ਬਿਜਲੀ ਸੰਕਟ: ਕੋਲੇ ਦੀ ਕਮੀ ਕਾਰਨ 2 ਥਰਮਲ ਪਲਾਂਟ ਹੋਏ ਬੰਦ 

By  Pardeep Singh April 21st 2022 08:16 AM

ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਦਾ ਸੰਕਟ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ ਵਿੱਚ ਕੋਲੇ ਦੀ ਕਮੀ ਕਾਰਨ ਥਰਮਲ ਪਲਾਟਾਂ ਉਤੇ ਬੰਦ ਹੋਣ ਦਾ ਖਤਰਾ ਮੰਡਰਾ ਰਿਹਾ ਹੈ। ਕੋਲੇ ਦੀ ਕਮੀ ਕਾਰਨ ਗੋਇੰਦਰਵਾਲ ਸਥਿਤ ਜੀ.ਵੀ.ਕੇ. ਪਲਾਂਟ ਦੇ ਦੋਵੇ ਯੂਨਿਟ ਬੰਦ ਪਏ ਹਨ। ਦੱਸ ਦੇਈਏ ਕਿ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੋਪੜ ਦੇ 3 ਯੂਨਿਟ ਅਤੇ ਲਹਿਰਾ ਮੁਹੱਬਤ ਦੇ ਚਾਰੋਂ ਯੂਨਿਟ ਚੱਲ ਰਹੇ ਹਨ।ਕੋਲੇ ਦੀ ਕਮੀ ਕਾਰਨ ਗੋਇੰਦਵਾਲ ਸਾਹਿਬ ਸਥਿਤ ਥਰਮਲ ਪਲਾਂਟ ਬੰਦਜੀ ਵੀ ਕੇ ਥਰਮਲ ਪਲਾਂਟ 540 ਮੈਗਾਵਾਟ ਦਾ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਨੂੰ 540 ਮੈਗਾਵਾਟ ਦੀ ਕਮੀ ਹੋ ਗਈ ਹੈ। ਇਸ ਤੋਂ ਇਲਾਵਾ ਤਲਵੰਡੀ ਸਾਬੋ ਥਰਮਲ ਪਲਾਂਟ ਦਾ 660 ਮੈਗਾਵਾਟ ਦਾ ਇਕ ਯੂਨਿਟ ਵੀ ਕਈ ਦਿਨਾਂ ਤੋਂ ਬੰਦ ਰੱਖਿਆ ਗਿਆ ਹੈ। ਇਸ ਦਾ ਆਉਂਦੇ ਮਹੀਨੇ ਤੱਕ ਚੱਲਣ ਦੀ ਉਮੀਦ ਹੈ। ਰਾਜਪੁਰਾ ਦੇ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਵੀ 2 -2 ਯੂਨਿਟ ਚੱਲ ਰਹੇ ਹਨ।

ਕੋਲੇ ਦੀ ਕਮੀ ਕਾਰਨ ਗੋਇੰਦਵਾਲ ਸਾਹਿਬ ਸਥਿਤ ਥਰਮਲ ਪਲਾਂਟ ਬੰਦ

ਪੰਜਾਬ ਵਿੱਚ ਅੱਜ ਸਵੇਰੇ ਬਿਜਲੀ ਦੀ ਮੰਗ 7600 ਮੈਗਾਵਾਟ ਦਰਜ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿਚ ਇਕ ਗਰਮੀ ਅਤੇ ਦੂਜਾ 10-10 ਘੰਟੇ ਲੱਗ ਰਹੇ ਬਿਜਲੀ ਦੇ ਕੱਟਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਹਾਲਾਂਕਿ ਇਹ ਦੱਸਿਆ ਜਾ ਰਿਹਾ ਹੈ ਕਿ ਅਜੇ ਬਿਜਲੀ ਦੀ ਡਿਮਾਂਡ ਘੱਟ ਹੈ, ਉਤਪਾਦਨ ਜ਼ਿਆਦਾ ਹੈ ਪਰ ਇਸ ਦੇ ਬਾਵਜੂਦ ਬਿਜਲੀ ਕੱਟ ਲੱਗ ਰਹੇ ਹਨ।

ਕੋਲੇ ਦੀ ਕਮੀ ਕਾਰਨ ਗੋਇੰਦਵਾਲ ਸਾਹਿਬ ਸਥਿਤ ਥਰਮਲ ਪਲਾਂਟ ਬੰਦਇਸ ਸਮੇਂ ਰੋਪੜ ਥਰਮਲ ਪਲਾਂਟ ਲਹਿਰਾ ਮੁਹੱਬਤ,ਰਾਜਪੁਰਾ ਕੋਲ ਕੋਲੇ ਦਾ ਸਟਾਕ ਹੈ।  ਪੰਜਾਬ ਵਿੱਚ ਅੱਜ ਸਵੇਰੇ ਬਿਜਲੀ ਦੀ ਮੰਗ 7600 ਮੈਗਾਵਾਟ ਦਰਜ ਕੀਤੀ ਗਈ।

ਇਹ ਵੀ ਪੜ੍ਹੋ:LIVE: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ

-PTC News

Related Post