Rahul Gandhi: ਮਾਣਹਾਨੀ ਮਾਮਲਾ; ਰਾਹੁਲ ਗਾਂਧੀ ਅੱਜ ਸੂਰਤ ਸੈਸ਼ਨ ਕੋਰਟ ਚ ਕਰਨਗੇ ਅਪੀਲ

ਕਾਂਗਰਸੀ ਆਗੂ ਰਾਹੁਲ ਗਾਂਧੀ 'ਮੋਦੀ ਸਰਨੇਮ' ਨੂੰ ਲੈ ਕੇ ਮਾਣਹਾਨੀ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਦੇ ਖਿਲਾਫ ਅੱਜ ਗੁਜਰਾਤ ਦੇ ਸੂਰਤ ਸਥਿਤ ਸੈਸ਼ਨ ਅਦਾਲਤ 'ਚ ਅਪੀਲ ਦਾਖਲ ਕਰਨਗੇ। ਰਾਹੁਲ ਗਾਂਧੀ ਦੇ ਵਕੀਲ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਲ 2019 ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਕਾਂਗਰਸੀ ਆਗੂ ਖੁਦ ਅਦਾਲਤ 'ਚ ਮੌਜੂਦ ਰਹਿਣਗੇ।

By  Ramandeep Kaur April 3rd 2023 09:19 AM

ਨਵੀਂ ਦਿੱਲੀ: ਕਾਂਗਰਸੀ ਆਗੂ ਰਾਹੁਲ ਗਾਂਧੀ 'ਮੋਦੀ ਸਰਨੇਮ' ਨੂੰ ਲੈ ਕੇ ਮਾਣਹਾਨੀ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਦੇ ਖਿਲਾਫ ਅੱਜ ਗੁਜਰਾਤ ਦੇ ਸੂਰਤ ਸਥਿਤ ਸੈਸ਼ਨ ਅਦਾਲਤ 'ਚ ਅਪੀਲ ਦਾਖਲ ਕਰਨਗੇ। ਰਾਹੁਲ ਗਾਂਧੀ  ਦੇ ਵਕੀਲ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਲ 2019 ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਕਾਂਗਰਸੀ ਆਗੂ ਖੁਦ ਅਦਾਲਤ 'ਚ ਮੌਜੂਦ ਰਹਿਣਗੇ। ਪਾਰਟੀ ਸੂਤਰਾਂ ਨੇ ਦੱਸਿਆ ਕਿ ਗਾਂਧੀ ਮੈਟਰੋਪੋਲੀਟਨ ਅਦਾਲਤ ਦੇ ਦੋ ਸਾਲ ਦੀ ਕੈਦ ਦੀ ਸਜ਼ਾ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾਇਰ ਕਰਨ ਲਈ ਸੈਸ਼ਨ ਕੋਰਟ  'ਚ ਹਾਜ਼ਰ ਹੋਣਗੇ।

ਉਨ੍ਹਾਂ ਦੇ ਵਕੀਲ ਕਿਰੀਟ ਪੰਨਵਾਲਾ ਨੇ ਕਿਹਾ ਰਾਹੁਲ ਗਾਂਧੀ ਅਪੀਲ ਦਾਇਰ ਕਰਨ ਲਈ ਦੁਪਹਿਰ ਕਰੀਬ 3 ਵਜੇ ਸੂਰਤ ਦੀ ਸੈਸ਼ਨ ਅਦਾਲਤ ਵਿੱਚ ਪਹੁੰਚਣਗੇ। ਪਾਰਟੀ ਸੂਤਰਾਂ ਨੇ ਦੱਸਿਆ ਕਿ ਸੋਮਵਾਰ ਦੁਪਹਿਰ ਨੂੰ ਜਦੋਂ ਗਾਂਧੀ ਇੱਥੇ ਪਹੁੰਚਣਗੇ ਤਾਂ ਕਾਂਗਰਸ ਦੇ ਸੀਨੀਅਰ ਨੇਤਾ ਵੀ ਸੂਰਤ  ਚ ਮੌਜੂਦ ਹੋਣਗੇ। 23 ਮਾਰਚ ਨੂੰ ਸੂਰਤ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਐਚਐਚ ਵਰਮਾ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ 'ਮੋਦੀ ਸਰਨੇਮ ਬਾਰੇ ਕੀਤੀ ਟਿੱਪਣੀ ਦੇ ਸਬੰਧ ਵਿੱਚ ਦਾਇਰ ਇੱਕ ਅਪਰਾਧਿਕ ਮਾਣਹਾਨੀ ਦੇ ਮੁਕੱਦਮੇ ਵਿੱਚ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਸੀ।    

ਦੱਸ ਦਈਏ ਕਿ ਅਦਾਲਤ ਨੇ ਰਾਹੁਲ ਗਾਂਧੀ ਨੂੰ ਭਾਰਤੀ ਦੰਡਾਵਲੀ ਦੀ ਧਾਰਾ 499 ਮਾਣਹਾਨੀ ਅਤੇ 500 ਕਿਸੇ ਵਿਅਕਤੀ ਦੀ ਅਪਰਾਧਿਕ ਮਾਣਹਾਨੀ ਦੇ ਦੋਸ਼ੀ ਵਿਅਕਤੀ ਲਈ ਸਜ਼ਾ ਦੇ ਤਹਿਤ ਦੋਸ਼ੀ ਠਹਿਰਾਇਆ। ਹਾਲਾਂਕਿ ਅਦਾਲਤ ਨੇ ਉਸੇ ਦਿਨ ਰਾਹੁਲ ਗਾਂਧੀ ਨੂੰ ਵੀ ਜ਼ਮਾਨਤ ਦੇ ਦਿੱਤੀ ਸੀ ਅਤੇ ਉਨ੍ਹਾਂ ਦੀ ਸਜ਼ਾ ਤੇ 30 ਦਿਨਾਂ ਲਈ ਰੋਕ ਲਗਾ ਦਿੱਤੀ ਸੀ ਤਾਂ ਜੋ ਉਹ ਉੱਚ ਅਦਾਲਤ ਵਿੱਚ ਅਪੀਲ ਦਾਇਰ ਕਰ ਸਕੇ। 24 ਮਾਰਚ ਨੂੰ ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਨੂੰ ਸੰਸਦ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦੇਣ ਵਾਲਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ।   

ਇਹ ਵੀ ਪੜ੍ਹੋ: Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 'Orange Alert' ਕੀਤਾ ਗਿਆ ਜਾਰੀ

Related Post