ਸ਼ਾਹਕੋਟ ਜ਼ਿਮਨੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਕੀਤੀ ਪ੍ਰੈਸ ਕਾਨਫਰੰਸ

By  Shanker Badra May 28th 2018 07:18 PM -- Updated: May 28th 2018 07:27 PM

ਸ਼ਾਹਕੋਟ ਜ਼ਿਮਨੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਕੀਤੀ ਪ੍ਰੈਸ ਕਾਨਫਰੰਸ:ਸ਼ਾਹਕੋਟ ਵਿਧਾਨ ਸਭਾ ਹਲਕੇ ਦੀਆਂ ਚੋਣਾਂ ਆਖਿਰਕਾਰ ਸ਼ਾਮ 6 ਵਜੇ ਸਮਾਪਤ ਹੋ ਗਈਆਂ ਹਨ।ਸ਼ਾਹਕੋਟ ਜ਼ਿਮਨੀ ਚੋਣਾਂ ਵਿੱਚ ਸ਼ਾਮ 6 ਵਜੇ ਤੱਕ ਲੋਕਾਂ ਨੇ 73 ਫੀਸਦੀ ਵੋਟਿੰਗ ਕੀਤੀ ਹੈ।ਪੰਜਾਬ ਦੇ ਮੁੱਖ ਚੋਣ ਕਮਿਸ਼ਨ ਡਾ.ਐੱਸ.ਕਰੁਣਾ ਰਾਜੂ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਹੈ ਕਿ ਲਗਪਗ 2500 ਪੋਲਿੰਗ ਸਟਾਫ ਨੂੰ 236 ਪੋਲਿੰਗ ਸਟੇਸ਼ਨਾਂ ਤੇ 189 ਥਾਵਾਂ ’ਤੇ ਵੋਟਿੰਗ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਤਾਇਨਾਤ ਕੀਤਾ ਗਿਆ ਸੀ।

ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਸੁਨੀਲ ਜਾਖੜ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਿਕਾਇਤ ਆਈ ਹੈ।ਜਿਸ ਨੂੰ ਦੇਖਿਆ ਜਾਵੇਗਾ ਅਤੇ ਅਗਰ ਕੁੱਝ ਵੀ ਸ਼ਾਹਕੋਟ ਚੋਣਾਂ ਨੂੰ ਲੈ ਕੇ ਹੋਇਆ ਤਾਂ ਮੋਡਲ ਕੋਡ ਆਫ ਕੰਡਕਟ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਗਰਾਂਟ ਜਾਰੀ ਕੀਤੀ ਗਈ ਹੈ,ਜੋ ਕਿ ਚੋਣ ਅਧਿਕਾਰਾਂ ਦੀ ਉਲੰਘਣਾ ਹੈ।

ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਚੋਣਾਂ ਦੌਰਾਨ 17,50,000 ਰਕਮ ਜ਼ਬਤ ਕੀਤੀ ਹੈ ਅਤੇ ਕੁੱਲ 11 ਐਫ.ਆਈ.ਆਰ.ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।ਇਸ ਦੌਰਾਨ ਚੋਣ ਪ੍ਰੀਕ੍ਰਿਆ ਦੌਰਾਨ ਕੁੱਲ 1100 ਗੋਲੀਆਂ ਅਤੇ 3.50 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਗਈ ਹੈ।

ਚੋਣ ਕਮਿਸ਼ਨ ਨੇ ਦੱਸਿਆ ਕਿ ਇਨ੍ਹਾਂ ਚੋਣਾਂ ’ਤੇ ਨਜ਼ਰ ਰੱਖਣ ਲਈ 30 ਵੀਡੀਓਗ੍ਰਾਫ਼ਰ ਲਗਾਏ ਗਏ ਹਨ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ 236 ਪੋਲਿੰਗ ਸਟੇਸ਼ਨਾਂ ਵਿਚੋਂ 103 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਹੋਈ ਹੈ।

-PTCNews

Related Post