ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਲਿਆ ਹਿਰਾਸਤ ’ਚ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ

By  Jasmeet Singh October 10th 2023 02:03 PM -- Updated: October 10th 2023 03:21 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਚੰਡੀਗੜ੍ਹ ਵਿਖੇ ਸਥਿਤ ਸੀਐੱਮ ਰਿਹਾਇਸ਼ ਦਾ ਘਿਰਾਓ ਕਰਨ ਲਈ ਕੂਚ ਕੀਤਾ। ਇਸ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੈਡਿੰਗ ਕਰਕੇ ਤਿਆਰੀਆਂ ਕੀਤੀਆਂ ਗਈ ਸੀ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੀਟਿੰਗ ਤੋਂ ਬਾਅਦ ਸੀਐਮ ਰਿਹਾਇਸ਼ ਦਾ ਵੱਲੋਂ ਕੂਚ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਰੋਕ ਲਿਆ ਗਿਆ ਜਿਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। 

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਪੁਲਿਸ ਚੰਡੀਗੜ੍ਹ ਦੇ ਸੈਕਟਰ 26 ਦੇ ਪੁਲਿਸ ਥਾਣੇ ’ਚ ਲੈ ਕੇ ਆ ਗਈ ਹੈ। ਇਸ ਦੌਰਾਨ ਅਕਾਲੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ। 

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਹਿਸ ਦਾ ਚੈਲੇਂਜ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ ਭੱਜ ਗਿਆ ਹੈ। ਐਸਵਾਈਐਲ ਤੇ ਭਗਵੰਤ ਮਾਨ ਨੇ ਕੇਜਰੀਵਾਲ ਦੇ ਅੱਗ ਗੋਢੇ ਟੇਕ ਦਿੱਤੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਗੱਲ ਕਰਨ ਵਾਲਿਆਂ ’ਤੇ ਆਮ ਆਦਮੀ ਪਾਰਟੀ ਤਸ਼ੱਦਦ ਕਰਦੀ ਹੈ। 

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰਦਰਸ਼ਨ ਦੌਰਾਨ ਕਿਹਾ ਕਿ ਸਰਵੇ ਟੀਮ ਦਾ ਬੀਜੇਪੀ ਨੂੰ ਵਿਰੋਧ ਕਰਨਾ ਚਾਹੀਦਾ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਫਿਕਮ ਮੈਚ ਚੱਲਾ ਰਹੇ ਹਨ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਨੌਜਵਾਨ ਸਬਕ ਸਿਖਾਉਣਗੇ। 

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਘਿਰਾਓ ਤੋਂ ਪਹਿਲਾਂ ਮੁੱਖ ਮੰਤਰੀ ਮੱਧ ਪ੍ਰਦੇਸ਼ ਦੇ ਰਵਾਨਾ ਹੋ ਗਏ ਸਨ। 

ਦੱਸ ਦਈਏ ਕਿ ਇਸ ਤੋਂ ਪਹਿਲਾਂ CM ਮਾਨ ਨੇ ਹੀ ਪੰਜਾਬ ਦੀਆਂ ਸਾਰੀ ਸਿਆਸੀ ਧਿਰਾਂ ਨੂੰ ਬਹਿਸ ਦੀ ਚੁਣੌਤੀ ਦੀ ਦਿੱਤੀ ਸੀ, ਜਿਸ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨਾਲ ਬਹਿਸ ਕਰਨ ਲਈ ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਪਹੁੰਚ ਚੁੱਕੇ ਨੇ, ਜਿੱਥੇ ਅਕਾਲੀ ਦਲ ਦੇ ਆਗੂਆਂ ਅਤੇ ਸਮਰਥਕਾਂ ਨੂੰ CM ਮਾਨ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚਣ ਤੋਂ ਰੋਕਣ ਲਈ ਉਨ੍ਹਾਂ 'ਤੇ ਪਾਣੀ ਦੀ ਬੌਛਾੜਾਂ ਕੀਤੀ ਗਈਆਂ।


 ਮੁੱਖ ਮੰਤਰੀ ਮਾਨ ਨੇ ਕੀ ਕਿਹਾ ਸੀ?
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਗਈ ਸੀ। ਮੁੱਖ ਮੰਤਰੀ ਮਾਨ ਨੇ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨਾਂ ਨੂੰ ਰੋਜ਼ਾਨਾ ਝਗੜੇ ਦੀ ਬਜਾਏ ਲਾਈਵ ਬਹਿਸ ਕਰਨ ਦੀ ਚੁਣੌਤੀ ਦਿੱਤੀ ਸੀ। ਉਨ੍ਹਾਂ ਦੀ ਇਸ ਚੁਣੌਤੀ ਤੋਂ ਬਾਅਦ ਸੂਬੇ ਦੇ ਸਿਆਸੀ ਗਲਿਆਰਿਆਂ 'ਚ ਘਮਸਾਣ ਮੱਚ ਗਿਆ। ਜਿਸ ਤੋਂ ਬਾਅਦ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਚੁਣੌਤੀ ਨੂੰ ਕਬੂਲ ਕੀਤਾ। 


ਸੁਖਬੀਰ ਸਿੰਘ ਬਾਦਲ ਨੇ ਕਬੂਲਿਆ ਚੈਲੇਂਜ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਲਾਈਵ ਬਹਿਸ ਦੀ ਚੁਣੌਤੀ ਨੂੰ ਕਬੂਲਦਿਆਂ X 'ਤੇ ਟਵੀਟ ਕੀਤਾ, "ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ। 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ। ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ। ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ। ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ 'ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ। ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।" 


ਰਾਜਪਾਲ SYL ਦੇ ਕੇਸ 'ਚ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਸੁਪਰੀਮ ਕੋਰਟ ਵਿਚ ਐਸ.ਵਾਈ.ਐਲ ਦੇ ਕੇਸ ’ਤੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ। ਅਕਾਲੀ ਦਲ ਦੇ ਇਕ ਉਚ ਪੱਧਰੀ ਵਫਦ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਮੰਗ ਪੱਤਰ ਸੌਂਪ ਕੇ ਉਹਨਾਂ ਨੂੰ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਜੋ ਰਾਈਪੇਰੀਅਨ ਸਿਧਾਂਤਾਂ ਦੀ ਉਲੰਘਣਾ ਕਰ ਕੇ ਪੰਜਾਬ ਦਾ ਪਾਣੀ ਹਰਿਆਣਾ ਤੇ ਰਾਜਸਥਾਨ ਨੂੰ ਦੇਣ ’ਤੇ ਤੁਲੇ ਹਨ, ਦੇ ਕਹਿਣ ’ਤੇ ਸੁਪਰੀਮ ਕੋਰਟ ਵਿਚ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ। ਪੂਰੀ ਖ਼ਬਰ ਪੜ੍ਹੋ.....

ਮਾਨ ਦੀ ਚੁੱਪੀ ਪੰਜਾਬੀਆਂ ਨੂੰ ਪੈ ਰਹੀ ਬਹੁਤ ਮਹਿੰਗੀ
ਭਾਰਤ ਵੱਲੋਂ ਕੈਨਡੀਅਨ ਨਾਗਰਿਕਾਂ ਲਈ ਵੀਜ਼ੇ ਬੰਦ ਕਰਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਫੈਸਲੇ ’ਤੇ ਚੁੱਪੀ ਪੰਜਾਬੀਆਂ ਲਈ ਬਹੁਤ ਮਹਿੰਗੀ ਸਾਬਤ ਹੋ ਰਹੀ ਹੈ ਤੇ ਇਸ ਫੈਸਲੇ ਨਾਲ ਹਜ਼ਾਰਾਂ ਪੰਜਾਬੀਆਂ ਦੇ ਜੀਵਨ ਪ੍ਰਭਾਵਤ ਹੋ ਰਹੇ ਹਨ ਤੇ ਫੈਸਲੇ ਕਾਰਨ ਪੰਜਾਬ ਵੱਡੇ ਆਰਥਿਕ ਸੰਕਟ ਵੱਲ ਵੱਧ ਰਿਹਾ ਹੈ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਨੇਡੀਅਨ ਨਾਗਰਿਕਾਂ ਲਈ ਵੀਜ਼ੇ ਰੋਕਣ ਦਾ ਫੈਸਲਾ ਉਸ ਵੇਲੇ ਆਇਆ ਹੈ ਜਦੋਂ ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। 

ਉਹਨਾਂ ਕਿਹਾ ਕਿ ਕੈਨਡਾ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਪਰਿਵਾਰ ਰਹਿੰਦੇ ਹਨ ਜੋ ਹੁਣ ਕੈਨੇਡੀਅਨ ਨਾਗਰਿਕ ਹਨ ਪਰ ਉਹ ਆਪਣੇ ਵਿਆਹ ਪੰਜਾਬ ਆ ਕੇ ਕਰਨ ਨੂੰ ਤਰਜੀਹ ਦਿੰਦੇ ਹਨ। ਉਹਨਾਂ ਤੋਂ ਇਲਾਵਾ ਅਜਿਹੇ ਵੀ ਪਰਿਵਾਰ ਹਨ ਜੋ ਮੈਡੀਕਲ ਇਲਾਜ ਵਾਸਤੇ ਇਥੇ ਆਉਂਦੇ ਹਨ ਕਿਉਂਕਿ ਭਾਰਤ ਵਿਚ ਮੈਡੀਕਲ ਇਲਾਜ ਸਸਤਾ ਹੈ ਤੇ ਫਿਰ ਹੋਰ ਪਰਿਵਾਰ ਹਨ ਜਿਹਨਾਂ ਨੂੰ ਅਚਨਚੇਤ ਆਉਣਾ ਪੈਂਦਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ.....

Related Post