ਗਾਂਧੀ ਪਰਿਵਾਰ ਤੋਂ ਇਸ ਦਾ ਮਤਲਬ ਇਹ ਨਹੀਂ ਕਿ ਉਸ ਵਿਰੁੱਧ ਕਾਰਵਾਈ ਨਹੀਂ ਹੋਵੇਗੀ - ਤਰੁਣ ਚੁੱਘ
ਅੰਮ੍ਰਿਤਸਰ 'ਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਤਿੰਨ ਦਿਨਾਂ ਦੌਰੇ 'ਤੇ ਹਨ, ਜਿਸ ਕਾਰਨ ਉਹ ਅੱਜ ਭਾਜਪਾ ਦੇ ਇਕ ਸਮਾਗਮ 'ਚ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਮੁਹਿੰਮ ਚਲਾਉਣ ਦੀ ਲੋੜ ਹੈ।

ਅੰਮ੍ਰਿਤਸਰ: ਅੰਮ੍ਰਿਤਸਰ 'ਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਤਿੰਨ ਦਿਨਾਂ ਦੌਰੇ 'ਤੇ ਹਨ, ਜਿਸ ਕਾਰਨ ਉਹ ਅੱਜ ਭਾਜਪਾ ਦੇ ਇਕ ਸਮਾਗਮ 'ਚ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਮੁਹਿੰਮ ਚਲਾਉਣ ਦੀ ਲੋੜ ਹੈ। ਨਸ਼ਿਆਂ ਦੇ ਖ਼ਿਲਾਫ਼ ਇੱਕ ਦੂਜੇ ਨਾਲ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ ਲੋਕਾਂ ਨੂੰ ਘਰ-ਘਰ ਜਾ ਕੇ ਇਕੱਠੇ ਹੋ ਕੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਦੀ ਅਪੀਲ ਕੀਤੀ ਜਾਵੇਗੀ। ਉਥੇ ਹੀ ਰਾਹੁਲ ਗਾਂਧੀ ਦੇ ਮਾਮਲੇ 'ਚ ਉਨ੍ਹਾਂ ਕਿਹਾ ਕਿ ਇਹ ਅਦਾਲਤ ਦਾ ਫੈਸਲੇ ਅਤੇ ਕਾਂਗਰਸ ਦਾ ਇਸਤੇ ਵਿਰੋਧ ਗਲਤ ਹੈ, ਜਦਕਿ ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਪਰਿਵਾਰ ਤੋਂ ਹਨ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਨ੍ਹਾਂ 'ਤੇ ਕਾਰਵਾਈ ਨਹੀਂ ਹੋਵੇਗੀ। ਅੰਮ੍ਰਿਤਪਾਲ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ ਨੂੰ ਬਿਆਨ ਦੇਣਾ ਚਾਹੀਦਾ ਹੈ ਕਿ ਪੁਲਿਸ ਹੁਣ ਤੱਕ ਅੰਮ੍ਰਿਤਪਾਲ ਨੂੰ ਕਿਉਂ ਨਹੀਂ ਫੜ ਸਕੀ ਹੈ।