16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੇ ਹਸਤਾਖ਼ਰ

By  Shanker Badra May 25th 2019 06:45 PM

16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੇ ਹਸਤਾਖ਼ਰ:ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਉਤੇ ਹਸਤਾਖ਼ਰ ਕਰ ਦਿੱਤੇ ਹਨ।ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ਦੀ ਸਿਫਾਰਸ਼ 'ਤੇ ਹਸਤਾਖ਼ਰ ਕੀਤੇ ਹਨ।ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਗਈ ਸੀ।

President Ram Nath Kovind Dissolves 16th Lok Sabha
16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੇ ਹਸਤਾਖ਼ਰ

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਆਪਣੇ ਪੂਰੇ ਮੰਤਰੀ ਮੰਡਲ ਦਾ ਅਸਤੀਫਾ ਸੌਪ ਦਿੱਤਾ ਸੀ।ਰਾਸ਼ਟਰਪਤੀ ਨੇ ਅਸਤੀਫਾ ਮਨਜ਼ੂਰ ਕਰਦੇ ਹੋਏ ਨਵੇਂ ਸਰਕਾਰ ਦੇ ਗਠਨ ਤੱਕ ਮੋਦੀ ਨੂੰ ਕਾਰਜਵਾਹਕ ਪ੍ਰਧਾਨ ਮੰਤਰੀ ਬਣੇ ਰਹਿਣ ਨੂੰ ਕਿਹਾ ਹੈ।

President Ram Nath Kovind Dissolves 16th Lok Sabha
16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੇ ਹਸਤਾਖ਼ਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮੁੱਖ ਚੋਣ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪੀ

ਦੱਸਣਯੋਗ ਹੈ ਕਿ 16ਵੀਂ ਲੋਕ ਸਭਾ ਦਾ ਕਾਰਜਕਾਲ ਆਉਣ ਵਾਲੀ 3 ਜੂਨ ਨੂੰ ਸਮਾਪਤ ਹੋ ਰਿਹਾ ਹੈ।ਇਸ ਦੇ ਨਾਲ ਹੀ ਹੁਣ ਨਵੇਂ ਸਦਨ ਦੇ ਗਠਨ ਦੀ ਪ੍ਰਕਿਰਿਆ ਅਗਲੇ ਕੁਝ ਦਿਨਾਂ ਵਿਚ ਸ਼ੁਰੂ ਹੋ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਦੂਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ।

-PTCNews

Related Post