ਲੋਕਾਂ ਦੀ ਡਾਗਾਂ ਨਾਲ ਸੇਵਾ ! ਇਹ ਪੁਲਿਸ ਮੁਲਾਜ਼ਮ ਵਰਦੀ 'ਚ ਪਰਿਵਾਰ ਸਣੇ ਘੁੰਮਣ ਨਿਕਲਿਆ

By  Shanker Badra March 27th 2020 07:40 PM

ਲੋਕਾਂ ਦੀ ਡਾਗਾਂ ਨਾਲ ਸੇਵਾ ! ਇਹ ਪੁਲਿਸ ਮੁਲਾਜ਼ਮ ਵਰਦੀ 'ਚ ਪਰਿਵਾਰ ਸਣੇ ਘੁੰਮਣ ਨਿਕਲਿਆ:ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚ 38 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ 'ਚੋਂ ਸਭ ਤੋਂ ਵੱਧ ਕੇਸ ਨਵਾਂਸ਼ਹਿਰ 'ਚੋਂ ਪਾਜ਼ੀਟਿਵ ਪਾਏ ਗਏ ਹਨ। ਇਸ ਦੌਰਾਨ ਕੁੱਝ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹਨ। ਜਿਸ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਲੋਕਾਂ ਨੂੰ ਸਮਝਾਉਣ ਦੀ ਬਜਾਏ ਮੁਰਗਾ ਬਣਾਇਆ ਜਾਂਦਾ ਹੈ ਅਤੇ ਐਮਰਜੈਂਸੀ 'ਚ ਜਾ ਰਹੇ ਲੋਕਾਂ ਨੂੰ ਕੁੱਟਿਆ ਜਾ ਰਿਹਾ ਹੈ। ਜਦੋਂ ਕਿ ਪੂਰੇ ਦੇਸ਼ ਵਿੱਚ ਲਾਕਡਾਊਨ ਲੱਗਾ ਹੋਇਆ ਹੈ ਤੇ ਕਿਸੇ ਨੂੰ ਵੀ ਸੜਕਾਂ ‘ਤੇ ਜਾਂ ਘਰਾਂ ਵਿਚੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਹੈ ਪਰ ਕਰਫਿਊ ਦੌਰਾਨ ਪੁਲਿਸ ਮੁਲਾਜ਼ਮਾਂ ਲਈ ਕੋਈ ਕਾਨੂੰਨ ਨਹੀਂ ਹੈ ਅਤੇ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ। ਇਸ ਸਮੇਂ ਇੱਕ ਪੁਲਿਸ ਮੁਲਾਜ਼ਮ ਦੀ ਵੀਡੀਓ ਖ਼ੂਬ ਵਾਇਰਲ ਰਹੋ ਰਹੀ ਹੈ। ਇਸ ਵੀਡੀਓ ਵਿਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਇਕ ਪੁਲਿਸ ਵਾਲਾ ਪਰਿਵਾਰ ਸਣੇ ਬਾਈਕ ‘ਤੇ ਜਾ ਰਿਹਾ ਹੈ, ਜਦੋਂ ਕਿ ਪੂਰਾ ਦੇਸ਼ ਲਾਕਡਾਊਨ ਹੈ ਤੇ ਕਿਸੇ ਨੂੰ ਵੀ ਸੜਕਾਂ ‘ਤੇ ਜਾਂ ਘਰਾਂ ਵਿਚੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਪਹਿਲਾਂ ਇਕ ਵੀਡੀਓ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ, ਜਿਸ ਵਿਚ ਇਕ ਵਿਅਕਤੀ ਗਰਭਵਤੀ ਪਤਨੀ ਦੀ ਦਵਾਈ ਲੈਣ ਲਈ ਜਾ ਰਿਹਾ ਸੀ ਤੇ ਪੁਲਿਸ ਵਾਲਿਆਂ ਨੇ ਉਸ ਨੂੰ ਕੁੱਟ-ਕੁੱਟ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਹੈ। ਗੁਰੂ ਰਾਮਦਾਸ ਨਗਰ ’ਚ ਕਰਫਿਊ ਸਮੇਂ ਨੌਜਵਾਨ ਆਪਣੀ 8 ਮਹੀਨੇ ਦੀ ਗਰਭਵਤੀ ਪਤਨੀ ਦਾ ਇਲਾਜ ਕਰਵਾਉਣ ਲਈ ਉਸ ਨੂੰ ਹਸਪਤਾਲ ਲੈ ਜਾ ਰਿਹਾ ਸੀ।ਇਸ ਦੌਰਾਨ ਰਾਸਤੇ ’ਚ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਕੇ ਨੌਜਵਾਨ ਦੀ ਬੜੇ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਦਕਿ ਨੌਜਵਾਨ ਨੇ ਪੁਲਿਸ ਨੂੰ ਕਿਹਾ ਵੀ ਕਿ ਉਹ ਘਰ ਜਾ ਕੇ ਆਪਣੀ ਪਤਨੀ ਦੀ ਰਿਪੋਰਟ ਵੀ ਦਿਖਾ ਸਕਦਾ ਹੈ ਤਾਂ ਪੁਲਿਸ ਮੁਲਾਜ਼ਮ ਉਸ ਦੇ ਨਾਲ ਘਰ ਚਲੇ ਗਏ, ਜਿਥੇ ਜਾ ਕੇ ਉਨ੍ਹਾਂ ਕਾਫੀ ਬਹਿਸ ਕਰਨ ਤੋਂ ਬਾਅਦ ਸੜਕ ’ਤੇ ਉਸ ਦੀ ਮੁੜ ਤੋਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਸ ਦੇ ਨੱਕ ਦੀ ਹੱਡੀ ਟੁੱਟ ਗਈ ਹੈ। ਇਸ ਦੇ ਇਲਾਵਾ ਪੂਰੇ ਪੰਜਾਬ ਦੇ ਵਿੱਚ ਪੁਲਿਸ ਨੇ ਦੋ ਦਿਨ ਲੋਕਾਂ ਨੂੰ ਸੜਕਾਂ 'ਤੇ ਬੁਰੀ ਤਰ੍ਹਾਂ ਕੁੱਟਿਆ ਹੈ। ਜਿਸ ਕਰਕੇ ਪੰਜਾਬ ਦੇ ਲੋਕ ਪੁਲਿਸ ਦੇ ਇਸ ਮਾੜੇ ਵਤੀਰੇ ਤੋਂ ਬਹੁਤ ਦੁਖੀ ਹਨ। -PTCNews

Related Post