ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ PM ਮੋਦੀ ਨੇ 550ਵੇਂ ਪ੍ਰਕਾਸ਼ ਪੁਰਬ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

By  Shanker Badra November 12th 2019 11:29 AM -- Updated: November 12th 2019 11:33 AM

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ PM ਮੋਦੀ ਨੇ 550ਵੇਂ ਪ੍ਰਕਾਸ਼ ਪੁਰਬ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ:ਨਵੀਂ ਦਿੱਲੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤ ਦੇਸ਼ -ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਧਰਤੀ ਉੱਤੇ ਪਹੁੰਚ ਰਹੀਆਂ ਹਨ ਤੇ ਮੱਥਾ ਟੇਕ ਕੇ ਆਪਣਾ ਜੀਵਨ ਸਫਲ ਬਣਾ ਰਹੀ ਹੈ।

President Kovind And PM Modi 550th Prakash Purab Congratulations to the Countrymen ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ PM ਮੋਦੀ ਨੇ 550ਵੇਂ ਪ੍ਰਕਾਸ਼ ਪੁਰਬ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਸਮੂਹਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦਨੇ ਇਸ ਸੰਬੰਧੀ ਟਵਿੱਟਰ 'ਤੇ ਲਿਖਿਆ, ''ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਰੇ ਦੇਸ਼ ਵਾਸੀਆਂ, ਖ਼ਾਸ ਕਰਕੇ ਸਾਡੇ ਸਿੱਖ ਭਾਈਚਾਰੇ ਦੇ ਭਰਾਵਾਂ ਅਤੇ ਭੈਣਾਂ ਨੂੰ ਵਧਾਈਆਂ।

President Kovind And PM Modi 550th Prakash Purab Congratulations to the Countrymen ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ PM ਮੋਦੀ ਨੇ 550ਵੇਂ ਪ੍ਰਕਾਸ਼ ਪੁਰਬ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀ 'ਚ ਟਵਿੱਟਰ 'ਤੇ ਲਿਖਿਆ, ''ਸਿੱਖ ਧਰਮ ਦੇ ਬਾਨੀ, ਸਮੁੱਚੀ ਮਨੁੱਖਤਾ ਦੇ ਗੁਰੂ ਧੰਨ -ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਕੋਟਾਨਿ-ਕੋਟਿ ਵਧਾਈਆਂ। ਆਓ ਇੱਕ ਵਾਰ ਫਿਰ ਤੋਂ ਬਾਬੇ ਨਾਨਕ ਦੇ ਦੱਸੇ ਰਾਹਾਂ, ਸਿੱਖਿਆਵਾਂ ਅਤੇ ਸਿਧਾਂਤਾਂ 'ਤੇ ਚੱਲਣ ਦਾ ਪ੍ਰਣ ਕਰੀਏ ਤੇ ਹੋਰਨਾਂ ਨੂੰ ਵੀ ਇਸ ਨਾਲ ਜੋੜੀਏ।''

President Kovind And PM Modi 550th Prakash Purab Congratulations to the Countrymen ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ PM ਮੋਦੀ ਨੇ 550ਵੇਂ ਪ੍ਰਕਾਸ਼ ਪੁਰਬ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਦੱਸਣਯੋਗ ਹੈ ਕਿ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਣਗੇ ਅਤੇ ਸੰਗਤ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਕੱਲ੍ਹ ਮਨੋਹਰ ਲਾਲ ਖੱਟਰ, ਦੁਸ਼ਯੰਤ ਚੌਟਾਲਾ ਤੇ ਜੈ ਰਾਮ ਠਾਕੁਰ, ਸਾਂਸਦ ਹੰਸ ਰਾਜ ਹੰਸ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਗੁਰਪਾਲ ਸਿੰਘ ਆਹਲੂਵਾਲੀਆ, ਪੰਜਾਬ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਜਗੀਰ ਕੌਰ ਸਣੇ ਕਈ ਹੋਰ ਸ਼ਖ਼ਸੀਅਤਾਂ ਨੇ ਵੀ ਗੁਰੂ ਘਰ ਸ਼ਰਧਾ ਪ੍ਰਗਟਾਈ ਸੀ ਤੇ ਮੱਥਾ ਟੇਕਿਆ ਸੀ।

-PTCNews

Related Post