Dussehra 2020: ਅੱਜ ਪੂਰੇ ਦੇਸ਼ ‘ਚ ਮਨਾਇਆ ਜਾਵੇਗਾ ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ

By  Shanker Badra October 25th 2020 12:03 PM

Dussehra 2020: ਅੱਜ ਪੂਰੇ ਦੇਸ਼ ‘ਚ ਮਨਾਇਆ ਜਾਵੇਗਾ ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ:ਨਵੀਂ ਦਿੱਲੀ : ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅੱਜ ਪੂਰੇ ਦੇਸ਼ ‘ਚ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਸ਼ਾਮ ਨੂੰ ਸੂਰਜ ਢਲਦਿਆਂ ਹੀ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਜਾਵੇਗਾ ਪਰ ਇਸ ਵਾਰ ਕੋਰੋਨਾ ਮਹਾਂਮਾਰੀ ਅਤੇ ਕਿਸਾਨ ਅੰਦੋਲਨ ਕਰਕੇਦੁਸਹਿਰੇ ਦਾ ਤਿਉਹਾਰ ਫਿੱਕਾ ਦਿਖਾਈ ਦੇ ਰਿਹਾ ਹੈ। [caption id="attachment_443204" align="aligncenter" width="300"]President, PM Modi and Sukhbir Singh Badal Dussehra greetings Dussehra 2020: ਅੱਜ ਪੂਰੇ ਦੇਸ਼ ‘ਚ ਮਨਾਇਆ ਜਾਵੇਗਾਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ[/caption] ਇਸ ਤਿਉਹਾਰ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ , ਇਸ ਦੌਰਾਨ ਦੇਸ਼ ਦੀਆਂ ਵੱਖ -ਵੱਖ ਥਾਵਾਂ ‘ਤੇ ਦੁਸਹਿਰੇ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਇਸ ਦੁਸਹਿਰੇ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਦੁਸਿਹਰਾ ਉਤਸਵ ਦੀ ਮੁਬਾਰਕਬਾਦ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਹੈ ,ਸਾਰੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ। ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਪ੍ਰੇਰਣਾ ਲੈ ਕੇ ਆਵੇ। ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਸਮੂਹ ਦੇਸ਼ ਵਾਸੀਆਂ ਨੂੰ ਦੁਸਹਿਰਾ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਸਹਿਰਾ ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਮੂਹ ਦੇਸ਼ ਵਾਸੀਆਂ ਨੂੰਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਸ਼ਹਿਰਾ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਅਨੰਦ ਮਾਨਣ ਅਤੇ ਸੱਚਾਈ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਨਾ ਲੈਣ ਦਾ ਸਾਲਾਨਾ ਮੌਕਾ ਹੁੰਦਾ ਹੈ। ਇਹ ਦਿਨ ਸਾਨੂੰ ਯਾਦ ਕਰਵਾਉਂਦਾ ਹੈ ਕਿ ਹਨ੍ਹੇਰੇ ਤੋਂ ਬਾਅਦ ਰੌਸ਼ਨੀ ਜ਼ਰੂਰ ਆਉਂਦੀ ਹੈ। ਮੈਂ ਕਾਮਨਾ ਕਰਦਾ ਹਾਂ ਕਿ ਇਹ ਦੁਸ਼ਹਿਰਾ ਤੁਹਾਡੀ ਸਭ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ, ਤਰੱਕੀ ਅਤੇ ਕਾਮਯਾਬੀ ਲੈ ਕੇ ਆਵੇ। ਦੁਸ਼ਹਿਰੇ ਦੀਆਂ ਬਹੁਤ ਬਹੁਤ ਮੁਬਾਰਕਾਂ। -PTCNews

Related Post