ਰਾਸ਼ਟਰਪਤੀ ਰਾਮਨਾਥ ਕੋਵਿੰਦ ਦਸਤਾਰ ਸਜਾ ਕੇ ਪਹੁੰਚੇ ਗੁਰਦੁਆਰਾ ਸ੍ਰੀ ਬੇਰ ਸਾਹਿਬ  ,ਪਤਨੀ ਸਮੇਤ ਟੇਕਿਆ ਮੱਥਾ

By  Shanker Badra November 12th 2019 12:35 PM -- Updated: November 12th 2019 12:38 PM

ਰਾਸ਼ਟਰਪਤੀ ਰਾਮਨਾਥ ਕੋਵਿੰਦ ਦਸਤਾਰ ਸਜਾ ਕੇ ਪਹੁੰਚੇ ਗੁਰਦੁਆਰਾ ਸ੍ਰੀ ਬੇਰ ਸਾਹਿਬ  ,ਪਤਨੀ ਸਮੇਤ ਟੇਕਿਆ ਮੱਥਾ:ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਸਮੇਤ ਪੂਰੀ ਦੁਨੀਆਂ ਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤ ਦੇਸ਼ -ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਧਰਤੀ ਉੱਤੇ ਪਹੁੰਚ ਰਹੀਆਂ ਹਨ ਤੇ ਮੱਥਾ ਟੇਕ ਕੇ ਆਪਣਾ ਜੀਵਨ ਸਫਲ ਬਣਾ ਰਹੀ ਹੈ। ਸ੍ਰੀ ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲੱਖਾਂ ਦੀ ਗਿਣਤੀ ਵਿਚ ਸੰਗਤ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪੁੱਜ ਚੁੱਕੀ ਹੈ ਜਦਕਿ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਵੀ ਦੁਨੀਆਂ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਪੁੱਜ ਰਹੇ ਹਨ। ਦੇਸ਼ ਵਿਦੇਸ਼ 'ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ 'ਚ ਸ਼ਰਧਾ ਤੇ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਸਮੇਤ ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ ਗਿਆ ਹੈ। ਇਸ ਦੇ ਲਈ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਅਤੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ ਗਏ ਸਨ ਅਤੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ। ਇਸ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਸਤਾਰ ਸਜਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਹਨ। ਇਸ ਮੌਕੇ ਰਾਸ਼ਟਰਪਤੀ ਨਾਲ ਉਨ੍ਹਾਂ ਦੀ ਪਤਨੀ ਵੀ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਾਜਪਾਲ ਵੀ.ਪੀ. ਸਿੰਘ ਬਦਨੌਰ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਅਤੇ ਸਿਕੰਦਰ ਸਿੰਘ ਮਲੂਕਾ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। -PTCNews

Related Post