ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ ,ਦਿੱਤੀ ਇਹ ਚਿਤਾਵਨੀ

By  Shanker Badra December 5th 2018 01:58 PM

ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ ,ਦਿੱਤੀ ਇਹ ਚਿਤਾਵਨੀ:ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।

Pratap Singh Bajwa congress government Warning
ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ , ਦਿੱਤੀ ਇਹ ਚਿਤਾਵਨੀ

ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਸਰਕਾਰ ਨੇ ਗੰਨਾ ਕਿਸਾਨਾਂ ਦੀਆਂ ਮੰਗਾਂ 'ਤੇ ਜਲਦੀ ਕੋਈ ਫ਼ੈਸਲਾ ਨਾ ਲਿਆ ਤਾਂ ਉਹ ਵੀ ਗੰਨਾ ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋ ਜਾਣਗੇ।

Pratap Singh Bajwa congress government Warning
ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ , ਦਿੱਤੀ ਇਹ ਚਿਤਾਵਨੀ

ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਪ੍ਰੈੱਸ ਕਾਨਫ਼ਰੰਸ 'ਚ ਮੰਗ ਕੀਤੀ ਹੈ ਕਿ ਖੰਡ ਮਿੱਲਾਂ ਨੂੰ ਸ਼ੁਰੂ ਕਰਕੇ ਗੰਨਾ ਕਿਸਾਨਾਂ ਨੂੰ ਬਕਾਇਆ ਰਾਸ਼ੀ ਦਾ ਭੁਗਤਾਨ ਕੀਤਾ ਜਾਵੇ।ਉਨ੍ਹਾਂ ਨੇ ਆਪਣੀ ਸਰਕਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ਸਰਕਾਰ ਇਨ੍ਹਾਂ ਕਿਸਾਨਾਂ ਦੀਆਂ ਵੋਟਾਂ ਕਰਕੇ ਹੀ ਸੱਤਾ 'ਚ ਆਈ ਹੈ ਤੇ ਅੱਜ ਜੇਕਰ ਕਿਸਾਨ ਸੜਕਾਂ 'ਤੇ ਹਨ ਤਾਂ ਇਸ ਨਾਲ ਸਰਕਾਰ ਦਾ ਅਕਸ ਖ਼ਰਾਬ ਹੋ ਰਿਹਾ ਹੈ।

Pratap Singh Bajwa congress government Warning
ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ , ਦਿੱਤੀ ਇਹ ਚਿਤਾਵਨੀ

ਦੱਸ ਦੇਈਏ ਕਿ ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਬੈਨਰ ਹੇਠ ਸੈਂਕੜੇ ਕਿਸਾਨਾਂ ਨੇ ਪਹਿਲਾਂ ਵਾਹਿਦ ਸੰਧਰ ਖੰਡ ਮਿੱਲ ਦੇ ਬਾਹਰ ਧਰਨਾ ਦਿੱਤਾ ਅਤੇ ਦੁਪਹਿਰ ਤਿੰਨ ਵਜੇ ਤੋਂ ਬਾਅਦ ਜੀ.ਟੀ.ਰੋਡ 'ਤੇ ਸੜਕ ਦੋ ਦੋਵੇਂ ਪਾਸੇ ਧਰਨਾ ਦਿੱਤਾ ਹੈ।ਉਨ੍ਹਾਂ ਕਿਸਾਨਾਂ ਦੀ ਮੰਗ ਹੈ ਕਿ ਗੰਨੇ ਦੀ ਬਕਾਇਆ ਰਾਸ਼ੀ ਦਾ ਜਲਦੀ ਹੀ ਭੁਗਤਾਨ ਕੀਤਾ ਜਾਵੇ।

-PTCNews

Related Post