ਪ੍ਰੀਤ ਹਰਪਾਲ ਦੀ ਫਿਲਮ ‘ਲੁਕਣ ਮੀਚੀ’ ਦਾ "ਲੇਟ ਹੋ ਗਈ" ਗੀਤ ਹੋਇਆ ਰਿਲੀਜ਼, ਦੇਖੋ ਵੀਡੀਓ

By  Jashan A April 25th 2019 04:37 PM -- Updated: April 25th 2019 04:39 PM

ਪ੍ਰੀਤ ਹਰਪਾਲ ਦੀ ਫਿਲਮ ‘ਲੁਕਣ ਮੀਚੀ’ ਦਾ "ਲੇਟ ਹੋ ਗਈ" ਗੀਤ ਹੋਇਆ ਰਿਲੀਜ਼, ਦੇਖੋ ਵੀਡੀਓ,ਪੰਜਾਬੀ ਗਾਇਕ ਅਤੇ ਅਦਾਕਾਰ ਪ੍ਰੀਤ ਹਰਪਾਲ ਇਨ੍ਹੀ ਦਿਨੀਂ ਆਪਣੀ ਨਵੀਂ ਫਿਲਮ ਲੈ ਕੇ ਆ ਰਹੇ ਹਨ। ਜਿਸ ਨਾਮ ਹੈ ਲੁਕਣ ਮੀਚੀ। ਇਸ ਫਿਲਮ ‘ਚ ਪ੍ਰੀਤ ਹਰਪਾਲ ਤੇ ਮੈਂਡੀ ਤੱਖਰ ਦੀ ਰੋਮਾਂਟਿਕ ਕੈਮਿਸਟਰੀ ਦੇ ਨਾਲ-ਨਾਲ ਕਾਮੇਡੀ ਵੀ ਦੇਖਣ ਨੂੰ ਮਿਲੇਗੀ।

preet harpal ਪ੍ਰੀਤ ਹਰਪਾਲ ਦੀ ਫਿਲਮ ‘ਲੁਕਣ ਮੀਚੀ’ ਦਾ "ਲੇਟ ਹੋ ਗਈ" ਗੀਤ ਹੋਇਆ ਰਿਲੀਜ਼, ਦੇਖੋ ਵੀਡੀਓ

ਹੋਰ ਪੜ੍ਹੋ:ਖਮਾਣੋ ਦਾ ਵਿਵਾਦਪੂਰਨ ਤਹਿਸੀਲਦਾਰ ਮੁਅੱਤਲ,ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿਜੀਲੈਂਸ ਜਾਂਚ ਦੇ ਹੁਕਮ

ਇਸ ਗਾਣੇ ਦਾ ਪੋਸਟਰ ਅਤੇ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ। ਅੱਜ ਇਸ ਫਿਲਮ ਦਾ ਇੱਕ ਗੀਤ ਰਿਲੀਜ਼ ਹੋ ਚੁੱਕਿਆ ਹੈ, ਜਿਸ ਦਾ ਨਾਮ ਲੇਟ ਹੋ ਗਈ। ਇਸ ਗੀਤ ਨੂੰ ਪੰਜਾਬੀ ਗਾਇਕ ਪ੍ਰੀਤ ਹਰਪਾਲ ਅਤੇ ਗੁਰਲੇਜ਼ ਅਖਤਰ ਦੀ ਆਵਾਜ਼ ਨਾਲ ਸਿੰਗਾਰਿਆ ਗਿਆ ਹੈ।

preet harpal ਪ੍ਰੀਤ ਹਰਪਾਲ ਦੀ ਫਿਲਮ ‘ਲੁਕਣ ਮੀਚੀ’ ਦਾ "ਲੇਟ ਹੋ ਗਈ" ਗੀਤ ਹੋਇਆ ਰਿਲੀਜ਼, ਦੇਖੋ ਵੀਡੀਓ

ਇਸ ਗਾਣੇ ਦਾ ਮਿਊਜ਼ਿਕ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਜਤਿੰਦਰ ਸ਼ਾਹ ਵੱਲੋਂ ਦਿੱਤਾ ਗਿਆ ਹੈ ਅਤੇ ਇਸ ਗਾਣੇ ਦੇ ਬੋਲ ਪ੍ਰੀਤ ਹਰਪਾਲ ਨੇ ਖੁਦ ਲਿਖੇ ਹਨ।

preet harpal ਪ੍ਰੀਤ ਹਰਪਾਲ ਦੀ ਫਿਲਮ ‘ਲੁਕਣ ਮੀਚੀ’ ਦਾ "ਲੇਟ ਹੋ ਗਈ" ਗੀਤ ਹੋਇਆ ਰਿਲੀਜ਼, ਦੇਖੋ ਵੀਡੀਓ

ਜੇ ਗੱਲ ਕੀਤੀ ਜਾਵੇ ਫਿਲਮ ਦੀ ਤਾਂ ਫ਼ਿਲਮ ‘ਚ ਹੌਬੀ ਧਾਲੀਵਾਲ, ਬੀ.ਐੱਨ.ਸ਼ਰਮਾ, ਕਰਮਜੀਤ ਅਨਮੋਲ, ਗੁਰਚੇਤ ਚਿੱਤਰਕਾਰ, ਅੰਮ੍ਰਿਤ ਔਲਖ ਗੁੱਗੂ ਗਿੱਲ, ਯੋਗਰਾਜ ਵਰਗੇ ਦਿੱਗਜ ਅਦਾਕਾਰ ਨਜ਼ਰ ਆਉਣਗੇ।ਇਸ ਫ਼ਿਲਮ ਨੂੰ ਐੱਮ.ਹੁੰਦਲ ਨੇ ਡਾਇਰੈਕਟ ਕੀਤਾ ਹੈ ਤੇ ਅਵਤਾਰ ਸਿੰਘ ਬੱਲ ਤੇ ਵਿਕਰਮ ਬੱਲ ਇਸ ਫ਼ਿਲਮ ਦੇ ਨਿਰਮਾਤਾ ਹਨ।

ਹੋਰ ਪੜ੍ਹੋ:ਘਰੋਂ ਗੁੰਮ ਹੋਏ ਬਜ਼ੁਰਗ ਦਾ ਇਸ ਥਾਂ ਤੋਂ ਮਿਲਿਆ ਪਿੰਜਰ, ਪਰਿਵਾਰ ਨੇ ਕਿਹਾ ਇਹ!!

preet harpal ਪ੍ਰੀਤ ਹਰਪਾਲ ਦੀ ਫਿਲਮ ‘ਲੁਕਣ ਮੀਚੀ’ ਦਾ "ਲੇਟ ਹੋ ਗਈ" ਗੀਤ ਹੋਇਆ ਰਿਲੀਜ਼, ਦੇਖੋ ਵੀਡੀਓ

ਫ਼ਿਲਮ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ।ਫ਼ਿਲਮ ‘ਲੁੱਕਣ ਮੀਚੀ’ ਨੂੰ ਪੀਟੀਸੀ ਮੋਸ਼ਨ ਪਿਕਚਰਜ਼ ਅਤੇ ਗਲੋਬ ਮੂਵੀਜ਼ ਵੱਲੋਂ ਵਰਲਡ ਵਾਈਡ 10 ਮਈ ਨੂੰ ਰਿਲੀਜ਼ ਕੀਤਾ ਜਾਵੇਗਾ।

-PTC News

Related Post