ਲੁਧਿਆਣਾ ਬੰਬ ਧਮਾਕਾ: ਪੁਲਿਸ ਨੇ ਮਹਿਲਾ ਕਾਂਸਟੇਬਲ ਨੂੰ ਲਿਆ ਹਿਰਾਸਤ 'ਚ, ਗਗਨਦੀਪ ਦੀ ਦੱਸੀ ਜਾ ਰਹੀ ਹੈ ਦੋਸਤ

By  Riya Bawa December 25th 2021 03:13 PM -- Updated: December 25th 2021 03:14 PM

ਲੁਧਿਆਣਾ: ਲੁਧਿਆਣਾ ਬੰਬ ਧਮਾਕਾ ਮਾਮਲੇ 'ਚ ਪੁਲਿਸ ਨੂੰ ਇੱਕ ਤੋਂ ਬਾਅਦ ਇੱਕ ਸੁਰਾਖ ਮਿਲ ਰਹੇ ਹਨ। ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹੁਣ ਇਕ ਕਾਂਸਟੇਬਲ ਔਰਤ ਨੂੰ ਹਿਰਾਸਤ 'ਚ ਲਿਆ ਗਿਆ ਹੈ, ਜੋ ਮ੍ਰਿਤਕ ਗਗਨਦੀਪ ਯਾਨੀਕਿ ਇਸ ਧਮਾਕੇ ਦੇ ਸੂਤਰਧਾਰ ਦੀ ਦੋਸਤ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਕਾਂਸਟੇਬਲ ਔਰਤ ਲੁਧਿਆਣਾ ਦੇ ਇਕ ਐੱਸ. ਐੱਸ. ਪੀ. ਰੈਂਕ ਦੇ ਅਧਿਕਾਰੀ ਦੇ ਦਫ਼ਤਰ 'ਚ ਤਾਇਨਾਤ ਸੀ।

ਉਸ ਦੇ ਗਗਨਦੀਪ ਦੇ ਨਾਲ ਲਿੰਕ ਸਨ ਅਤੇ ਵਾਰਦਾਤ ਤੋਂ ਪਹਿਲਾਂ ਉਸ ਨੇ ਗਗਨਦੀਪ ਨਾਲ ਗੱਲ ਵੀ ਕੀਤੀ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਸ ਵੱਲੋਂ ਗਗਨਦੀਪ ਦੇ 2 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਅਹਿਮ ਖ਼ੁਲਾਸੇ ਕੀਤੇ ਹਨ।

ਹੋਰ ਪੜ੍ਹੋ: ਕਾਨਪੁਰ ਦੇ ਇਤਰ ਕਾਰੋਬਾਰੀ ਦੇ ਘਰ ਮਿਲੇ ਨੋਟਾਂ ਦੇ ਬੰਡਲ, ਗਿਣਤੀ ਲਈ ਮਸ਼ੀਨਾਂ ਵੀ ਪਈਆਂ ਘੱਟ !

ਜ਼ਿਕਰਯੋਗ ਹੈ ਕਿ ਇਸ ਮਾਮਲੇ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਡੀ. ਜੀ. ਪੀ. ਚਟੋਪਾਧਿਆਏ ਨੇ ਕਿਹਾ ਕਿ ਸਾਡੀ ਪੰਜਾਬ ਪੁਲਸ ਅਤੇ ਇੰਟੈਲੀਜੈਂਸ ਵਿੰਗ ਨੇ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਕੇ 'ਤੇ ਧਮਾਕੇ 'ਚ ਮਾਰੇ ਗਏ ਵਿਅਕਤੀ ਦੀ ਬਾਂਹ 'ਤੇ ਟੈਟੂ ਮਿਲਿਆ ਹੈ।

Ludhiana bomb blast accused wanted to 'blow off record room'ਉਨ੍ਹਾਂ ਕਿਹਾ ਕਿ ਬੰਬ ਲਗਾਉਂਦੇ ਸਮੇਂ ਗਗਨਦੀਪ ਮਾਰਿਆ ਗਿਆ ਸੀ। ਪੰਜਾਬ ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਨੇ 24 ਘੰਟਿਆਂ ਅੰਦਰ ਇਹ ਕੇਸ ਟਰੇਸ ਕੀਤਾ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗਗਨਦੀਪ ਗੱਗੀ ਦੇ ਤੌਰ 'ਤੇ ਹੋਈ ਹੈ, ਜੋ ਕਿ ਪੰਜਾਬ ਪੁਲਸ ਦਾ ਮੁਅੱਤਲ ਮੁਲਾਜ਼ਮ ਸੀ।

-PTC News

Related Post