ਕੋਰੋਨਾ ਸੰਕਟ ‘ਚ ਦੇਸ਼ ਮਨਾਏਗਾ ਦੀਵਾਲੀ, ਰਾਸ਼ਟਰਪਤੀ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

By  Jagroop Kaur November 14th 2020 10:11 AM

ਨਵੀਂ ਦਿੱਲੀ: ਦੇਸ ਭਰ 'ਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਰਾਜਨੀਤਨਕ ਆਗੂਆਂ ਵੱਲੋਂ ਖੁਸ਼ੀਆਂ ਦੇ ਇਸ ਤਿਉਹਾਰ 'ਤੇ ਲੋਕਾਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।

ਇਸ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਦੇਸ਼-ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ 'ਤੇ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ, ‘ਸਾਰੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ, ਇਸ ਤਿਉਹਾਰ ‘ਤੇ ਤੁਸੀਂ ਹੋਰ ਖੁਸ਼ ਰਹੋ। ਸਾਰੇ ਲੋਕ ਤੰਦਰੁਸਤ ਤੇ ਸਿਹਤਮੰਦ ਰਹਿਣ।‘

ਇਸ ਤੋਂ ਇਲਾਵਾ ਹੋਰ ਵੀ ਕਈ ਰਾਜਨੀਤਿਕ ਆਗੂਆਂ ਨੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ ਤੇ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਦੇਸ਼ ਭਰ ‘ਚ ਕੋਰੋਨਾ ਮਹਾਮਾਰੀ ਦਾ ਕਹਿਰ ਚੱਲ ਰਿਹਾ ਹੈ, ਜਿਸ ਦੌਰਾਨ ਸਰਕਾਰ ਵੱਲੋਂ ਕਈ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਸ ਦਰਮਿਆਨ ਦੇਸ਼ਵਾਸੀ ਅੱਜ ਦੀਵਾਲੀ ਦਾ ਤਿਉਹਾਰ ਮਨਾਉਣ ਦੀ ਤਿਆਰੀ ਕਰ ਰਹੇ ਹਨ। ਲੰਮੇ ਸਮੇਂ ਬਾਅਦ ਬਾਜ਼ਾਰਾਂ 'ਚ ਰੌਣਕ ਮੁੜ ਪਰਤੀ ਹੈ, ਜਿਸ ਦੌਰਾਨ ਜਿਥੇ ਲੋਕਾਂ 'ਚ ਖੁਸ਼ੀ ਪਾਈ ਜਾ ਰਹੀ ਹੈ, ਉਥੇ ਹੀ ਵਪਾਰੀ ਤੇ ਦੁਕਾਨਦਾਰ ਵੀ ਬੇਹੱਦ ਖੁਸ਼ ਹਨ।

-PTC News

Related Post