ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਪਹੁੰਚੇ ਸੁਲਤਾਨਪੁਰ ਲੋਧੀ , ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ

By  Shanker Badra November 8th 2019 04:03 PM

ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਪਹੁੰਚੇ ਸੁਲਤਾਨਪੁਰ ਲੋਧੀ , ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ:ਸੁਲਤਾਨਪੁਰ ਲੋਧੀ : ਦੁਨੀਆਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਦਿਹਾੜਾ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੇਡਕਰ ਅੱਜ ਸੁਲਤਾਨਪੁਰ ਲੋਧੀ ਪਹੁੰਚੇ ਹਨ ,ਜਿੱਥੇ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰਦੁਆਰਿਆਂ ਵਿਚ ਮੱਥਾ ਟੇਕਿਆ ਹੈ। [caption id="attachment_357725" align="aligncenter" width="300"]Prakash Javadekar At Sultanpur Lodhi Gurdwara Shri Ber Sahib ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਪਹੁੰਚੇ ਸੁਲਤਾਨਪੁਰ ਲੋਧੀ , ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ[/caption] ਇਸ ਤੋਂ ਪਹਿਲਾਂ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੇਡਕਰ ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪਹੁੰਚੇ ਸਨ ,ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਇਸ ਮਗਰੋਂ ਕੇਂਦਰੀ ਮੰਤਰੀ ਸ਼ਾਮ ਨੂੰ ਅੰਮ੍ਰਿਤਸਰ 'ਚ ਸ੍ਰੀ ਗੁਰੂ ਨਾਨਕ ਦੇਵ ਦੀ ਦੇ ਜੀਵਨ ਬਿਰਤਾਂਤ 'ਤੇ ਅਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਦੀ ਆਰੰਭਤਾ ਕਰਨਗੇ। [caption id="attachment_357726" align="aligncenter" width="300"]Prakash Javadekar At Sultanpur Lodhi Gurdwara Shri Ber Sahib ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਪਹੁੰਚੇ ਸੁਲਤਾਨਪੁਰ ਲੋਧੀ , ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ[/caption] ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਖੇ ਹੋ ਗਈ ਹੈ। ਇਹ ਸਮਾਗਮ 13 ਨਵੰਬਰ ਤੱਕ ਜਾਰੀ ਰਹਿਣਗੇ। ਜਿਸ ਦੇ ਲਈ ਦੇਸ਼ਾਂ -ਵਿਦੇਸ਼ਾਂ ਤੋਂ 1 ਲੱਖ ਤੋਂ ਵੀ ਵੱਧ ਸ਼ਰਧਾਲੂ ਹੁਣ ਰੋਜ਼ਾਨਾ ਪਵਿੱਤਰ ਨਗਰ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ। -PTCNews

Related Post