ਪੱਟੀ: ਸ੍ਰੀ ਗੁਰੂ ਹਰਿ ਰਾਏ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

By  Jashan A February 7th 2020 07:29 PM

ਪੱਟੀ: ਸੱਤਵੀਂ ਪਾਤਸ਼ਾਹੀ ਸਾਹਿਬਸ੍ਰੀ ਗੁਰੂ ਹਰਿ ਰਾਏ ਜੀ ਦਾ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਵੱਸਦੀ ਸਿੱਖ ਸੰਗਤ ਵੱਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਪੱਟੀ ਦੇ ਪਿੰਡ ਚੰਬਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।

prakash-purab-sri-guru-har-rai-ji-nagar-kirtanਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਨਗਰ ਕੀਰਤਨ 'ਚ ਗੁਰੂ ਦੀਆਂ ਲਾਡਲੀਆਂ ਫੋਜਾਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ ਅਤੇ ਬੈਂਡ ਪਾਰਟੀਆਂ ਵੱਲੋਂ ਧਾਰਮਿਕ ਸੰਗੀਤਕ ਧੁਨਾਂ ਵਜਾਈਆਂ ਗਈਆਂ ਤੇ ਜਗ੍ਹਾ-ਜਗ੍ਹਾ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਗਿਆ।

prakash-purab-sri-guru-har-rai-ji-nagar-kirtanਪਿੰਡ ਢੋਟੀਆਂ ਪੁੱਜਣ 'ਤੇ ਪਿੰਡ ਵਾਸੀਆਂ ਵੱਲੋਂ ਨਗਰ ਕੀਰਤਨ ਵਲੋਂ ਪਾਲਕੀ ਸਾਹਿਬ ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸਮੂਹ ਪ੍ਰਬੰਧਕਾਂ ਨੂੰ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ।

ਹੋਰ ਪੜ੍ਹੋ: ਕਾਂਸਟੇਬਲ ਪਤੀ ਨੇ ਪਤਨੀ ਨਾਲ ਜਾਨਵਰਾਂ ਵਾਂਗ ਕੀਤੀ ਕੁੱਟਮਾਰ, ਵਾਲ ਕੱਟ ਕੇ ਤੇ ਮੂੰਹ ਕਾਲਾ ਕਰ ਪਿੰਡ 'ਚ ਘੁਮਾਇਆ

ਇਸ ਮੌਕੇ ਐਸਜੀਪੀਸੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਨੇ ਦੱਸਿਆ ਕਿ ਜਿਥੇ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਾਬਾ ਸਤਨਾਮ ਸਿੰਘ ਮੁਖੀ ਗੁਰਦੁਆਰਾ ਖੜੇ ਦਾ ਖਾਲਸਾ ਵਲੋਂ ਨਗਰ ਕੀਰਤਨ ਸਜਾਇਆ ਜਾਂਦਾ ਹੈ, ਉਥੇ ਹੀ ਅੱਜ ਸੱਤਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।

prakash-purab-sri-guru-har-rai-ji-nagar-kirtanਇਸ ਮੌਕੇ ਢੋਟੀਆਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀਆਂ ਸੰਗਤਾਂ ਵਲੋਂ ਇਸ ਨਗਰ ਕੀਰਤਨ ਦਾ ਢੋਟੀਆਂ ਨਗਰ ਵਿਚ ਨਿੱਘਾ ਸੁਆਗਤ ਕੀਤਾ ਗਿਆ ਹੈ।

-PTC News

Related Post