ਗੁਜਰਾਤ ਚੋਣਾਂ: ਪਾਕਿ ਸਮੇਤ 3 ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਇਨ੍ਹਾਂ 2 ਜ਼ਿਲ੍ਹਿਆਂ 'ਚ ਮਿਲੇਗੀ ਨਾਗਰਿਕਤਾ

By  Jasmeet Singh November 2nd 2022 04:24 PM

ਸੂਰਤ, 2 ਨਵੰਬਰ: ਗੁਜਰਾਤ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਵੱਡਾ ਬਾਜ਼ੀ ਮਾਰਦੇ ਹੋਏ ਫੈਸਲਾ ਕੀਤਾ ਹੈ ਕਿ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਗੁਜਰਾਤ ਦੇ ਦੋ ਜ਼ਿਲ੍ਹਿਆਂ ਵਿੱਚ ਰਹਿਣ ਵਾਲੇ ਘੱਟ ਗਿਣਤੀਆਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਜਾਵੇਗੀ। 

ਇਨ੍ਹਾਂ ਘੱਟ ਗਿਣਤੀਆਂ ਵਿਚ ਹਿੰਦੂਆਂ ਤੋਂ ਇਲਾਵਾ ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨਾਲ ਸਬੰਧਤ ਗ੍ਰਹਿ ਮੰਤਰਾਲੇ ਦੇ ਨਵੇਂ ਨਿਯਮ ਤਹਿਤ ਜ਼ਿਲ੍ਹਾ ਕਲੈਕਟਰਾਂ ਨੂੰ ਲੋਕਾਂ ਦੀ ਜਾਂਚ ਕਰਨ ਅਤੇ ਉਨ੍ਹਾਂ ਨੂੰ ਨਾਗਰਿਕਤਾ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ।

ਇਸ ਦਾ ਮਤਲਬ ਹੈ ਕਿ ਲੋਕਾਂ ਦੀ ਨਾਗਰਿਕਤਾ ਨਾਗਰਿਕਤਾ ਕਾਨੂੰਨ 1955 ਦੇ ਤਹਿਤ ਕੀਤੀ ਜਾਵੇਗੀ। ਵਿਵਾਦਗ੍ਰਸਤ ਨਾਗਰਿਕਤਾ ਸੋਧ ਕਾਨੂੰਨ 2019 ਭਾਵ CAA ਅਧੀਨ ਨਹੀਂ। ਹਾਲਾਂਕਿ ਇਸ ਸੋਧੇ ਹੋਏ ਐਕਟ 'ਚ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਘੱਟ ਗਿਣਤੀਆਂ ਨੂੰ ਨਾਗਰਿਕਤਾ ਦੇਣ ਦਾ ਵੀ ਪ੍ਰਾਵਧਾਨ ਹੈ ਪਰ ਸਰਕਾਰ ਨੇ ਅਜੇ ਤੱਕ ਇਸ ਦੇ ਤਹਿਤ ਨਿਯਮ ਨਹੀਂ ਬਣਾਏ ਹਨ। ਜਿਸ ਕਾਰਨ ਹੁਣ ਤੱਕ ਕਿਸੇ ਨੂੰ ਵੀ CAA ਤਹਿਤ ਨਾਗਰਿਕਤਾ ਨਹੀਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਅੰਦੋਲਨ ਦਾ ਬਦਲਾ ਲੈ ਰਹੀ : ਭਗਵੰਤ ਮਾਨ

ਗ੍ਰਹਿ ਮੰਤਰਾਲੇ ਨੇ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਦੇ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈ ਲੋਕਾਂ ਲਈ ਨਾਗਰਿਕਤਾ ਪ੍ਰਾਪਤ ਕਰਨ ਦੀ ਪੂਰੀ ਪ੍ਰਕਿਰਿਆ ਨੂੰ ਸਰਲ ਬਣਾ ਦਿੱਤਾ ਹੈ। 

Related Post