ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਾਸ ਕੀਤੇ ਤਿੰਨੇ ਖੇਤੀ ਬਿੱਲ, ਖੇਤੀ ਬਿੱਲ ਬਣੇ ਕਾਨੂੰਨ

By  Shanker Badra September 27th 2020 06:45 PM -- Updated: September 27th 2020 10:06 PM

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇਪਾਸ ਕੀਤੇ ਤਿੰਨੇ ਖੇਤੀ ਬਿੱਲ, ਖੇਤੀ ਬਿੱਲ ਬਣੇ ਕਾਨੂੰਨ:ਨਵੀਂ ਦਿੱਲੀ : ਖੇਤੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋਣ ਤੋਂ ਬਾਅਦ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਹਨਾਂ ਬਿੱਲਾਂ 'ਤੇ ਦਸਤਖ਼ਤ ਕਰ ਦਿੱਤੇ ਹਨ। ਜਿਸ ਤੋਂ ਬਾਅਦ ਇਹਨਾਂ ਬਿੱਲਾਂ ਨੇ ਕਾਨੂੰਨ ਦਾ ਰੂਪ ਧਾਰਨ ਕਰ ਲਿਆ ਹੈ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇਪਾਸ ਕੀਤੇ ਤਿੰਨੇ ਖੇਤੀ ਬਿੱਲ, ਖੇਤੀ ਬਿੱਲ ਬਣੇ ਕਾਨੂੰਨ

ਜਾਣਕਾਰੀ ਅਨੁਸਾਰ ਖੇਤੀ ਕਾਨੂੰਨਾਂ 'ਚ ਖੇਤੀ ਉਤਪਾਦਨ ਵਪਾਰ ਅਤੇ ਵਣਜ (ਸੋਧ ਅਤੇ ਸੁਵਿਧਾ) ਐਕਟ 2020 ਅਤੇ ਕਿਸਾਨ (ਬੰਦੋਬਸਤੀ ਅਤੇ ਸੁਰੱਖਿਆ) ਸਮਝੌਤਾ ਅਤੇ ਖੇਤੀ ਸੇਵਾ ਐਕਟ 2020 ਸ਼ਾਮਲ ਹਨ। ਇਸ ਦੇ ਨਾਲ ਹੀ ਰਾਸ਼ਟਰਪਤੀ ਨੇ ਜੰਮੂ ਕਸ਼ਮੀਰ ਅਧਿਕਾਰਿਤ ਭਾਸ਼ਾ ਬਿੱਲ 2020 ਨੂੰ ਵੀ ਮਨਜ਼ੂਰੀ ਦੇ ਦਿੱਤੀ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇਪਾਸ ਕੀਤੇ ਤਿੰਨੇ ਖੇਤੀ ਬਿੱਲ, ਖੇਤੀ ਬਿੱਲ ਬਣੇ ਕਾਨੂੰਨ

ਇਸ ਮਨਜ਼ੂਰੀ ਤੋਂ ਬਾਅਦ ਇਸ ਬਿੱਲ ਨੇ ਕਾਨੂੰਨ ਦਾ ਰੂਪ ਲੈ ਲਿਆ ਹੈ। ਇਸ ਕਾਨੂੰਨ ਦੇ ਜ਼ਰੀਏ ਜੰਮੂ-ਕਸ਼ਮੀਰ ਦੀਆਂ ਅਧਿਕਾਰਿਤ ਭਾਸ਼ਾਵਾਂ ਦੀ ਸੂਚੀ 'ਚ ਉਰਦੂ ਅਤੇ ਅੰਗਰੇਜ਼ੀ ਤੋਂ ਇਲਾਵਾ ਕਸ਼ਮੀਰੀ, ਡੋਗਰੀ ਅਤੇ ਹਿੰਦੀ ਨੂੰ ਸ਼ਾਮਲ ਕੀਤਾ ਗਿਆ ਹੈ ਤੇ ਪੰਜਾਬੀ ਨੂੰ ਖ਼ਤਮ ਕੀਤਾ ਗਿਆ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇਪਾਸ ਕੀਤੇ ਤਿੰਨੇ ਖੇਤੀ ਬਿੱਲ, ਖੇਤੀ ਬਿੱਲ ਬਣੇ ਕਾਨੂੰਨ

ਦੱਸ ਦੇਈਏ ਕਿ ਇਨ੍ਹਾਂ ਖੇਤੀ ਬਿਲਾਂ ਖਿਲਾਫ਼ ਕਿਸਾਨ ਸੜਕਾਂ 'ਤੇ ਹਨ।  ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਖੇਤੀ ਬਿੱਲਾਂ ਦਾ ਵਿਰੋਧ ਹੋ ਰਿਹਾ ਹੈ। ਕਿਸਾਨਾਂ ਦੇ ਨਾਲ-ਨਾਲ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਇਨ੍ਹਾਂ ਬਿੱਲਾਂ ਦੇ ਖ਼ਿਲਾਫ਼ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਰਾਸ਼ਟਰਪਤੀ ਨੇ ਭਾਰੀ ਵਿਰੋਧ ਦੇ ਬਾਵਜੂਦਖੇਤੀ ਬਿਲਾਂ 'ਤੇ ਦਸਤਖ਼ਤ ਕਰ ਦਿੱਤੇ ਹਨ।

-PTCNews

Related Post