ਸ਼ਰਮਨਾਕ ! ਪੰਜਾਬ ਦੇ ਇਸ ਹਸਪਤਾਲ 'ਚ ਔਰਤ ਨੇ ਫਰਸ਼ 'ਤੇ ਦਿੱਤਾ ਬੱਚੇ ਨੂੰ ਜਨਮ

By  Shanker Badra October 10th 2020 02:59 PM -- Updated: October 10th 2020 03:08 PM

ਸ਼ਰਮਨਾਕ ! ਪੰਜਾਬ ਦੇ ਇਸ ਹਸਪਤਾਲ 'ਚ ਔਰਤ ਨੇ ਫਰਸ਼ 'ਤੇ ਦਿੱਤਾ ਬੱਚੇ ਨੂੰ ਜਨਮ:ਮੋਗਾ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਵੱਡੇ -ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਹਕੀਕਤ ਇਸ ਤੋਂ ਕੋਹਾਂ ਦੂਰ ਹੈ। ਇਨ੍ਹਾਂ ਦਾਅਵਿਆਂ ਦੀ ਪੋਲ ਉਸ ਵੇਲੇ ਖੁੱਲ੍ਹੀ ਜਦੋਂ ਇਕ ਗਰਭਵਤੀ ਔਰਤ ਨੇ ਹਸਪਤਾਲ 'ਚ ਪਾਰਕਿੰਗ ਦੇ ਫਰਸ਼ 'ਤੇ ਹੀ ਇਕ ਬੱਚੀ ਨੂੰ ਜਨਮ ਦੇ ਦਿੱਤਾ। ਜਿਸ ਤੋਂ ਬਾਅਦ ਮੋਗਾ ਦਾ ਸਿਵਲ ਹਸਪਤਾਲ ਇੱਕ ਵਾਰ ਫ਼ਿਰ ਸੁਰਖੀਆਂ 'ਚ ਆ ਗਿਆ ਹੈ।

ਸ਼ਰਮਨਾਕ ! ਪੰਜਾਬ ਦੇ ਇਸ ਹਸਪਤਾਲ 'ਚ ਔਰਤ ਨੇ ਫਰਸ਼ 'ਤੇ ਦਿੱਤਾ ਬੱਚੇ ਨੂੰ ਜਨਮ

ਮਿਲੀ ਜਾਣਕਾਰੀ ਅਨੁਸਾਰ ਗਰਭਵਤੀ ਅੰਕਿਤਾ ਪਤਨੀ ਸਰਵਣ ਵਾਸੀ ਜਲਾਲਾਬਾਦ ਨੂੰ ਸਵੇਰੇ 5 ਵਜੇ ਡਲਿਵਰੀ ਲਈ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਸੀ ਪਰ ਡਾਕਟਰਾਂ ਨੇ ਖੂਨ ਦੀ ਘਾਟ ਬਾਰੇ ਦੱਸ ਕੇ ਉਕਤ ਔਰਤ ਨੂੰ ਫਰੀਦਕੋਟ ਰੈਫ਼ਰ ਕਰ ਦਿੱਤਾ। ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਹਸਪਤਾਲ ਦੀ ਪਾਰਕਿੰਗ ਦੇ ਫਰਸ਼ 'ਤੇ ਗਰਭਵਤੀ ਔਰਤ ਨੇ ਇਕ ਬੱਚੀ ਨੂੰ ਜਨਮ ਦਿੱਤਾ। ਪਰਿਵਾਰ ਵਾਲਿਆਂ ਵੱਲੋਂ ਹੀ ਉਸ ਦੀ ਡਲਿਵਰੀ ਕਰਵਾਈ ਗਈ।

ਸ਼ਰਮਨਾਕ ! ਪੰਜਾਬ ਦੇ ਇਸ ਹਸਪਤਾਲ 'ਚ ਔਰਤ ਨੇ ਫਰਸ਼ 'ਤੇ ਦਿੱਤਾ ਬੱਚੇ ਨੂੰ ਜਨਮ

ਇਸ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰ ਨੇ ਹਸਪਤਾਲ ਦੇ ਡਾਕਟਰਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉਕਤ ਔਰਤ ਅਤੇ ਉਸ ਦੇ ਨਵਜੰਮੇ ਬੱਚੇ ਨੂੰ ਜੱਚਾ-ਬੱਚਾ ਵਾਰਡ 'ਚ ਦਾਖ਼ਲ ਕੀਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਉਕਤ ਔਰਤ ਅਤੇ ਉਸ ਦਾ ਨਵਜੰਮਾ ਬੱਚਾ ਤੰਦਰੁਸਤ ਹਨ।

ਸ਼ਰਮਨਾਕ ! ਪੰਜਾਬ ਦੇ ਇਸ ਹਸਪਤਾਲ 'ਚ ਔਰਤ ਨੇ ਫਰਸ਼ 'ਤੇ ਦਿੱਤਾ ਬੱਚੇ ਨੂੰ ਜਨਮ

ਗਰਭਵਤੀ ਔਰਤ ਦੇ ਭਰਾ ਅਤੇ ਪਤੀ ਨੇ ਦੱਸਿਆ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਵੱਡੇ-ਵੱਡੇ ਨਾਅਰੇ ਦਿੰਦੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਇੱਕ ਦਲਿਤ ਪਰਿਵਾਰ ਨਾਲ ਸਬੰਧਿਤ ਗਰਭਵਤੀ ਨੂੰ ਹਸਪਤਾਲ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਕੀਤੀ ਗਈ। ਪੀੜਤ ਪਰਿਵਾਰ ਦੀ ਮੰਗ ਹੈ ਕਿ ਅਜਿਹੇ ਡਾਕਟਰਾਂ ਤੇ ਅਜਿਹੇ ਪ੍ਰਸ਼ਾਸਨ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਅਜਿਹਾ ਨਾ ਹੋਵੇ।

educare

ਉਧਰ, ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਦੋਂ ਮਹਿਲਾ ਨੂੰ ਹਸਪਤਾਲ ਲੈ ਕੇ ਆਇਆ ਗਿਆ, ਉਸ ਵੇਲੇ ਮਹਿਲਾ ਅੰਦਰ ਮਹਿਜ਼ 6 ਗ੍ਰਾਮ ਖੂਨ ਸੀ ਜਿਸ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰਨਾ ਪਿਆ।  ਦੱਸ ਦੇਈਏ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਮੋਗਾ ਦੇ ਸਿਵਲ ਹਸਪਤਾਲ 'ਚ ਜਨਵਰੀ, 2020 'ਚ ਇਕ ਜਨਾਨੀ ਵੱਲੋਂ ਫਰਸ਼ 'ਤੇ ਹੀ ਬੱਚੇ ਨੂੰ ਜਨਮ ਦਿੱਤਾ ਗਿਆ ਸੀ।

-PTCNews

Related Post