ਡੇਰਾ ਪ੍ਰੇਮੀ ਦੇ ਕਤਲ ਕੇਸ 'ਚ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ , ਹਥਿਆਰਾਂ ਸਣੇ ਤੀਜਾ ਦੋਸ਼ੀ ਕਾਬੂ

By  Jagroop Kaur June 1st 2021 07:25 PM

ਖਾਲਿਸਤਾਨ ਟਾਈਗਰ ਫੋਰਸ (KTF) ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਤੋਂ ਬਾਅਦ, ਪੰਜਾਬ ਪੁਲਿਸ ਨੇ ਉਨ੍ਹਾਂ ਦੇ ਤੀਜੇ ਸਾਥੀ ਕਮਲਜੀਤ ਸ਼ਰਮਾ ਉਰਫ਼ ਕਮਲ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਡੇਰਾ ਪ੍ਰੇਮੀ ਦੇ ਕਤਲ, ਕੇ.ਟੀ.ਐਫ. ਮੁਖੀ ਹਰਦੀਪ ਨਿੱਝਰ ਦੇ ਪਿੰਡ ਵਿੱਚ ਪੁਜਾਰੀ 'ਤੇ ਗੋਲੀਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਮੋਗਾ ਦੇ ਸੁਪਰਸ਼ਾਈਨ ਕਤਲ ਕੇਸ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਤੀਜੇ ਸਾਥੀ ਕਮਲਜੀਤ ਸ਼ਰਮਾ ਉਰਫ਼ ਕਮਲ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਡੇਰਾ ਪ੍ਰੇਮੀ ਦੇ ਕਤਲ, ਕੇਟੀਐਫ ਮੁਖੀ ਹਰਦੀਪ ਨਿੱਝਰ ਦੇ ਪਿੰਡ ਵਿੱਚ ਪੁਜਾਰੀ ‘ਤੇ ਗੋਲੀਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਮੋਗਾ ਦੇ ਸੁਪਰਸ਼ਾਈਨ ਕਤਲ ਕੇਸ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਹੈ। Read more : ਇਕ ਹੋਰ ਚੀਨੀ ਖ਼ਤਰਾ, ਦੁਨੀਆ ‘ਚ ਪਹਿਲੀ ਵਾਰ ਇਨਸਾਨ ਵਿਚ ਪਾਇਆ… ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਲ, ਜੋ ਕਿ ਮੋਗਾ ਦੇ ਪਿੰਡ ਡਾਲਾ ਦਾ ਵਸਨੀਕ ਹੈ, ਨੂੰ ਮੋਗਾ ਪੁਲਿਸ ਨੇ ਮੋਗਾ ਜ਼ਿਲੇ ਦੇ ਨੱਥੂਵਾਲਾ ਜਦੀਦ ਦੇ ਕੋਲੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ ਚਾਰ .315 ਬੋਰ ਪਿਸਤੌਲਾਂ ਨਾਲ 10 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।Khalistan Tiger Force activist arrested from Moga, weapons used in Dera lover's murder also recovered Read More : ਹਰਸਿਮਰਤ ਕੌਰ ਬਾਦਲ ਦੇ ਊਧਮ ਸਦਕਾ ਹੁਣ ਤਲਵੰਡੀ ਸਾਬੋਂ ‘ਚ ਲੱਗੇਗਾ… ਪੁਲਿਸ ਵੱਲੋਂ 22 ਜੂਨ ਨੂੰ ਕਮਲ ਦੇ ਦੋ ਸਾਥੀ ਲਵਪ੍ਰੀਤ ਸਿੰਘ ਉਰਫ਼ ਰਵੀ ਅਤੇ ਰਾਮ ਸਿੰਘ ਉਰਫ਼ ਸੋਨੂੰ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਤਿੰਨੋਂ ਮੁਲਜ਼ਮ ਕੇਟੀਐਫ ਦੇ ਕੈਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ, ਜਿਸ ਨੂੰ ਸਰਕਾਰ ਦੁਆਰਾ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਤਹਿਤ ਅੱਤਵਾਦੀ ਘੋਸ਼ਿਤ ਕੀਤਾ ਗਿਆ ਸੀ, ਦੇ ਦਿਸ਼ਾ ਨਿਰਦੇਸ਼ਾਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਦੇ ਤਿੰਨ ਹੋਰ ਕੇਟੀਐਫ ਦੇ ਸਹਿ-ਸਾਜ਼ਿਸ਼ਕਰਤਾ/ਮਾਸਟਰ ਮਾਈਡਾਂ ਦੀ ਪਛਾਣ ਅਰਸ਼ਦੀਪ, ਰਮਨਦੀਪ ਅਤੇ ਚਰਨਜੀਤ ਉਰਫ ਰਿੰਕੂ ਬਿਹਲਾ ਵਜੋਂ ਕੀਤੀ ਗਈ ਹੈ, ਜੋ ਸਰੀ (ਬੀਸੀ) ਕੈਨੇਡਾ ਵਿੱਚ ਛੁਪੇ ਹੋਏ ਹਨ ਅਤੇ ਮੁਕੱਦਮੇ ਅਤੇ ਅਪਰਾਧਿਕ ਕਾਰਵਾਈ ਲਈ ਪੰਜਾਬ ਪੁਲਿਸ ਉਨ੍ਹਾਂ ਨੂੰ ਭਾਰਤ ਲਿਆਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।

Related Post