ਪੰਜਾਬ ਕਾਂਗਰਸ ਦੀਆਂ ਮੀਟਿੰਗਾਂ 'ਚੋਂ ਪ੍ਰਧਾਨ ਨਵਜੋਤ ਸਿੱਧੂ ਗ਼ਾਇਬ

By  Ravinder Singh March 4th 2022 02:07 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 20 ਫਰਵਰੀ ਨੂੰ ਸਮਾਪਤ ਹੋ ਚੁੱਕੀਆਂ ਹਨ ਤੇ ਚੋਣ ਨਤੀਜੇ 10 ਮਾਰਚ

ਐਲਾਨੇ ਜਾਣ ਵਾਲੇ ਹਨ। ਇਸ ਦਰਮਿਆਨ ਪੰਜਾਬ ਕਾਂਗਰਸ ਵਿੱਚ ਕਲੇਸ਼ ਅਜੇ ਵੀ ਖਤਮ ਨਹੀਂ ਹੋਇਆ ਹੈ।

ਪੰਜਾਬ ਕਾਂਗਰਸ ਦੀਆਂ ਮੀਟਿੰਗਾਂ 'ਚੋਂ ਪ੍ਰਧਾਨ ਨਵਜੋਤ ਸਿੱਧੂ ਗ਼ਾਇਬਸੂਤਰਾਂ ਅਨੁਸਾਰ ਚੋਣਾਂ ਤੋਂ ਬਾਅਦ ਪੰਜਾਬ ਕਾਂਗਰਸ ਦੀਆਂ ਜਿੰਨੀਆਂ ਵੀ ਮੀਟਿੰਗਾਂ ਹੋਈਆਂ ਹਨ, ਉਨ੍ਹਾਂ ਵਿਚੋਂ ਪ੍ਰਧਾਨ ਨਵਜੋਤ

ਸਿੰਘ ਸਿੱਧੂ ਗਾਇਬ ਰਹੇ ਹਨ। ਕਾਂਗਰਸ ਹਾਈਕਮਾਡ ਪ੍ਰਧਾਨ ਸਿੱਧੂ ਤੋਂ ਨਾਰਾਜ਼ ਹੈ। ਚੋਣਾਂ ਤੋਂ ਤੁਰੰਤ ਬਾਅਦ ਪੰਜਾਬ

ਕਾਂਗਰਸ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਚਰਨਜੀਤ ਸਿੰਘ ਅਤੇ ਹੋਰ ਆਗੂ ਸਨ ਪਰ ਸਿੱਧੂ ਇਸ ਮੀਟਿੰਗ ਵਿਚੋਂ

ਗਾਇਬ ਰਹੇ ਸਨ।

ਪੰਜਾਬ ਕਾਂਗਰਸ ਦੀਆਂ ਮੀਟਿੰਗਾਂ 'ਚੋਂ ਪ੍ਰਧਾਨ ਨਵਜੋਤ ਸਿੱਧੂ ਗ਼ਾਇਬਸੂਤਰਾਂ ਅਨੁਸਾਰ ਇਸ ਤੋਂ ਬਾਅਦ ਹੋਰ ਮੀਟਿੰਗਾਂ ਵਿੱਚ ਵੀ ਪੰਜਾਬ ਪ੍ਰਧਾਨ ਗਾਇਬ ਰਹੇ। ਚੋਣਾਂ ਤੋਂ

ਥੋੜ੍ਹੇ ਦਿਨ ਬਾਅਦ ਐਮਪੀ ਗੁਰਜੀਤ ਸਿੰਘ ਔਜਲਾ ਨੇ ਨਵਜੋਤ ਸਿੰਘ ਸਿੱਧੂ ਉਤੇ ਇਲਜ਼ਾਮ ਲਗਾਏ ਸਨ ਕਿ ਉਨ੍ਹਾਂ ਦੇ

ਰਵੱਈਏ ਕਾਰਨ ਬਹੁਤ ਸਾਰੇ ਆਗੂ ਕਾਂਗਰਸ ਪਾਰਟੀ ਛੱਡ ਗਏ ਸਨ, ਜਿਸ ਦਾ ਉਨ੍ਹਾਂ ਨੂੰ ਚੋਣਾਂ ਵਿਚ ਨੁਕਸਾਨ ਹੋ ਸਕਦਾ

ਹੈ।

ਪੰਜਾਬ ਕਾਂਗਰਸ ਦੀਆਂ ਮੀਟਿੰਗਾਂ 'ਚੋਂ ਪ੍ਰਧਾਨ ਨਵਜੋਤ ਸਿੱਧੂ ਗ਼ਾਇਬਇਸ ਇਲਾਵਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਬੀਤੇ ਦਿਨ ਕਾਂਗਰਸ ਆਗੂਆਂ ਉਤੇ ਸ਼ਬਦੀ ਵਾਰ ਕੀਤੇ ਸਨ

ਅਤੇ ਕਿਹਾ ਸੀ ਕਿ ਪੰਜਾਬ ਦੇ ਬਹੁਤ ਸਾਰੇ ਬੱਚੇ ਯੂਕਰੇਨ ਵਿੱਚ ਫਸੇ ਹੋਏ ਹਨ ਅਤੇ ਕਾਂਗਰਸ ਦੇ ਕਿਸੇ ਵੀ ਨੇਤਾ ਨੇ

ਇਸ ਮੁੱਦੇ ਉਤੇ ਕੋਈ ਸ਼ਬਦ ਨਹੀਂ ਕਿਹਾ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ ਨਹੀਂ

ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਕੁਲਭੂਸ਼ਨ ਮਾਮਲੇ 'ਚ ਇਸਲਾਮਾਬਾਦ ਹਾਈਕੋਰਟ ਦਾ ਵੱਡਾ ਬਿਆਨ, ਜਾਣੋ ਪੂਰਾ ਮਾਮਲਾ

Related Post