ਭਾਰਤੀ ਰਿਪੇਰੀਅਨ ਐਕਟ ਅਨੁਸਾਰ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ ਹੈ: ਅਸ਼ਵਨੀ ਸ਼ਰਮਾ
ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਐਸ.ਵਾਈ.ਐਲ ਦੇ ਮੁੱਦੇ ‘ਤੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ ਕੇਂਦਰ ਸਰਕਾਰ ਐਸ.ਵਾਈ.ਐਲ ਦੇ ਮੁੱਦੇ ‘ਤੇ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇੰਡੀਅਨ ਰਿਪੇਰੀਅਨ ਐਕਟ ਅਨੁਸਾਰ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ ਹੈ, ਇਸ ਲਈ ਇਸ ਦੇ ਪਾਣੀ ’ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਚੰਡੀਗੜ੍ਹ, 4 ਜਨਵਰੀ: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਐਸ.ਵਾਈ.ਐਲ ਦੇ ਮੁੱਦੇ ‘ਤੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ ਕੇਂਦਰ ਸਰਕਾਰ ਐਸ.ਵਾਈ.ਐਲ ਦੇ ਮੁੱਦੇ ‘ਤੇ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇੰਡੀਅਨ ਰਿਪੇਰੀਅਨ ਐਕਟ ਅਨੁਸਾਰ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ ਹੈ, ਇਸ ਲਈ ਇਸ ਦੇ ਪਾਣੀ ’ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਇਹ ਵੀ ਪੜ੍ਹੋ: 100 ਸਾਲ ਪੁਰਾਣਾ ਰੀਗੋ ਬ੍ਰਿਜ 'ਤੇ ਚਾਰ ਪਹੀਆ ਵਾਹਨ ਚੱਲਣ 'ਤੇ ਲਗਾਈ ਰੋਕ
ਅਸ਼ਵਨੀ ਸ਼ਰਮਾ ਨੇ ਕਿਹਾ ਕਿ 1966-67 ਦੀ ਪਾਣੀ ਦੀ ਲੋੜ ਨੂੰ ਇਸ ਮਾਮਲੇ ਦਾ ਆਧਾਰ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ 146 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਡਿੱਗ ਗਿਆ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਫ਼ਸਲੀ ਚੱਕਰ ਪੰਜਾਬ ਦੀ ਪਾਣੀ ਦੀ ਲੋੜ ਦਾ ਆਧਾਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ 550 ਲੱਖ ਏਕੜ ਫੁੱਟ ਪਾਣੀ ਦੀ ਲੋੜ ਹੈ, ਜਦਕਿ ਪੰਜਾਬ ਨੂੰ ਸਿਰਫ਼ 1.25 ਲੱਖ ਏਕੜ ਫੁੱਟ ਪਾਣੀ ਹੀ ਮਿਲ ਰਿਹਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾਂ ਪੰਜਾਬ ਦਾ 60 ਫੀਸਦੀ ਹਿੱਸਾ ਨਹਿਰੀ ਪਾਣੀ ਨਾਲ ਸਿੰਜਿਆ ਜਾਂਦਾ ਸੀ, ਜੋ ਹੁਣ ਕੇ 25 ਫੀਸਦੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਖ਼ੁਦ ਟਿਊਬਵੈੱਲਾਂ ਦੇ ਪ੍ਰਬੰਧਾਂ ’ਤੇ ਕਰੋੜਾਂ ਰੁਪਏ ਖਰਚਣ ਲਈ ਮਜਬੂਰ ਹਨ।
ਇਹ ਵੀ ਪੜ੍ਹੋ: ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ CM ਮਾਨ ਦਾ ਪੁਤਲਾ ਫੂਕ ਕੀਤਾ ਮੁਜ਼ਾਹਰਾ
ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ 'ਪੰਜਾਬ ਭਾਜਪਾ' ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ।