ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ ਚ ਸੜਕਾਂ ਤੇ ਉਤਰੀ ਆਪ, ਬੀ.ਜੇ.ਪੀ ਦਫ਼ਤਰ ਸਾਹਮਣੇ ਰੋਹ ਪ੍ਰਦਰਸ਼ਨ

By  Shameela Khan October 5th 2023 02:06 PM -- Updated: October 5th 2023 03:44 PM

ਨਵੀ ਦਿੱਲੀ: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਆਪਣੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਵਿਰੁੱਧ ਆਮ ਆਦਮੀ ਪਾਰਟੀ (ਆਪ) ਦਿੱਲੀ 'ਚ ਪਾਰਟੀ ਵਰਕਰਾਂ ਨਾਲ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੀ ਹਨ। ਬੀ.ਜੇ.ਪੀ ਅਤੇ ਕੇਂਦਰੀ ਏਜੰਸੀਆਂ ਦੇ ਬਾਹਰ ਨਾਅਰੇਬਾਜ਼ੀ ਕਰ ਚੱਲ ਰਹੀ ਹੈ।


ਸੰਜੇ ਸਿੰਘ ਨੂੰ ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਬਾਰੇ ਘੰਟਿਆਂ ਤੱਕ ਪੁੱਛ-ਪੜਤਾਲ ਤੋਂ ਬਾਅਦ ਉਸ ਦੇ ਦਿੱਲੀ ਸਥਿਤ ਘਰ 'ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਇਸ ਗ੍ਰਿਫਤਾਰੀ ਨੇ ਸਿਆਸੀ ਹਲਚਲ ਮਚਾ ਦਿੱਤੀ ਹੈ। 

ਉਨ੍ਹਾਂ ਕਿਹਾ, “ਇਹ ਮੋਦੀ ਜੀ ਦੀ ਘਬਰਾਹਟ ਨੂੰ ਦਰਸਾਉਂਦਾ ਹੈ। ਉਹ ਚੋਣਾਂ ਤੋਂ ਪਹਿਲਾਂ ਕਈ ਹੋਰ ਵਿਰੋਧੀ ਨੇਤਾਵਾਂ ਨੂੰ ਗ੍ਰਿਫ਼ਤਾਰ ਕਰਨਗੇ, ਉਨ੍ਹਾਂ ਨੇ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ, ਜੋ ਮੋਦੀ ਜੀ ਦੇ ਭ੍ਰਿਸ਼ਟਾਚਾਰ ਵਿਰੁੱਧ ਮਜ਼ਬੂਤ ​​ਆਵਾਜ਼ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰ ਤੋਂ ਪੈਰਾਂ ਤੱਕ ਭ੍ਰਿਸ਼ਟ ਹਨ। ਮੈਨੂੰ ਲੱਗਦਾ ਹੈ ਕਿ ਉਹ ਆਜ਼ਾਦ ਭਾਰਤ ਵਿੱਚ ਸਭ ਤੋਂ ਭ੍ਰਿਸ਼ਟ ਪ੍ਰਧਾਨ ਮੰਤਰੀ ਹਨ,"











Related Post