ਕੈਪਟਨ ਅਮਰਿੰਦਰ ਸਿੰਘ ਨੇ ਅੰਸਾਰੀ ਦੀ ਨਜ਼ਰਬੰਦੀ ਦੇ ਬਿਆਨ 'ਤੇ ਮਾਨ ਦੀ ਕੀਤੀ ਨਿਖੇਧੀ

By  Jasmeet Singh July 2nd 2023 09:36 PM -- Updated: July 3rd 2023 09:38 AM

ਗਗਨਦੀਪ ਸਿੰਘ ਅਹੂਜਾ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ਦੀ ਨਿਖੇਦੀ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਪੰਜਾਬ ਵਿੱਚ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਸਬੰਧ ਵਿੱਚ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਦਿੱਤੇ ਪੈਸੇ ਵਸੂਲੇਗੀ। 

ਇਸ ਬਿਆਨ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਅਜਿਹੇ ਬਿਆਨ ਜਾਰੀ ਕਰਨ ਤੋਂ ਪਹਿਲਾਂ ਕਾਨੂੰਨ ਅਤੇ ਜਾਂਚ ਦੀ ਪ੍ਰਕਿਰਿਆ ਨੂੰ ਸਿੱਖਣ ਲਈ ਕਿਹਾ ਜੋ ਪ੍ਰਸ਼ਾਸਨ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਦੀ ਅਗਿਆਨਤਾ ਨੂੰ ਉਜਾਗਰ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਢੇ ਨੌਂ ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਜਦਕਿ ਮਾਨ ਨੇ ਡੇਢ ਸਾਲ ਵੀ ਪੂਰਾ ਨਹੀਂ ਕੀਤਾ ਹੈ ਅਤੇ ਉਨ੍ਹਾਂ ਨੂੰ ਅਜਿਹੇ ਅਣਜਾਣ ਬਿਆਨ ਦੇਣ ਤੋਂ ਪਹਿਲਾਂ ਸਾਸ਼ਨ ਬਾਰੇ ਸਿੱਖਣਾ ਅਤੇ ਤਜ਼ਰਬਾ ਹਾਸਲ ਕਰਨਾ ਚਾਹੀਦਾ ਹੈ।



ਇਹ ਵੀ ਪੜ੍ਹੋ: ਦਿਵਿਆਂਗ ਗੁਰਸਿੱਖ ਕੋਲੋਂ 10-10 ਰੁਪਏ ਜੋੜਕੇ ਲਿਆ ਫੋਨ ਲੁਟੇਰਿਆਂ ਨੇ ਖੋਹਿਆ, ਮੁੜ ਮੋਬਾਇਲ ਮਿਲਣ ‘ਤੇ ਪੀੜਤ ਨੇ ਆਖੀ ਇਹ ਗੱਲ੍ਹ

ਉਨ੍ਹਾਂ ਕਿਹਾ ਕਿ ਅੰਸਾਰੀ ਨੂੰ ਪੰਜਾਬ ਲਿਆਂਦਾ ਗਿਆ ਅਤੇ ਜਾਂਚ ਲਈ ਕਾਨੂੰਨੀ ਪ੍ਰਕਿਰਿਆ ਤਹਿਤ ਇੱਥੇ ਹਿਰਾਸਤ ਵਿੱਚ ਲਿਆ ਗਿਆ ਸੀ। “ਮੁੱਖ ਮੰਤਰੀ ਜਾਂ ਇਸ ਮਾਮਲੇ ਲਈ ਜੇਲ੍ਹ ਮੰਤਰੀ ਤਸਵੀਰ ਵਿੱਚ ਕਿੱਥੇ ਆਉਂਦੇ ਹਨ”, ਉਨ੍ਹਾਂ ਨੇ ਮਾਨ ਨੂੰ ਕਿਹਾ ਕਿ ਉਹ ਅਜਿਹੇ ਮਜ਼ਾਕੀਆ ਬਿਆਨ ਦੇਣ ਤੋਂ ਪਹਿਲਾਂ ਕਾਨੂੰਨੀ ਅਤੇ ਜਾਂਚ ਪ੍ਰਕਿਰਿਆਵਾਂ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰ ਲੈਣ, ਕਿਉਂਕਿ ਅਹਿਜੇ ਬਿਆਨ ਸਿਰਫ ਮਾਨ ਦੀ ਲੋਕਾਂ ਵਿੱਚ ਅਗਿਆਨਤਾ ਨੂੰ ਹੀ ਉਭਾਰਦਾ ਹੈ।


ਉੱਥੇ ਹੀ ਇਸ ਮਾਮਲੇ 'ਚ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਮੁੱਖ ਮੰਤਰੀ 'ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਖਾਧੀ ਪੀਤੀ 'ਚ ਮੁੱਖ ਮੰਤਰੀ ਅਜਿਹਾ ਬਿਆਨ ਦੇ ਦਿੰਦੇ ਹਨ। ਉਨ੍ਹਾਂ ਕਿਹਾ ਕਿ CM ਮਾਨ, "ਮੈਨੂੰ ਨੋਟਿਸ ਭੇਜੇ ਫਿਰ ਦੇਵਾਂਗਾ ਜਵਾਬ"। ਸੁਖਜਿੰਦਰ ਸਿੰਘ ਰੰਧਾਵਾ ਆਪਣੇ ਹਲਕੇ ਵਿੱਚ ਪਿੰਡਾਂ 'ਚ ਲੋਕ ਮਿਲਣੀ ਕਰਦੇ ਨਜ਼ਰ ਆ ਰਹੇ ਸੀ। ਇਸ ਮੌਕੇ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪਤਾ ਹੋਣਾ ਚਾਹੀਦਾ ਕੇ ਕੋਈ ਵੀ ਆਰੋਪੀ ਸਰਕਾਰ ਦੀ ਮਰਜ਼ੀ ਨਾਲ ਨਹੀਂ ਕੋਰਟ ਦੇ ਹੁਕਮਾਂ ਤੇ ਹੀ ਜੇਲ੍ਹ ਵਿੱਚ ਰੱਖਿਆ ਜਾਂਦਾ ਹੈ। ਇਸ ਕਰਕੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਮੁੱਖ ਮੰਤਰੀ ਨੂੰ ਕਾਨੂੰਨ ਦਾ ਕੋਈ ਪਤਾ ਨਹੀਂ "ਐਵੇਂ ਖਾਧੀ ਪੀਤੀ 'ਚ ਬਿਆਨ ਦੇ ਦਿੰਦਾ ਹੈ"।


ਜਾਣੋ ਕੀ ਹੈ ਪੂਰਾ ਮਾਮਲਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨਾਲ ਸਬੰਧਤ ਲੱਖਾਂ ਰੁਪਏ ਦੇ ਕਾਨੂੰਨੀ ਖਰਚੇ ਦਾ ਭੁਗਤਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਨਾਲ ਹੀ ਕਿਹਾ ਹੈ ਕਿ ਹੁਣ ਇਸ ਨੂੰ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਜੇਲ੍ਹ ਮੰਤਰੀ ਤੋਂ ਪੈਸਾ ਵਸੂਲਿਆ ਜਾਵੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗੰਵਤ ਮਾਨ ਨੇ ਟਵੀਟ ਕਰ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਯੂਪੀ ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ 'ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ, ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ। ਉਸ ਸਮੇਂ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ। ਪੈਸਾ ਨਾ ਦੇਣ ਦੀ ਸੂਰਤ ਵਿੱਚ ਉਹਨਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ। 

ਕਾਬਿਲੇਗੌਰ ਹੈ ਕਿ ਬੀਤੇ ਅਪ੍ਰੈਲ ਦੇ ਮਹੀਨੇ ਵਿੱਚ ਮੁੱਖ ਮੰਤਰੀ ਦਫ਼ਤਰ ਨੇ ਕਰੀਬ 55 ਲੱਖ ਰੁਪਏ ਦੀ ਅਦਾਇਗੀ ਦੀ ਫਾਈਲ ਵਾਪਸ ਕਰ ਦਿੱਤੀ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਜਦੋਂ ਸ਼ਰਾਬ ਦੇ ਰੱਜੇ ਧਰਮਿੰਦਰ ਦੀ ਇਸ ਗਲਤੀ ਨੇ ਉਤਾਰ ਦਿੱਤਾ ਸੀ ਉਨ੍ਹਾਂ ਦਾ ਸਾਰਾ ਨਸ਼ਾ, ਕਰਨਾ ਪਿਆ ਸੀ ਇਹ ਵਾਅਦਾ

Related Post