ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀਆਂ ਅਹਿਮ ਜਿੰਮੇਵਾਰੀਆਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਜਥੇਬੰਦਕ ਅੰਦਰ ਅਹਿਮ ਨਿਯੁਕਤੀਆਂ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ।

By  Jasmeet Singh January 23rd 2023 02:28 PM -- Updated: January 23rd 2023 02:29 PM

ਚੰਡੀਗੜ੍ਹ 23 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਜਥੇਬੰਦਕ ਅੰਦਰ ਅਹਿਮ ਨਿਯੁਕਤੀਆਂ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ। ਅੱਜ ਜਾਰੀ ਸੂੁਚੀ ਅਨੁਸਾਰ ਚਰਨਜੀਤ ਸਿੰਘ ਬਰਾੜ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ। ਉਹ ਪਾਰਟੀ ਪ੍ਰਧਾਨ ਦੇ ਦਫ਼ਤਰ ਦੇ ਕੰਮ ਦੇ ਨਾਲ-ਨਾਲ ਸਪੋਕਸਮੈਨ ਅਤੇ ਮੀਡੀਆ ਕੋਆਰਡੀਨੇਟਰ ਵੀ ਹੋਣਗੇ। ਇਸੇ ਤਰਾਂ ਪਰਮਬੰਸ ਸਿੰਘ ਰੋਮਾਣਾ ਜਨਰਲ ਸਕੱਤਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਦੇ ਸ਼ੋਸ਼ਲ ਮੀਡੀਆ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਗੁਰਪ੍ਰੀਤ ਸਿੰਘ ਰਾਜੂਖੰਨਾਂ ਨੂੰ ਐਸ.ਓ.ਆਈ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਪਾਰਟੀ ਦਾ ਲੀਗਲ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸੇ ਤਰਾਂ ਨਛੱਤਰ ਸਿੰਘ ਗਿੱਲ ਨੂੰ ਦੁਬਾਰਾ ਤੋਂ ਪਾਰਟੀ ਦੇ ਆਈ.ਟੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। 


Related Post