CM Bhagwant Mann: ਬਜਟ ਤੇ ਸਵਾਲ ਚੁੱਕਣ ਵਾਲੇ ਵਿਰੋਧੀਆਂ ਨੂੰ CM Mann ਦਾ ਕਰਾਰਾ ਜਵਾਬ
ਬੀਤੇ ਦਿਨ ਵਿਧਾਨ ਸਭਾ 'ਚ ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਆਪਣੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਗਿਆ ਸੀ। ਇਸ ਬਜਟ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਇਸ ਬਜਟ ਤੇ ਨਿਸ਼ਾਨੇ ਸਾਧੇ ਜਾ ਰਹੇ ਸਨ।
Ramandeep Kaur
March 11th 2023 03:53 PM --
Updated:
March 11th 2023 04:12 PM
ਚੰਡੀਗੜ੍ਹ: ਬੀਤੇ ਦਿਨ ਵਿਧਾਨ ਸਭਾ 'ਚ ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਆਪਣੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਗਿਆ ਸੀ। ਇਸ ਬਜਟ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਇਸ ਬਜਟ ਤੇ ਨਿਸ਼ਾਨੇ ਸਾਧੇ ਜਾ ਰਹੇ ਸਨ।
ਹੁਣ ਇਸ ਬਜਟ ਨੂੰ ਲੈ ਕੇ ਸਵਾਲ ਚੁੱਕਣ ਵਾਲੀਆਂ ਵਿਰੋਧੀ ਪਾਰਟੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਰਾ ਜਵਾਬ ਦਿੱਤਾ ਹੈ। ਸੀਐਮ ਮਾਨ ਨੇ ਟਵੀਟ ਕਰ ਲਿਖਿਆ, ਜਿਨ੍ਹਾਂ ਨੇ ਪੰਜਾਬ ਦੇ ਖਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ ਬਜਟ ਪੇਸ਼ ਕਰਨ ਵਾਲੇ ..ਜਿੰਨਾ ਦੇ ਰਿਸ਼ਤੇਦਾਰਾਂ ਦੇ ਨਾਮ ਉੱਤੇ “ਟੈਕਸ” ਵਸੂਲਿਆ ਜਾਂਦਾ ਰਿਹਾ ..ਨੀਲੀ ਤੋਂ ਪੀਲ਼ੀ..ਪੀਲ਼ੀ ਤੋਂ ਚਿੱਟੀ ਤੇ ਚਿੱਟੀ ਤੋਂ ਭਗਵੀਂ ਪੱਗ ਰੰਗਣ ਵਾਲੇ ਵੀ ਸਾਡੇ ਲੋਕ ਪੱਖੀ ਬਜਟ ਬਾਰੇ ਨੁਕਤਾਚੀਨੀ ਕਰ ਰਹੇ ਨੇ ! ..ਰੱਬ ਪੰਜਾਬ ਤੇ ਮੇਹਰ ਕਰੇ..।