Punjab Budget Session: ਕਾਂਗਰਸ ਨੇ ਮੂਸੇਵਾਲਾ ਦੀ ਸੁਰੱਖਿਆ ਲੀਕ ਮਾਮਲੇ 'ਤੇ 'ਆਪ' ਸਰਕਾਰ ਨੂੰ ਘੇਰਿਆ; ਬਲਤੇਜ ਪੰਨੂ 'ਤੇ ਸਾਧਿਆ ਨਿਸ਼ਾਨਾ

ਪੰਜਾਬ ਵਿਧਾਨਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਕਾਨੂੰਨੀ ਵਿਵਸਥਾ ਨੂੰ ਲੈ ਕੇ ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।

By  Aarti March 9th 2023 12:24 PM

ਚੰਡੀਗੜ੍ਹ: ਪੰਜਾਬ ਵਿਧਾਨਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਕਾਨੂੰਨੀ ਵਿਵਸਥਾ ਨੂੰ ਲੈ ਕੇ  ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਜਿਸ ਦੇ ਚੱਲਦੇ ਸਦਨ ’ਚ ਕਾਰਵਾਈ ਦੌਰਾਨ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ।


ਉੱਥੇ ਹੀ ਦੂਜੇ ਪਾਸੇ ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਕਾਂਗਰਸ ਨੇ ਬਲਤੇਜ ਪੰਨੂ ਦਾ ਨਾਂ ਲੈ ਸਰਕਾਰ ਤੋਂ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕਾਂਗਰਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਮਾਪਿਆਂ ਨੇ ਬਲਤੇਜ ਪੰਨੂ ਦਾ ਨਾਂ ਲਿਆ ਹੈ ਤਾਂ ਉਸ ਖਿਲਾਫ ਕਾਰਵਾਈ ਕਦੋਂ ਕੀਤੀ ਜਾਵੇਗੀ। 

ਸਦਨ ’ਚ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਨੇ ਬਲਤੇਜ ਪੰਨੂ ਜਾ ਨਾਂ ਲੈ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਦੀ ਸੂਚੀ ਨੂੰ ਜਨਤਕ ਕੀਤੀ ਹੈ। ਜਿਸ ਸਬੰਧੀ ਪ੍ਰਤਾਪ ਬਾਜਵਾ ਨੇ ਕੁਝ ਟਵੀਟ ਵੀ ਦਿਖਾਏ। ਜਿਸ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਫਾਈ ਦਿੰਦੇ ਹੋਏ ਵੀ ਨਜ਼ਰ ਆਏ।  

ਜਦਕਿ ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਬਲਤੇਜ ਪੰਨੂ ਦਾ ਨਾਂ ਲਏ ਬਿਨਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਲਈ ਜ਼ਿੰਮੇਵਾਰ ਸੀਐੱਮਓ ’ਚ ਬੈਠਾ ਬੰਦਾ ਹੈ। ਮੂਸੇਵਾਲਾ ਦੇ ਮਾਪਿਆਂ ਨੇ ਸੀਐੱਮ ਦੇ ਮੀਡੀਆ ਸਲਾਹਾਕਾਰ ’ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਸੀਐੱਮ ’ਚ ਬੇਠੇ ਉਸ ਬੰਦੇ ਵੱਲੋਂ ਮੀਡੀਆ ਜਾਣਕੀਰੀ ਨੂੰ ਲੀਕ ਕੀਤੀ ਸੀ ਜੋ ਕਿ ਕਤਲ ਦਾ ਕਾਰਨ ਬਣੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਦੇ ਮਾਪਿਆਂ ਨੇ ਬਲਤੇਜ ਪੰਨੂ ’ਤੇ ਸੁਰੱਖਿਆ ਕਟੌਤੀ ਬਾਰੇ ਜਾਣਕਾਰੀ ਲੀਕ ਕਰਨ ਦੇ ਇਲਜ਼ਾਮ ਲਗਾਏ ਸਨ।

ਇਹ ਵੀ ਪੜ੍ਹੋ: Punjab Budget Session: ਪੰਜਾਬ ਬਜਟ ਇਜਲਾਸ ਦਾ ਅੱਜ ਚੌਥਾ ਦਿਨ, ਸਦਨ ਦੀ ਕਾਰਵਾਈ ਜਾਰੀ

Related Post