ਰਾਹੁਲ ਗਾਂਧੀ ਨੂੰ ਵੱਡਾ ਝੱਟਕਾ; ਲੋਕ ਸਭਾ ਮੈਂਬਰਸ਼ਿਪ ਕੀਤੀ ਗਈ ਰੱਦ

ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸ਼ੁੱਕਰਵਾਰ ਨੂੰ 2019 ਦੇ ਅਪਰਾਧਿਕ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੰਦੇ ਹੋਏ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਿਆ ਹੈ।

By  Jasmeet Singh March 24th 2023 02:39 PM -- Updated: March 24th 2023 02:40 PM

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸ਼ੁੱਕਰਵਾਰ ਨੂੰ 2019 ਦੇ ਅਪਰਾਧਿਕ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੰਦੇ ਹੋਏ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਿਆ ਹੈ। ਇਹ ਉਦੋਂ ਹੋਇਆ ਹੈ ਜਦੋਂ ਸੂਰਤ ਦੀ ਇੱਕ ਅਦਾਲਤ ਨੇ ਰਾਹੁਲ ਗਾਂਧੀ ਨੂੰ 'ਮੋਦੀ' ਉਪਨਾਮ ਬਾਰੇ ਕੀਤੀ ਟਿੱਪਣੀ ਲਈ ਦੋਸ਼ੀ ਠਹਿਰਾਇਆ ਸੀ। ਰਾਹੁਲ ਨੂੰ 2019 ਦੇ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਦੌਰਾਨ ਅਦਾਲਤ ਨੇ ਉਸ ਦੀ ਜ਼ਮਾਨਤ ਵੀ ਮਨਜ਼ੂਰ ਕਰ ਲਈ ਹੈ ਅਤੇ ਸਜ਼ਾ ਨੂੰ 30 ਦਿਨਾਂ ਲਈ ਮੁਅੱਤਲ ਕਰਕੇ ਉਸ ਨੂੰ ਅਪੀਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਆਰਡਰ ਨੱਥੀ....

- ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ 

Related Post