ਕਾਂਗਰਸ ਦੇ ਸਾਬਕਾ ਪ੍ਰਧਾਨਾਂ ਦੀ ਜੇਲ੍ਹ ਵਿੱਚ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ

ਪਟਿਆਲਾ ਜੇਲ੍ਹ ਵਿਚ ਬੰਦ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਅੱਜ ਕਾਂਗਰਸ ਦੇ 3 ਸਾਬਕਾ ਪ੍ਰਧਾਨ ਪੁੱਜੇ ਸਨ। ਰਾਹੁਲ ਗਾਂਧੀ ਦੀ ਅਗਵਾਈ ਵਿਚ ਭਾਰਤ ਜੋੜੋ ਯਾਤਰਾ ਤੋਂ ਪਹਿਲਾਂ ਸੀਨੀਅਰ ਆਗੂ ਲਾਲ ਸਿੰਘ, ਮਹਿੰਦਰ ਸਿੰਘ ਕੇਪੀ ਤੇ ਸ਼ਮਸ਼ੇਰ ਸਿੰਘ ਦੁਲੋਂ ਵੱਲੋਂ ਨਵਜੋਤ ਸਿੱਧੂ ਨਾਲ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

By  Jasmeet Singh January 6th 2023 07:35 PM

ਗਗਨਦੀਪ ਸਿੰਘ ਅਹੂਜਾ, (ਪਟਿਆਲਾ, 6 ਜਨਵਰੀ): ਪਟਿਆਲਾ ਜੇਲ੍ਹ ਵਿਚ ਬੰਦ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਅੱਜ ਕਾਂਗਰਸ ਦੇ 3 ਸਾਬਕਾ ਪ੍ਰਧਾਨ ਪੁੱਜੇ ਸਨ। ਰਾਹੁਲ ਗਾਂਧੀ ਦੀ ਅਗਵਾਈ ਵਿਚ ਭਾਰਤ ਜੋੜੋ ਯਾਤਰਾ ਤੋਂ ਪਹਿਲਾਂ ਸੀਨੀਅਰ ਆਗੂ ਲਾਲ ਸਿੰਘ, ਮਹਿੰਦਰ ਸਿੰਘ ਕੇਪੀ ਤੇ ਸ਼ਮਸ਼ੇਰ ਸਿੰਘ ਦੁਲੋਂ ਵੱਲੋਂ ਨਵਜੋਤ ਸਿੱਧੂ ਨਾਲ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਭਾਵੇਂ ਕਿ ਇਹ ਤਿੰਨੋਂ ਆਗੂਆਂ ਨੇ ਇਸ ਮੁਲਾਕਾਤ ਨੂੰ ਆਮ ਕਰਾਰ ਦਿੱਤਾ ਹੈ ਪਰ ਸਿਆਸੀ ਵਿਹੜੇ ਵਿਚ ਨਵੀਂ ਚਰਚਾ ਛਿੜ ਗਈ ਹੈ। ਮੁਲਾਕਾਤ ਤੋਂ ਪਹਿਲਾਂ ਜੇਲ੍ਹ ਦੇ ਬਾਹਰ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਤੇ ਸੀਨੀਆ ਆਗੂ ਲਾਲ ਸਿੰਘ ਨੇ ਕਿਹਾ ਕਿ ਸਿੱਧੂ ਨਾਲ ਅੱਜ ਉਹ ਆਮ ਮੁਲਾਕਾਤ ਕਰਨ ਲਈ ਪੁੱਜੇ ਹਨ। ਸਿੱਧੂ ਟਕਸਾਲੀ ਕਾਂਗਰਸੀ ਹੈ ਅਤੇ ਉਨ੍ਹਾਂ ਦੇ ਪਿਤਾ ਤੇ ਮਾਤਾ ਵੀ ਕਾਂਗਰਸ ਨਾਲ ਜੁੜੇ ਰਹੇ ਹਨ। ਉਹ ਅੱਜ ਵੀ ਕਾਂਗਰਸੀ ਨੇ ਤੇ ਅੱਗੇ ਵੀ ਕਾਂਗਰਸੀ ਰਹਿਣਗੇ। ਲਾਲ ਸਿੰਘ ਨੇ ਕਿਹਾ ਕਿ ਉਹ ਖੁਦ 50 ਸਾਲ ਤੋਂ ਕਾਂਗਰਸ ਦੀ ਸੇਵਾ ਕਰ ਰਹੇ ਹਨ ਤੇ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਸਾਰੇ ਇਕੱਠੇ ਹਾਂ ਤੇ ਸਿੱਧੂ ਬਾਰੇ ਭਰੋਸਾ ਹੈ ਕਿ ਕਾਂਗਰਸ ਪਾਰਟੀ ਲਈ ਹਮੇਸ਼ਾ ਖੜੇ ਰਹਿਣਗੇ। ਲਾਲ ਸਿੰਘ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਨਾਲ ਕਾਂਗਰਸ ਮਜਬੂਤ ਹੋ ਰਹੀ ਹੈ। ਭਾਵੇਂਕਿ ਨਵਜੋਤ ਸਿੱਧੂ ਯਾਤਰਾ ਤੋਂ ਬਾਅਦ ਰਿਹਾਅ ਹੋ ਰਹੇ ਹਨ ਪਰ ਉਨ੍ਹਾਂ ਦਾ ਵੀ ਪੂਰਾ ਸਹਿਯੋਗ ਹੈ। ਪੱਤਰਕਾਰਾਂ ਵੱਲੋਂ ਰਾਜਾ ਵੜਿੰਗ ਤੇ ਸਿੱਧੂ ਦੇ ਰਿਸ਼ਤਿਆਂ ਬਾਰੇ ਪੁੱਛੇ ਸਵਾਲ ’ਤੇ ਲਾਲ ਸਿੰਘ ਨੇ ਕਿਹਾ ਕਿ ਰਾਜਾ ਵੜਿੰਗ ਨੂੰ ਨਵਜੋਤ ਸਿੱਧੂ ਤੋਂ ਕੋਈ ਇਤਰਾਜ ਨਹੀਂ ਹੈ, ਬਾਕੀ ਸਭ ਗੱਲਾਂ ਬਣਾਈਆਂ ਜਾ ਰਹੀਆਂ ਹਨ।

Related Post