ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਪੂਰੀਆਂ ਹੁੰਦੀਆਂ, ਉਦੋਂ ਤੱਕ ਅੰਦੋਲਨ ਰਹੇਗਾ ਜਾਰੀ: ਹਰਿਆਣਾ ਕਿਸਾਨ

By  Riya Bawa December 1st 2021 02:53 PM -- Updated: December 1st 2021 03:18 PM

ਹਰਿਆਣਾ: ਤਿੰਨੇ ਖੇਤੀ ਕਾਨੂੰਨ ਵਾਪਸੀ ਬਿੱਲ ਪਾਸ ਹੋਣ ਤੋਂ ਬਾਅਦ ਅੱਜ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਕੀਤੀ। ਹਰਿਆਣਾ ਦੀ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਸਿੰਘੂ ਬਾਰਡਰ 'ਤੇ ਬੈਠਕ ਕਰਕੇ ਭਵਿੱਖ ਦੀ ਰਣਨੀਤੀ ਤੈਅ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਹਰਿਆਣਾ ਦੇ ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਘੱਟੋ-ਘੱਟ ਸਮਰਥਨ ਮੁੱਲ (MSP ) 'ਤੇ ਕਾਨੂੰਨ ਨਹੀਂ ਬਣਦਾ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।

At Haryana Farmers' Mahapanchayat, Rakesh Tikait's "Gaddi Wapsi" Warning

ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੀ ਹਾਲਤ ਬਿਲਕੁਲ ਵੱਖਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਵਾਰ ਫਿਰ ਤੋਂ ਆਪਣੀਆਂ ਮੰਗਾਂ ਨੂੰ ਵੀ ਦੁਹਰਾਇਆ ਜਿਸ ਵਿੱਚ ਹਰਿਆਣਾ ਵਿੱਚ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣ ਤੇ ਨਾਲ ਹੀ ਉਹ ਮ੍ਰਿਤਕ ਕਿਸਾਨ ਦੇ ਪਰਿਵਾਰਾਂ ਨੂੰ ਨੌਕਰੀ ਅਤੇ ਜ਼ਖਮੀਆਂ ਨੂੰ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

Peasantry to assemble on May 26, SKM calls for 'Black Day' across India! | SabrangIndia

ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਨੂੰ ਰਿਹਾਅ ਕਰਨ ਦੀ ਵੀ ਅਪੀਲ ਕੀਤੀ। ਦੂਸਰੀ ਮੰਗ ਹੈ ਕਿ ਹਰਿਆਣਾ ਸਰਕਾਰ ਸ਼ਹੀਦ ਕਿਸਾਨਾਂ ਦੀ ਯਾਦਗਾਰ ਲਈ ਜਗ੍ਹਾ ਦੇਵੇ। ਦੂਜੇ ਪਾਸੇ, ਕੇਂਦਰ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਕੋਲ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦਾ ਕੋਈ ਰਿਕਾਰਡ ਨਹੀਂ ਹੈ।

ਹਰਿਆਣਾ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਐਫਆਈਆਰ ਬਾਰੇ ਸਰਕਾਰ ਨੇ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ। ਭਾਵੇਂ ਤਿੰਨ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਹਨ ਪਰ 45 ਹਜ਼ਾਰ ਕਿਸਾਨਾਂ ਖ਼ਿਲਾਫ਼ ਦਰਜ 200 ਐਫਆਈਆਰਜ਼ ’ਤੇ ਹਾਲੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ। ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਵੀ ਕਿਸਾਨ ਅੰਦੋਲਨ ਖ਼ਤਮ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਦੀ ਇਕ ਮੰਗ ਹੈ ਕਿ ਸਰਕਾਰ ਕਿਸਾਨਾਂ 'ਤੇ ਦਰਜ ਕੇਸ ਵਾਪਸ ਲਵੇ।

-PTC News

Related Post