ਮੀਂਹ ਤੇ ਗੜੇਮਾਰੀ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਲਈ ਅਬੋਹਰ ਪਹੁੰਚੇ CM ਮਾਨ

Bhagwant mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਰੀ ਬਾਰਿਸ਼ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਅੱਜ ਅਬੋਹਰ ਪਹੁੰਚੇ ਹਨ।

By  Amritpal Singh April 13th 2023 12:48 PM

Bhagwant mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਰੀ ਬਾਰਿਸ਼ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਅੱਜ ਅਬੋਹਰ ਪਹੁੰਚੇ ਹਨ। ਉਨ੍ਹਾਂ ਇਸ ਤੋਂ ਪਹਿਲਾਂ ਉਨ੍ਹਾਂ ਲੋਕਾਂ ਨੂੰ ਮੁਆਵਜ਼ੇ ਵਜੋਂ 1.20 ਲੱਖ ਰੁਪਏ ਦੇ ਚੈੱਕ ਸੌਂਪੇ ਜਿਨ੍ਹਾਂ ਦੇ ਘਰ ਭਾਰੀ ਮੀਂਹ ਕਾਰਨ ਡਿੱਗ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦੇ ਚੈੱਕ ਦਿੱਤੇ।

ਇਸ ਦੌਰਾਨ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਸੀ.ਐਮ ਮਾਨ ਦੇ ਨਾਲ ਬੱਲੂਆਣਾ, ਮੁਕਤਸਰ ਸਾਹਿਬ, ਫਾਜ਼ਿਲਕਾ, ਲੰਬੀ, ਫ਼ਿਰੋਜ਼ਪੁਰਾ ਦੇਹਟੀ, ਗੁਰੂਹਰਸਹਾਏ ਅਤੇ ਜ਼ੀਰਾ ਦੇ ਵਿਧਾਇਕਾਂ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।


Related Post