ਪ੍ਰਸ਼ਾਂਤ ਕਿਸ਼ੋਰ ਹੋਣਗੇ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ

By  Jagroop Kaur March 1st 2021 05:30 PM

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਜ਼ਰੀਏ ਸਾਂਝੀ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਟਵੀਟ ਵਿਚ ਲਿਖਿਆ ਹੈ, ਮੈਨੂੰ ਇਹ ਗੱਲ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਪ੍ਰਸ਼ਾਂਤ ਕਿਸ਼ੋਰ ਮੇਰੇ ਨਾਲ ਪ੍ਰਮੁੱਖ ਸਲਾਹਕਾਰ ਵਜੋਂ ਜੁੜ ਰਹੇ ਹਨ। ਉਮੀਦ ਹੈ, ਅਸੀਂ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਇਕੱਠੇ ਮਿਲ ਕੇ ਕੰਮ ਕਰਨ 'ਚ ਸਫਲ ਹੋਵਾਂਗੇ।"

ਪੜ੍ਹੋ ਹੋਰ ਖ਼ਬਰਾਂ : ਕਾਂਗਰਸ ਦੀ ਧੱਕੇਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਵੇਗਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦਾ ਘਿਰਾਓ

ਇਥੇ ਇਹ ਵੀ ਜ਼ਿਕਰਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪ੍ਰਸ਼ਾਂਤ ਕਿਸ਼ੋਰ ਦੀ ਰਣਨੀਤੀ ਕਾਰਣ ਹੀ ਕਾਂਗਰਸ ਦੀ ਪੰਜਾਬ ਦੀ ਸੱਤਾ ਵਿਚ 10 ਸਾਲ ਬਾਅਦ ਵਾਪਸੀ ਹੋਈ ਸੀ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਬੰਪਰ ਜਿੱਤ ਦਾ ਸਿਹਰਾ ਪ੍ਰਸ਼ਾਂਤ ਕਿਸ਼ੋਰ ਦੇ ਸਿਰ ਹੀ ਬੰਨ੍ਹਿਆ ਗਿਆ ਸੀ।

Punjab: For 2022, Capt wants Prashant Kishor by his side | Cities News,The  Indian Express

ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ

'ਕਾਫ਼ੀ ਵਿਦ ਕੈਪਟਨ','ਚਾਹੁੰਦਾ ਹੈ ਪੰਜਾਬ ਕੈਪਟਨ ਦੀ ਸਰਕਾਰ', 'ਘਰ-ਘਰ ਨੌਕਰੀ', 'ਕਰਜ਼ਾ ਕੁਰਕੀ ਮੁਆਫ਼ੀ,' ਵਰਗੇ ਨਾਅਰੇ ਦੇ ਕੇ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਸਿਆਸਤ ਤੱਕ ਪਹੁੰਚਾਇਆ ਸੀ, ਹੁਣ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਨੇ 2022 ਦੀ ਜੰਗ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਇਹ ਵੱਡਾ ਅਹੁਦਾ ਦੇ ਕੇ ਨਿਵਾਜਿਆ ਹੈ।

Related Post