ਬਿਜਲੀ ਸੰਕਟ: ਗਰਮੀ ਵੱਧਣ ਕਾਰਨ ਵਧੀ ਬਿਜਲੀ ਦੀ ਮੰਗ, ਕੋਲੇ ਦੀ ਵੀ ਵੱਡੀ ਘਾਟ

By  Pardeep Singh May 13th 2022 12:42 PM

ਚੰਡੀਗੜ੍ਹ: ਦੇਸ਼ ਭਰ ਵਿੱਚ ਗਰਮੀ ਦੇ ਵੱਧਣ ਨਾਲ ਬਿਜਲੀ ਦੀ ਮੰਗ ਵੀ ਵੱਧ ਗਈ। ਉਥੇ ਹੀ ਦੇਸ਼ ਦੇ ਬਹੁਤ ਸਾਰੇ ਸੂਬੇ ਬਿਜਲੀ ਸੰਕਟ ਨਾਲ ਜੂਝ ਰਹੇ ਹਨ। ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਨਾ ਪੈਣ ਕਰਕੇ ਗਰਮੀ ਵੱਧ ਰਹੀ ਹੈ। ਗਰਮੀ ਵੱਧਣ ਨਾਲ ਬਿਜਲੀ ਦੀ ਮੰਗ ਵੀ ਵੱਧ ਰਹੀ ਹੈ। ਪੰਜਾਬ ਵਿੱਚ ਬਿਜਲੀ ਦੀ ਮੰਗ 11000 ਮੈਗਾਵਾਟ ਤੋਂ ਵੱਧ ਰਹੀ ਹੈ। ਬਿਜਲੀ ਦੀ ਘਾਟ ਹੋਣ ਕਾਰਨ ਪਾਵਰਕਾਮ ਵੱਲੋਂ 3-6 ਘੰਟਿਆਂ ਤੱਕ ਬਿਜਲੀ ਦੇ ਕੱਟ ਲਗਾਏ ਜਾਂਦੇ ਹਨ। ਸਭ ਤੋਂ ਧਿਆਨਯੋਗ ਗੱਲ ਹੈ ਕਿ ਅੱਜ ਪੰਜਾਬ ਭਰ ਵਿੱਚ 33 ਫੀਡਰਾਂ ਤੋਂ ਵੱਖ-ਵੱਖ ਨਿਰਧਾਰਿਤ ਸਮੇਂ ਉੱਤੇ ਬਿਜਲੀ ਬੰਦ ਰੱਖੀ ਜਾਵੇਗੀ।ਕੋਲੇ ਦੀ ਕਿੱਲਤ ਕਾਰਨ ਪੰਜਾਬ ਕਰ ਰਿਹਾ ਬਿਜਲੀ ਸੰਕਟ ਦਾ ਸਾਹਮਣਾ

ਪੰਜਾਬ ਵਿੱਚ ਬੀਤੇ ਦਿਨੀਂ ਪਾਵਰਕਾਮ ਵੱਲੋਂ 10614 ਮੈਗਾਵਾਟ ਬਿਜਲੀ ਦੀ ਪੂਰਤੀ ਕੀਤੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਵਰਕਾਮ ਵੱਲੋਂ 10300 ਮੈਗਾਵਾਟ ਬਿਜਲੀ ਦੀ ਸਪਲਾਈ ਕੀਤੀ ਜਾ ਰਹੀ ਹੈ।ਦੂਜੇ ਪਾਸੇ ਝੋਨੇ ਦਾ ਸੀਜ਼ਨ ਆਉਣ ਆ ਰਿਹਾ ਹੈ ਜਿਸ ਕਾਰਨ ਬਿਜਲੀ ਦੀ ਮੰਗ ਹੋਰ ਵੀ ਵਧੇਗੀ।

ਕੋਲੇ ਦੀ ਕਿੱਲਤ ਕਾਰਨ ਪੰਜਾਬ ਕਰ ਰਿਹਾ ਬਿਜਲੀ ਸੰਕਟ ਦਾ ਸਾਹਮਣਾ

ਗਰਮੀ ਵੱਧਣ ਕਾਰਨ ਇਕ ਪਾਸੇ ਬਿਜਲੀ ਦੀ ਮੰਗ ਵੱਧ ਰਹੀ ਹੈ ਉਥੇ ਹੀ ਦੂਜੇ ਪਾਸੇ ਰੋਪੜ ਅਤੇ ਲਹਿਰਾ ਮੁਹੱਬਤ ਦੇ ਸਰਕਾਰੀ ਖੇਤਰ ਦੇ ਥਰਮਲ ਪਲਾਂਟ ਦਾ ਇਕ-ਇਕ ਯੂਨਿਟ ਬੰਦ ਪਿਆ ਹੈ। ਗੋਇੰਦਵਾਲ ਸਾਹਿਬ ਅਤੇ ਤਲਵੰਡੀ ਸਾਬੋ ਦਾ ਵੀ ਇਕ-ਇਕ ਯੂਨਿਟ ਬੰਦ ਪਿਆ ਹੈ। ਰਾਜਪੁਰਾ ਦੇ ਨਾਭਾ ਥਰਮਲ ਪਲਾਂਟ ਦੇ ਦੋਵੇ ਯੂਨਿਟ ਪੂਰੀ ਤਰ੍ਹਾਂ ਸਹੀ ਕੰਮ ਕਰ ਰਹੇ ਹਨ ਪਰ ਇੰਨ੍ਹਾਂ ਨੂੰ ਛੱਡ ਕੇ ਬਾਕੀ ਸਾਰੇ ਥਰਮਲ ਪਲਾਂਟਾਂ ਵਿੱਚ ਕੋਲੋ ਦਾ ਵੀ ਸੰਕਟ ਮੰਡਰਾ ਰਿਹਾ ਹੈ। ਕੁੱਲ ਮਿਲਾ ਕੇ ਪੰਜਾਬ ਦੇ ਥਰਮਲ ਪਲਾਂਟਾਂ ਦੇ 15 ਯੂਨਿਟਾਂ ਵਿੱਚੋਂ 4 ਯੂਨਿਟ ਬੰਦ ਹਨ।

ਗਰਮੀ ਦੇ ਵੱਧਣ ਕਾਰਨ ਬਿਜਲੀ ਦੀ ਮੰਗ ਵੱਧਣ ਨਾਲ ਬਿਜਲੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਮਈ ਮਹੀਨੇ ਦੇ ਅਖੀਰ ਤੋਂ ਹੀ ਝੋਨੇ ਦੀ ਲਵਾਈ ਲਈ ਖੇਤ ਤਿਆਰ ਕਰਨੇ ਸ਼ੁਰੂ ਕੀਤੇ ਜਾਂਦੇ ਹਨ ਅਤੇ ਜਦੋਂ 10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੁੰਦੀ ਹੈ ਤਾਂ ਇਕੋਂ ਦਮ ਬਿਜਲੀ ਦੀ ਖਪਤ ਵੱਧੇਗੀ। ਪੰਜਾਬ ਸਰਕਾਰ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਅਪੀਲ ਕਰ ਰਹੀ ਹੈ ਪਰ ਇੱਥੇ ਇਕ ਸਵਾਲ ਖੜ੍ਹਾ ਹੁੰਦਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਜਦੋਂ ਖੇਤ ਤਿਆਰ ਕੀਤਾ ਜਾਂਦਾ ਹੈ ਤਾ ਉਸ ਵਕਤ ਵੀ ਪਾਣੀ ਦੀ ਲੋੜ ਤਾਂ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ ਘੱਟ ਬਿਜਲੀ ਦੀ ਖਪਤ ਹੁੰਦੀ ਹੈ।

ਬਿਜਲੀ ਦੀ ਮੰਗ ਘੱਟਣ ਕਾਰਨ ਵੱਖ-ਵੱਖ ਥਰਮਲ ਪਲਾਂਟਾਂ ਦੇ ਤਿੰਨ ਯੂਨਿਟ ਕੀਤੇ ਬੰਦ

ਇਹ ਵੀ ਪੜ੍ਹੋ:Share Market : ਸ਼ੇਅਰ ਬਾਜ਼ਾਰ 'ਚ ਉਛਾਲ, ਸੈਂਸੈਕਸ 635 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ

-PTC News

Related Post