Punjab Budget Session second Day: CM ਦੇ ਮੁਆਫੀ ਨਾ ਮੰਗਣ ਤੱਕ ਸਦਨ ਦੀ ਕਾਰਵਾਈ ’ਚ ਨਹੀਂ ਲਵਾਂਗੇ ਹਿੱਸਾ-ਪ੍ਰਤਾਪ ਬਾਜਵਾ

ਪੰਜਾਬ ਵਿਧਾਨਸਭਾ ਦੇ ਦੂਜੇ ਦਿਨ ਦੀ ਕਾਰਵਾਈ ਕਾਫੀ ਹੰਗਾਮੇਦਾਰ ਰਹੀ। ਦੱਸ ਦਈਏ ਕਿ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਲੇ ਕਾਫੀ ਬਹਿਸ ਹੋਈ।

By  Aarti March 6th 2023 04:17 PM

CM Mann and partap Bajwa Fight: ਪੰਜਾਬ ਵਿਧਾਨਸਭਾ ਦੇ ਦੂਜੇ ਦਿਨ ਦੀ ਕਾਰਵਾਈ ਕਾਫੀ ਹੰਗਾਮੇਦਾਰ ਰਹੀ। ਦੱਸ ਦਈਏ ਕਿ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਲੇ ਕਾਫੀ ਬਹਿਸ ਹੋਈ। ਇਸ ਬਹਿਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਪਰ ਬਾਅਦ ’ਚ ਕਾਂਗਰਸੀ ਵਿਧਾਇਕ ਸਦਨ ਦੀ ਕਾਰਵਾਈ ਦਾ ਬਾਇਕਾਟ ਕਰ ਗਏ। 

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੀਐੱਮ ਭਗਵੰਤ ਮਾਨ ਨੂੰ ਆਪਣੇ ਰੱਵਈਏ ’ਤੇ ਮੁਆਫੀ ਮੰਗਣੀ ਚਾਹੀਦੀ ਹੈ।  ਹਰ ਕਿਸੇ ਨੂੰ ਆਪਣੇ ਗੱਲ ਰੱਖਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ ’ਚ ਵਿਧਾਇਕਾਂ ਨੂੰ ਧਮਕੀ ਦਿੱਤੀ ਗਈ ਹੈ। ਜੇਕਰ ਭਵਿੱਖ ’ਚ ਕਿਸੇ ਦੇ ਨਾਲ ਵੀ ਕੁਝ ਵੀ ਹੁੰਦਾ ਹੈ ਜਾਂ ਫਿਰ ਕਿਸੇ ਨੂੰ ਟੱਕਰ ਵੱਜਦੀ ਹੈ ਜਾਂ ਫਿਰ ਗੋਲੀ ਮਾਰੀ ਜਾਂਦੀ ਹੈ ਤਾਂ ਇਸ ਤੋਂ ਬਾਅਦ ਸੀਐੱਮ ਮਾਨ ’ਤੇ ਤੁਰੰਤ ਐਫਆਈਆਰ ਹੋਣੀ ਚਾਹੀਦੀ ਹੈ। 

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਵਤੀਰੇ ’ਤੇ ਮੁਆਫੀ ਮੰਗਣੀ ਚਾਹੀਦੀ ਹੈ। ਮੁੱਖ ਮੰਤਰੀ ਦੇ ਬਿਆਨ ’ਤੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਦਨ ਦੀ ਕਾਰਵਾਈ ਚ ਉਹ ਸ਼ਾਮਲ ਹੋਣਗੇ ਜਾਂ ਨਹੀਂ ਇਸਦਾ ਫੈਸਲਾ 7 ਮਾਰਚ ਨੂੰ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: Punjab Budget Session : ਵਿਧਾਨਸਭਾ ’ਚ ਜ਼ਬਰਦਸਤ ਹੰਗਾਮਾ, ਕਾਂਗਰਸੀ ਵਿਧਾਇਕਾਂ ਨੇ ਸਪੀਕਰ ਨਾਲ ਕੀਤੀ ਮੁਲਾਕਾਤ

Related Post