ਪ੍ਰੇਮ ਸਿੰਘ ਚੰਦੂਮਾਜਰਾ ਨੇ ਮਨੋਹਰ ਲਾਲ ਖੱਟੜ ਅਤੇ ਰਵਨੀਤ ਬਿੱਟੂ ਦੇ ਬਿਆਨ ਦੀ ਕੀਤੀ ਨਿਖੇਧੀ

By  Shanker Badra December 2nd 2020 04:27 PM

ਪ੍ਰੇਮ ਸਿੰਘ ਚੰਦੂਮਾਜਰਾ ਨੇ ਮਨੋਹਰ ਲਾਲ ਖੱਟੜ ਅਤੇ ਰਵਨੀਤ ਬਿੱਟੂ ਦੇ ਬਿਆਨ ਦੀ ਕੀਤੀ ਨਿਖੇਧੀ:ਪਟਿਆਲਾ  : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੀਆਂ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਜਲਦੀ ਹੀ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ।

Prem Singh Chandumajra Condemns Statements Of Manohar Lal Khattar And Ravneet Bittu ਪ੍ਰੇਮ ਸਿੰਘ ਚੰਦੂਮਾਜਰਾ ਨੇ ਮਨੋਹਰ ਲਾਲ ਖੱਟੜ ਅਤੇ ਰਵਨੀਤ ਬਿੱਟੂ ਦੇ ਬਿਆਨ ਦੀ ਕੀਤੀ ਨਿਖੇਧੀ

ਚੰਦੂਮਾਜਰਾ ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਮਮਤਾ ਬੈਨਰਜੀ ਦੀ ਟੀਐੱਮਸੀ ਸ਼ਿਵਸੈਨਾ ਅਤੇ ਹੋਰ ਖੇਤਰੀ ਪਾਰਟੀਆਂ ਨਾਲ ਸੰਪਰਕ ਵਿੱਚ ਹਨ ਅਤੇ ਜਲਦੀ ਸਾਂਝਾ ਫਰੰਟ ਬਣਾ ਕੇ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ।

Prem Singh Chandumajra Condemns Statements Of Manohar Lal Khattar And Ravneet Bittu ਪ੍ਰੇਮ ਸਿੰਘ ਚੰਦੂਮਾਜਰਾ ਨੇ ਮਨੋਹਰ ਲਾਲ ਖੱਟੜ ਅਤੇ ਰਵਨੀਤ ਬਿੱਟੂ ਦੇ ਬਿਆਨ ਦੀ ਕੀਤੀ ਨਿਖੇਧੀ

ਚੰਦੂਮਾਜਰਾ ਨੇ ਕੇਂਦਰ ਸਰਕਾਰ ਨੂੰ ਵੀ ਬੇਨਤੀ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਵੱਲ ਗੌਰ ਕਰਨ ਅਤੇ ਨਾਲ ਇਹ ਵੀ ਤਾੜਨਾ ਕੀਤੀ ਕਿ ਜੇ ਕੇਂਦਰ ਸਰਕਾਰ ਇਸ ਮਸਲੇ ਲਈ ਗੰਭੀਰ ਨਾ ਹੋਈ ਤਾਂ ਕਈ ਰਾਜਾਂ ਦੀਆਂ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਖਤਰੇ 'ਚ ਪੈ ਸਕਦੀਆਂ ਹਨ।

Prem Singh Chandumajra Condemns Statements Of Manohar Lal Khattar And Ravneet Bittu ਪ੍ਰੇਮ ਸਿੰਘ ਚੰਦੂਮਾਜਰਾ ਨੇ ਮਨੋਹਰ ਲਾਲ ਖੱਟੜ ਅਤੇ ਰਵਨੀਤ ਬਿੱਟੂ ਦੇ ਬਿਆਨ ਦੀ ਕੀਤੀ ਨਿਖੇਧੀ

ਚੰਦੂਮਾਜਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਦੇ ਬਿਆਨਾਂ ਦੀ ਵੀ ਨਿਖੇਧੀ ਕੀਤੀ ਹੈ। ਚੰਦੂਮਾਜਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਬੇਨਤੀ ਕੀਤੀ ਕਿ ਉਹ ਸਮੂਹ ਰਾਜਨੀਤਕ ਪਾਰਟੀਆਂ ਦੇ ਇੱਕ ਡੈਲੀਗੇਸ਼ਨ ਨੂੰ ਨਾਲ ਲਿਜਾ ਕੇ ਪ੍ਰਧਾਨ ਮੰਤਰੀ ਨੂੰ ਮਿਲਣ।

-PTCNews

Related Post