74 ਸਾਲ ਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦਿੱਤੀਆਂ ਵਧਾਈਆਂ

By  Jashan A October 1st 2019 01:29 PM

74 ਸਾਲ ਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦਿੱਤੀਆਂ ਵਧਾਈਆਂ,ਚੰਡੀਗੜ੍ਹ: ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ 74 ਸਾਲ ਦੇ ਹੋ ਗਏ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਜਨਮ 1 ਅਕਤੂਬਰ 1945 ਨੂੰ ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲੇ ਦੀ ਤਹਿਸੀਲ ਡੇਰਾਪੁਰ ਵਿੱਚ ਇੱਕ ਛੋਟੇ ਜਿਹੇ ਪਿੰਡ, ਪਾਰਖੂ ਵਿੱਚ ਹੋਇਆ ਸੀ।

ਇਸ ਮੌਕੇ ਉਹਨਾਂ ਨੂੰ ਰਾਜਨੀਤਿਕ ਦਲਾਂ ਦੇ ਵੱਖ-ਵੱਖ ਨੇਤਾਵਾਂ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀ ਹੈ ਹਨ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਉਹਨਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।

ਹੋਰ ਪੜ੍ਹੋ: ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਮੂਹ ਮੈਬਰਾਂਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਬੁਲਾਈ

https://twitter.com/officeofssbadal/status/1178890330210361344?s=20

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਟਵਿਟਰ ਅਕਾਊਂਟ 'ਤੇ ਇੱਕ ਤਸਵੀਰ ਸਾਂਝੀ ਕਰ ਲਿਖਿਆ ਕਿ ਭਾਰਤ ਦੇ ਰਾਸ਼ਟਰਪਤੀ ਰਾਮਨਾਥਕੋਵਿੰਦ ਜੀ ਨੂੰ ਤੁਹਾਨੂੰ ਜਨਮ ਦਿਨ ਬਹੁਤ ਬਹੁਤ ਮੁਬਾਰਕਾਂ। ਤੁਹਾਡੀ ਸ਼ਾਂਤੀ, ਕਿਰਪਾ ਅਤੇ ਲੋਕਾਂ ਦੇ ਸੰਪਰਕ ਨੇ ਤੁਹਾਨੂੰ ਪਿਆਰਾ ਲੀਡਰ ਬਣਾਇਆ ਹੈ।

https://twitter.com/HarsimratBadal_/status/1178882663014268929?s=20

ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਟਵਿਟਰ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨੂੰ ਜਨਮਦਿਨ ਦੀਆਂ ਵਧਾਈਆਂ। ਆਪਣੀ ਸਿਆਣਪ ਅਤੇ ਗਰਮਜੋਸ਼ੀ ਨਾਲ ਤੁਸੀਂ ਰਾਸ਼ਟਰ ਲਈ ਇਕ ਉੱਚੀ ਮਿਸਾਲ ਕਾਇਮ ਕੀਤੀ ਹੈ। ਤੁਹਾਡੀ ਲੰਬੀ, ਖੁਸ਼ਹਾਲ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦੇ ਹਾਂ।

ਇੱਥੇ ਦੱਸ ਦੇਈਏ ਕਿ ਰਾਮਨਾਥ ਕੋਵਿੰਦ 25 ਜੁਲਾਈ 2017 ਨੂੰ ਰਾਸ਼ਟਰਪਤੀ ਬਣੇ।ਰਾਸ਼ਟਰਪਤੀ ਬਣਨ ਤੋਂ ਪਹਿਲਾਂ ਉਹ ਬਿਹਾਰ ਦੇ ਰਾਜਪਾਲ ਰਹਿ ਚੁੱਕੇ ਸਨ। ਰਾਮਨਾਥ ਕੋਵਿੰਦ 1994 ਅਤੇ 2000 ‘ਚ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਅਤੇ 12 ਸਾਲ ਸੰਸਦ ਮੈਂਬਰ ਰਹੇ।

-PTC News

Related Post