬਰਾਮਦ

By  Pardeep Singh February 4th 2022 02:19 PM -- Updated: February 4th 2022 02:22 PM

ਸੰਗਰੂਰ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੰਗਰੂਰ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਬਾਰੇ ਪੁਲਿਸ ਅਧਿਕਾਰੀ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਹੈ ਕਿ ਚੋਣਾਂ ਦਾ ਦੌਰ ਚੱਲ ਰਿਹਾ ਹੈ ਅਤੇ ਇਸ ਦੌਰਾਨ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਦੀ ਸੂਚਨਾ ਉਨ੍ਹਾਂ ਨੂੰ ਮਿਲੀ ਸੀ, ਜਿਸ 'ਤੇ ਉਨ੍ਹਾਂ ਨੇ ਛਾਪੇਮਾਰੀ ਕੀਤੀ ਸੀ | ਉਕਤ ਮੁਲਜ਼ਮ ਦੇ ਘਰ ਨਜ਼ਦੀਕੀ ਪਿੰਡ ਸ਼ੇਰਾਂ ਵਾਲਾ, ਜਿੱਥੇ ਤਲਾਸ਼ੀ ਦੌਰਾਨ ਪੁਲਸ ਨੂੰ 172 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਹੋਈ। ਪੁਲਿਸ ਅਧਿਕਾਰੀ ਗੁਰਦੇਵ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਤੋਂ ਪਹਿਲਾਂ ਇਹ ਸ਼ਰਾਬ ਬਰਾਮਦ ਕੀਤੀ ਅਤੇ ਇਹ ਸ਼ਰਾਬ ਲੋਕਾਂ ਨੂੰ ਵੰਡਣ ਲਈ ਹਰਿਆਣਾ ਤੋਂ ਇੰਨੀ ਵੱਡੀ ਮਾਤਰਾ 'ਚ ਲਿਆਂਦੀ ਜਾ ਰਹੀ ਸੀ ਅਤੇ ਇਸ ਦੇ ਨਾਲ ਜੋ ਵੀ ਮੁਲਜ਼ਮ ਪਾਇਆ ਗਿਆ, ਉਸ ਨੂੰ ਵੀ ਜਲਦ ਹੀ ਫੜ ਲਿਆ ਜਾਵੇਗਾ। ਪੁਲਿਸ ਵੱਲੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਸ਼ਰਾਬ ਵੋਟਾਂ ਵਿੱਚ ਲੋਕਾਂ ਨੂੰ ਵੰਡਣ ਲਈ ਲਿਆਂਦੀ ਜਾ ਰਹੀ ਸੀ ਪਰ ਪੁਲਿਸ ਨੇ ਇਕ ਸੂਚਨਾ ਦੇ ਆਧਾਰ ਉੱਤੇ ਕਾਰਵਾਈ ਕਰਦੇ ਹੋਏ ਸ਼ਰਾਬ ਨੂੰ ਪਹਿਲਾ ਹੀ ਕਬਜੇ ਵਿੱਚ ਲੈ ਲਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਉੱਤੇ ਮਾਮਲਾ ਦਰਜ ਕਰ ਲਿਆ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਪਹਿਲਾ ਵੀ ਪੰਜਾਬ ਦੇ ਕਈ ਵੱਖ-ਵੱਖ ਇਲਾਕਿਆਂ ਵਿਚੋਂ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਥਾਂ-ਥਾਂ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ:ਚੰਨੀ ਦੇ ਰਿਸ਼ਤੇਦਾਰਾਂ 'ਤੇ ਈਡੀ ਦੀ ਕਾਰਵਾਈ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ -PTC News

Related Post