ਰਾਸ਼ਟਰਪਤੀ ਕੋਲੋਂ ਪੁਰਸਕਾਰ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

By  Shanker Badra February 7th 2020 05:42 PM

ਰਾਸ਼ਟਰਪਤੀ ਕੋਲੋਂ ਪੁਰਸਕਾਰ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ:ਅੰਮ੍ਰਿਤਸਰ : ਰਾਸ਼ਟਰਪਤੀ ਕੋਲੋਂ ਪੁਰਸਕਾਰ ਹਾਸਲ ਕਰਨ ਵਾਲੇ ਉਂਕਾਰ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਇਹ ਸਿੱਖ ਨੌਜਵਾਨ ਉਂਕਾਰ ਸਿੰਘ ਜੰਮੂ ਦਾ ਰਹਿਣ ਵਾਲਾ ਹੈ। [caption id="attachment_387496" align="aligncenter" width="300"]President Award recipient Onkar Singh At Sri Darbar Sahib Amritsar ਰਾਸ਼ਟਰਪਤੀ ਕੋਲੋਂ ਪੁਰਸਕਾਰ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ[/caption] ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਂਕਾਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਾਹਿਬਾਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ। ਉਂਕਾਰ ਸਿੰਘ ਨੇ 7 ਸਾਲ ਦੀ ਉਮਰ 'ਚ ਵੈਬਸਾਈਟ ਤਿਆਰ ਕਰਕੇ ਵਰਲਡ ਰਿਕਾਰਡਬਣਾਇਆ ਸੀ। [caption id="attachment_387497" align="aligncenter" width="300"]President Award recipient Onkar Singh At Sri Darbar Sahib Amritsar ਰਾਸ਼ਟਰਪਤੀ ਕੋਲੋਂ ਪੁਰਸਕਾਰ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ[/caption] ਦੱਸ ਦੇਈਏ ਕਿ ਵੈੱਨ ਦੀ ਟਾਈਮ ਸਟਾਪ' ਨਾਮ ਦੀ ਕਿਤਾਬ ਲਿਖਣ ਵਾਲੇ 14 ਸਾਲਾ ਉਂਕਾਰ ਸਿੰਘ ਨੂੰ ਰਾਸ਼ਟਰਪਤੀ ਵੱਲੋਂ ਬਾਲ ਸ਼ਕਤੀ ਪੁਰਸਕਾਰ ਦੇ ਕੇ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਗਿਆ ਸੀ ਅਤੇ ਉਸ ਦਾ ਨਾਂਅ ਵਰਲਡ ਰਿਕਾਰਡ 'ਚ ਵੀ ਨਾਮ ਦਰਜ ਹੋਇਆ ਸੀ। -PTCNews

Related Post