ਟਰੈਕਟਰ ਪਰੇਡ ਦੀਆਂ ਤਿਆਰੀਆਂ ’ਚ ਲੱਗੇ ਕਿਸਾਨ’, ਪੰਜਾਬ ਦੇ ਵੱਖ ਵੱਖ ਸ਼ਹਿਰਾਂ 'ਚ ਕੱਢਿਆ ਵੱਡਾ ਮਾਰਚ

By  Jagroop Kaur January 6th 2021 07:23 PM

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਤਹਿਤ 28 ਜਨਵਰੀ ਨੂੰ ਦਿੱਲੀ ’ਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਨੂੰ ਲੈ ਕਿ ਕਿਸਾਨਾਂ ’ਚ ਉਤਸ਼ਾਹ ਹੈ ਅਤੇ ਕਿਸਾਨ ਉਕਤ ਪਰੇਡ ਦੀਆਂ ਤਿਆਰੀਆਂ ’ਚ ਜੁਟੇ ਹੋਏ ਹਨ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਪਿੰਡਾਂ ਤੋਂ ਵੀ ਕਿਸਾਨ ਜਥੇਬੰਦੀਆਂ ਵੱਲੋਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਕਤ ਦਿਨ ਵੱਡੀ ਗਿਣਤੀ ’ਚ ਟਰੈਕਟਰ ਲੈ ਕੇ ਦਿੱਲੀ ਵੱਲ ਕੂਚ ਕੀਤੀ ਜਾਵੇ।Farmers leaders prepare for 'Tractor March' on January 7

ਬੇਸ਼ੱਕ ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ ਪਰ ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ 'ਚ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮਲੋਟ ਵਿਖੇ ਕਿਸਾਨ ਹਿਤੈਸ਼ੀ ਲੋਕਾਂ ਵਲੋਂ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਇਹ ਮਾਰਚ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਤੋਂ ਸ਼ੁਰੂ ਹੋ ਕੇ ਰਾਸ਼ਟਰੀ ਰਾਜ ਮਾਰਗ ਤੋਂ ਨਿਕਲਦਾ ਹੋਇਆ ਦਾਨੇਵਾਲਾ ਚੌਕ ਤੋਂ ਵਾਪਸ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਪੁੱਜਿਆ।

ਹੋਰ ਪੜ੍ਹੋ : ਹਿਮਾਚਲ ‘ਚ ਬਰਡ ਫਲੂ ਨੇ ਦਿੱਤੀ ਦਸਤਕ, 1700 ਪਰਵਾਸੀ ਪੰਛੀਆਂ ਦੀ ਮੌਤ ਤੋਂ ਬਾਅਦ ਅਲਰਟ ਜਾਰੀ

New Delhi

ਇਹ ਮਾਰਚ ਮਲੋਟ ਵਿਕਾਸ ਮੰਚ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵਲੋਂ ਕੱਢਿਆ ਗਿਆ ਜਿਸ ਵਿਚ ਟਰੈਕਟਰ-ਟਰਾਲੀਆਂ ਨੂੰ ਸ਼ਾਮਿਲ ਕੀਤਾ ਗਿਆ, ਉੱਥੇ ਲੋਕਾਂ ਦੀ ਵੀ ਵੱਡੀ ਸ਼ਮੂਲੀਅਤ ਰਹੀ। ਉਥੇ ਹੀ ਦੂਜੇ ਪਾਸੇ ਵੇਰਕਾ ਕਿਸਾਨ ਸੰਘਰਸ਼ ਕਮੇਟੀ ਵਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਟਰੈਕਟਰ ਮਾਰਚ 'ਚ 200 ਤੋਂ ਵਧੇਰੇ ਟਰੈਕਟਰਾਂ 'ਤੇ ਸਵਾਰ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਸਮੇਤ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ। ਇਹ ਟਰੈਕਟਰ ਮਾਰਚ ਵੇਰਕਾ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ 'ਚੋਂ ਹੁੰਦਾ ਹੋਇਆ ਮੂਧਲ ਬਾਈਪਾਸ ਦੇ ਟੀ ਪੁਆਇੰਟ 'ਤੇ ਸਮਾਪਤ ਹੋਇਆ।

ਹੋਰ ਪੜ੍ਹੋ : ਖ਼ੁਸ਼ਖ਼ਬਰੀ, ਭਾਰਤ ਨੂੰ ਮਿਲੀ ਕੋਰੋਨਾ ਵੈਕਸੀਨ ਦੀ ਮਨਜ਼ੂਰੀ

ਇਸ ਤੋਂ ਪਹਿਲਾਂ ਕਿਸਾਨਾਂ ਨੇ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ’ਚ ਬੀਤੇ ਦਿਨੀਂ ਹਰਿਆਣਾ ਦੇ ਪਿੰਡਾਂ ’ਚ ਇਕ ਟਰੈਕਟਰ ਮਾਰਚ ਕੀਤਾ ਸੀ, ਜਿਸ ’ਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਸ਼ਿਰਕਤ ਕੀਤੀ ਸੀ। ਭਾਰੀ ਬਾਰਿਸ਼ ਦੌਰਾਨ ਵੀ ਉਕਤ ਮਾਰਚ ਲਗਾਤਾਰ ਜਾਰੀ ਰਿਹਾ। ਹੁਣ ਵੱਖ-ਵੱਖ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦਿੱਲੀ ’ਚ ਟਰੈਕਟਰ ਪ੍ਰੇਡ ਕਰਨ ਦਾ ਐਲਾਨ ਕੀਤਾ ਹੈ, ਜਿਸ ਨੂੰ ਲੈ ਕਿ ਕਿਸਾਨਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।Women hailing from three villages -- Safa Kheri, Khatkar, Pallwan -- in Jind are learning to steer the tractor wheel.

Related Post