ਅਰਵਿੰਦ ਕੇਜਰੀਵਾਲ ਦੇ ਵਧਦੇ ਕੱਦ ਤੋਂ ਬੌਖਲਾਈ ਭਾਜਪਾ: ਕੈਬਨਿਟ ਮੰਤਰੀ ਧਾਲੀਵਾਲ

ਐਤਵਾਰ ਨੂੰ ਅੰਮ੍ਰਿਤਸਰ ਵਿਖੇ ਮੋਦੀ ਸਰਕਾਰ ਦੇ ਖ਼ਿਲਾਫ਼ ਆਪ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਵੱਡੀ ਗਿਣਤੀ ਵਿੱਚ ਵਾਲੰਟਿਅਰਸ ਦੇ ਨਾਲ ਧਰਨੇ ਉੱਤੇ ਬੈਠੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਧਦੇ ਕੱਦ ਤੋਂ ਬੀਜੇਪੀ ਬੌਖਲਾ ਗਈ ਹੈ ।

By  Jasmeet Singh April 16th 2023 06:02 PM

ਅੰਮ੍ਰਿਤਸਰ: ਸੀਬੀਆਈ ਵੱਲੋਂ 'ਆਪ' ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕਰਨ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਅਤੇ ਕਿਹਾ ਕਿ ਮੋਦੀ ਸਰਕਾਰ ਸੀਬੀਆਈ-ਈਡੀ ਦਾ ਡਰ ਦਿਖਾ ਕੇ ਅਰਵਿੰਦ ਕੇਜਰੀਵਾਲ ਨੂੰ ਦਬਾਉਣਾ ਚਾਹੁੰਦੀ ਹੈ ।

ਐਤਵਾਰ ਨੂੰ ਅੰਮ੍ਰਿਤਸਰ ਵਿਖੇ ਮੋਦੀ ਸਰਕਾਰ ਦੇ ਖ਼ਿਲਾਫ਼ ਆਪ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਵੱਡੀ ਗਿਣਤੀ ਵਿੱਚ ਵਾਲੰਟਿਅਰਸ ਦੇ ਨਾਲ ਧਰਨੇ ਉੱਤੇ ਬੈਠੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਧਦੇ ਕੱਦ ਤੋਂ ਬੀਜੇਪੀ ਬੌਖਲਾ ਗਈ ਹੈ । ਇਸ ਲਈ ਭਾਜਪਾ ਨੇ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਸੀਬੀਆਈ ਤੋਂ  ਤਲਬ ਕਰਵਾਇਆ ਹੈ।


ਉਨ੍ਹਾਂ ਨੇ ਕਿਹਾ ਦੀ ਸਾਡੀ ਸਮੁੱਚੀ ਲੀਡਰਸ਼ਿਪ ਅਤੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਤੋਂ ਆਏ ਆਗੂ, ਅਹੁਦੇਦਾਰ ਅਤੇ ਵਰਕਰ ਭਾਜਪਾ ਸਰਕਾਰ ਦੇ ਖ਼ਿਲਾਫ਼ ਇੱਥੇ ਇਕੱਠਾ ਹੋਏ ਹਨ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਚੁਨੌਤੀ ਦਿੰਦੇ ਕਿਹਾ ਕੇਂਦਰ ਸਰਕਾਰ ਚਾਹੇ ਆਪਣੀ ਏਜੰਸੀਆਂ ਦਾ ਕਿੰਨਾ ਵੀ ਗ਼ਲਤ ਇਸਤੇਮਾਲ ਕਰ ਲਵੇ ਆਮ ਆਦਮੀ ਪਾਰਟੀ ਹੁਣ ਦੱਬਣ ਅਤੇ ਰੁਕਣ ਵਾਲੀ ਨਹੀਂ ਹੈ

ਮੰਤਰੀ ਨੇ ਕਿਹਾ ਕਿ ਅਸੀ ਤਦ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਅਰਵਿੰਦ ਕੇਜਰੀਵਾਲ ਇਸ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਬਣ ਜਾਂਦੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਜਰੀਵਾਲ ਤੋਂ ਡਰਦੇ ਹਨ । ਮੋਦੀ ਨੂੰ ਪਤਾ ਹੈ ਕਿ 2024 ਵਿੱਚ ਕੇਜਰੀਵਾਲ ਹੀ ਉਨ੍ਹਾਂ ਨੂੰ ਟੱਕਰ ਦੇ ਸਕਦੇ ਹਨ। ਇਸ ਲਈ ਉਹ ਵਾਰ-ਵਾਰ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਅੰਦੋਲਨ ਹੈ ਅਤੇ ਇਹ ਅੰਦੋਲਨ ਤਦ ਤੱਕ ਜਾਰੀ ਰਹੇਗਾ ਜਦੋਂ ਤੱਕ ਇਸ ਦੇਸ਼ ਵਿੱਚ ਬਦਲਾਅ ਨਹੀਂ ਆ ਜਾਂਦਾ ।

- ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ‘ਹੀਟ ​​ਵੇਵ’ ਨੂੰ ਲੈ ਕੇ ਰੈੱਡ ਅਲਰਟ ਜਾਰੀ

- ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਮਾਮਲਾ, ਪੁਲਿਸ ਨੇ ਆਰਮੀ ਨੂੰ ਭੇਜਿਆ ਨੋਟਿਸ

Related Post