ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਸੰਸਦ ਦੇ ਦੋਵਾਂ ਸਦਨਾਂ ਨੂੰ ਸਾਂਝੇ ਤੌਰ 'ਤੇ ਕਰਨਗੇ ਸੰਬੋਧਨ

By  Shanker Badra June 20th 2019 10:02 AM

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਸੰਸਦ ਦੇ ਦੋਵਾਂ ਸਦਨਾਂ ਨੂੰ ਸਾਂਝੇ ਤੌਰ 'ਤੇ ਕਰਨਗੇ ਸੰਬੋਧਨ:ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਸੰਸਦ ਦੇ ਦੋਵਾਂ ਸਦਨਾਂ ਨੂੰ ਸਾਂਝੇ ਤੌਰ 'ਤੇ ਸੰਬੋਧਨ ਕਰਨਗੇ।ਇਸ ਦੌਰਾਨ ਬੁੱਧਵਾਰ ਨੂੰ ਲੋਕ ਸਭਾ ਦਾ ਸਪੀਕਰ ਚੁਣੇ ਜਾਣ ਤੋਂ ਬਾਅਦ ਓਮ ਬਿਰਲਾ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਨਾਲ ਮੁਲਾਕਾਤ ਕੀਤੀ ਸੀ।

ਦੱਸ ਦੇਈਏ ਕਿ ਭਾਜਪਾ ਨੇਤਾ ਅਤੇ ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਓਮ ਬਿਰਲਾ ਨੂੰ ਬੁੱਧਵਾਰ ਨੂੰ 17 ਵੀਂ ਲੋਕ ਸਭਾ ਦਾ ਸਪੀਕਰ ਚੁਣਿਆ ਗਿਆ ਹੈ।ਜਿਸ ਤੋਂ ਬਾਅਦ ਉੱਪ ਰਾਸ਼ਟਰਪਤੀ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਜਨਤਕ ਜੀਵਨ ਵਿੱਚ ਲੰਬਾ ਤਜ਼ਰਬਾ ਰੱਖਣ ਵਾਲੇ ਬਿਰਲਾ ਵਧੀਆ ਸੰਸਦੀ ਪੈਟਰਨ ਅਤੇ ਰਵਾਇਤਾਂ ਨੂੰ ਕਾਇਮ ਰੱਖਦੇ ਹੋਏ ਦੇਸ਼ ਨੂੰ ਮਜ਼ਬੂਤ ਰੱਖਣ ਦੇ ਲਈ ਕਦਮ ਉਠਾਉਣਗੇ।

-PTCNews

Related Post